Home /News /national /

Raju Thehat Murder: ਗੈਂਗ ਵਾਰ 'ਚ ਮਾਰਿਆ ਬੇਕਸੂਰ, ਬੇਟੀ ਨੂੰ ਮਿਲਣ ਆਇਆ ਤਾਰਾਚੰਦ ਹੋਇਆ ਗੋਲੀਆਂ ਦਾ ਸ਼ਿਕਾਰ

ਲਾਰੈਂਸ ਬਿਸ਼ਨੋਈ ਗੈਂਗ ਦੇ ਰੋਹਿਤ ਗੋਦਾਰਾ ਨੇ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਕਿ ਉਸ ਦਾ ਤਾਰਾਚੰਦ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਤਾਰਾਚੰਦ ਦੀ ਗੈਂਗ ਵਾਰ 'ਚ ਹੋਈ ਮੌਤ 'ਤੇ ਮੁਆਫ਼ੀ ਮੰਗਦਿਆਂ ਉਸ ਦੇ ਪਰਿਵਾਰ ਨੂੰ ਸਹਿਯੋਗ ਦੇਣ ਦੀ ਗੱਲ ਵੀ ਕਹੀ ਹੈ। ਰੋਹਿਤ ਗੋਦਰਾ ਦੀ ਫੇਸਬੁੱਕ ਪੋਸਟ ਨੂੰ ਲੈ ਕੇ ਪੁਲਿਸ ਜਾਂਚ 'ਚ ਜੁਟੀ ਹੋਈ ਹੈ। ਰਾਜੂ ਠੇਠ ਦੇ ਕਤਲ ਤੋਂ ਕੁਝ ਸਮੇਂ ਬਾਅਦ ਰੋਹਿਤ ਗੋਦਾਰਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਸੀ।

ਹੋਰ ਪੜ੍ਹੋ ...
  • Share this:

ਰਾਜਸਥਾਨ ਦੇ ਸੀਕਰ ਜ਼ਿਲ੍ਹੇ ’ਚ ਪੰਜ ਵਿਅਕਤੀਆਂ ਵੱਲੋਂ ਗੈਂਗਸਟਰ ਰਾਜੂ ਠੇਠ (Raju Thehat murder case) ਦਾ ਉਸ ਦੇ ਘਰ ’ਚ ਹੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲੇ ’ਚ ਕੋਚਿੰਗ ਸੈਂਟਰ ’ਚ ਪੜ੍ਹਦੀ ਆਪਣੀ ਧੀ ਨੂੰ ਮਿਲਣ ਆਏ ਇੱਕ ਵਿਅਕਤੀ ਦੀ ਵੀ ਗੋਲੀ ਵੱਜਣ ਕਾਰਨ ਮੌਤ ਹੋ ਗਈ।

ਵਾਰਦਾਤ ਵਾਲੀ ਥਾਂ 'ਤੇ ਗੋਲੀਬਾਰੀ ਦੌਰਾਨ ਤਾਰਾਚੰਦ ਸੀਕਰ ਅਜੇ ਆਪਣੀ ਕਾਰ ਤੋਂ ਹੇਠਾਂ ਉਤਰਿਆ ਹੀ ਸੀ ਕਿ ਅੰਨ੍ਹੇਵਾਹ ਫਾਇਰਿੰਗ ਕਰ ਰਹੇ ਸ਼ੂਟਰਾਂ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ। ਇਸ ਕਾਰਨ ਤਾਰਾਚੰਦ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੂਜੇ ਪਾਸੇ ਰਾਜੂ ਠੇਠ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ ਰੋਹਿਤ ਗੋਦਾਰਾ ਨੇ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਤਾਰਾਚੰਦ ਦੀ ਮੌਤ 'ਤੇ ਮੁਆਫੀ ਮੰਗੀ ਹੈ।

ਜਾਣਕਾਰੀ ਅਨੁਸਾਰ ਤਾਰਾਚੰਦ ਕੜਵਾਸਰਾ ਨਾਗੌਰ ਜ਼ਿਲ੍ਹੇ ਦੇ ਜਾਇਲ ਇਲਾਕੇ ਦੇ ਦੋਤੀਨਾ ਪਿੰਡ ਦਾ ਰਹਿਣ ਵਾਲਾ ਸੀ। ਉਸ ਦੀ ਧੀ ਸੀਕਰ ਸਥਿਤ ਇੱਕ ਕੋਚਿੰਗ ਇੰਸਟੀਚਿਊਟ ਵਿੱਚ ਪੜ੍ਹਦੀ ਹੈ। ਉਹ ਉਸ ਨੂੰ ਮਿਲਣ ਆਇਆ। ਪਰ ਉਸ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਉਹ ਉੱਥੇ ਗੋਲੀਆਂ ਦਾ ਸ਼ਿਕਾਰ ਹੋਣ ਵਾਲਾ ਹੈ।

ਤਾਰਾਚੰਦ ਸਵੇਰੇ ਸੀਕਰ ਪਹੁੰਚਿਆ ਤਾਂ ਜਿਵੇਂ ਹੀ ਉਹ ਆਪਣੀ ਕਾਰ ਤੋਂ ਹੇਠਾਂ ਉਤਰਿਆ ਤਾਂ ਸਾਹਮਣੇ ਤੋਂ ਆ ਰਹੇ ਸ਼ੂਟਰਾਂ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ਼ਾਇਦ ਗੋਲੀ ਚਲਾਉਣ ਵਾਲਿਆਂ ਨੇ ਸੋਚਿਆ ਕਿ ਉਹ ਵੀਡੀਓ ਬਣਾ ਰਿਹਾ ਸੀ। ਘਟਨਾ ਤੋਂ ਬਾਅਦ ਸ਼ੁਰੂ ਵਿੱਚ ਮੰਨਿਆ ਜਾ ਰਿਹਾ ਸੀ ਕਿ ਉਹ ਰਾਜੂ ਠੇਠ ਦਾ ਰਿਸ਼ਤੇਦਾਰ ਹੈ ਪਰ ਇਹ ਕਿਆਸ ਗਲਤ ਨਿਕਲਿਆ।

ਲਾਰੈਂਸ ਬਿਸ਼ਨੋਈ ਗੈਂਗ ਦੇ ਰੋਹਿਤ ਗੋਦਾਰਾ ਨੇ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਕਿ ਉਸ ਦਾ ਤਾਰਾਚੰਦ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਤਾਰਾਚੰਦ ਦੀ ਗੈਂਗ ਵਾਰ 'ਚ ਹੋਈ ਮੌਤ 'ਤੇ ਮੁਆਫ਼ੀ ਮੰਗਦਿਆਂ ਉਸ ਦੇ ਪਰਿਵਾਰ ਨੂੰ ਸਹਿਯੋਗ ਦੇਣ ਦੀ ਗੱਲ ਵੀ ਕਹੀ ਹੈ। ਰੋਹਿਤ ਗੋਦਰਾ ਦੀ ਫੇਸਬੁੱਕ ਪੋਸਟ ਨੂੰ ਲੈ ਕੇ ਪੁਲਿਸ ਜਾਂਚ 'ਚ ਜੁਟੀ ਹੋਈ ਹੈ। ਰਾਜੂ ਠੇਠ ਦੇ ਕਤਲ ਤੋਂ ਕੁਝ ਸਮੇਂ ਬਾਅਦ ਰੋਹਿਤ ਗੋਦਾਰਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਸੀ।

ਰਾਜੂ ਇਸ ਸਮੇਂ ਜ਼ਮਾਨਤ ਉਤੇ ਬਾਹਰ ਆਇਆ ਹੋਇਆ ਸੀ। ਉਹ ਜੂਨ 2017 ’ਚ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਗੈਂਗਸਟਰ ਆਨੰਦਪਾਲ ਸਿੰਘ ਦਾ ਵਿਰੋਧੀ ਸੀ। ਐੱਸਪੀ ਕੁੰਵਰ ਰਾਸ਼ਟਰਦੀਪ ਨੇ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਹਰਿਆਣਾ ਤੇ ਝੁਨਝੁਨੂ ਨਾਲ ਲੱਗਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ।

ਡੀਜੀਪੀ ਉਮੇਸ਼ ਮਿਸ਼ਰਾ ਨੇ ਕਿਹਾ ਕਿ ਪੰਜ ਹਮਲਾਵਰਾਂ ’ਚੋਂ ਚਾਰ ਦੀ ਪਛਾਣ ਕਰ ਲਈ ਗਈ ਹੈ। ਰੋਹਿਤ ਗੋਦਾਰਾ ਨਾਂ ਦੇ ਵਿਅਕਤੀ ਨੇ ਫੇਸਬੁੱਕ ’ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਦੇ ਗੈਂਗ ਦਾ ਮੈਂਬਰ ਦਾ ਦੱਸਿਆ ਹੈ।

Published by:Gurwinder Singh
First published: