ਚੱਕਰਵਾਤੀ ਅਮਫਾਨ ਹੁਣ ਸੁਪਰ ਚੱਕਰਵਾਤ ਵਿਚ ਬਦਲ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਸਦੀ ਰਫਤਾਰ ਪ੍ਰਤੀ ਘੰਟਾ ਤਬਦੀਲੀ ਤੇਜ਼ੀ ਨਾਲ ਬਦਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਤੂਫਾਨ ਪੱਛਮੀ ਬੰਗਾਲ ਅਤੇ ਬੰਗਲਾਦੇਸ਼ ਦੇ ਤੱਟ ਤੇ 185 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਟਕਰਾ ਸਕਦਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਇਸ ਤੂਫਾਨ ਨਾਲ ਨਜਿੱਠਣ ਦੀਆਂ ਤਿਆਰੀਆਂ ਅਤੇ ਰਣਨੀਤੀਆਂ ਬਾਰੇ ਵਿਚਾਰ ਵਟਾਂਦਰੇ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਉੱਚ ਪੱਧਰੀ ਬੈਠਕ ਵਿਚ ਗ੍ਰਹਿ ਮੰਤਰਾਲੇ ਅਤੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਦੇ ਚੋਟੀ ਦੇ ਅਧਿਕਾਰੀ ਵੀ ਸ਼ਾਮਲ ਹੋਏ।
ਸੁਪਰ ਚੱਕਰਵਾਤ 'ਅਮਫਾਨ' ਬੁੱਧਵਾਰ ਨੂੰ ਪੱਛਮੀ ਬੰਗਾਲ ਦੇ ਤੱਟ 'ਤੇ ਪੈ ਸਕਦਾ ਹੈ। ਬੰਗਾਲ ਵਿੱਚ ਅੱਜ ਤੇਜ਼ ਤੂਫਾਨ ਦੇ ਨਾਲ ਬਾਰਸ਼ ਸ਼ੁਰੂ ਹੋ ਗਈ ਹੈ।
#WATCH: Rainfall and strong winds hit Digha in West Bengal. #CycloneAmphan is expected to make landfall tomorrow. pic.twitter.com/sglWtx4MbJ
— ANI (@ANI) May 19, 2020
ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੇ ਮੁਖੀ ਐੱਸ. ਪ੍ਰਧਾਨ ਨੇ ਕਿਹਾ ਕਿ ਓਡੀਸ਼ਾ ਵਿੱਚ 15 ਟੀਮਾਂ ਅਤੇ ਪੱਛਮੀ ਬੰਗਾਲ ਵਿੱਚ 19 ਟੀਮਾਂ ਤਾਇਨਾਤ ਹਨ। ਜਦੋਂ ਕਿ ਦੋ ਟੀਮਾਂ ਸਟੈਂਡਬਾਏ 'ਤੇ ਹਨ। ਸਾਨੂੰ ਦੋਹਰੀ ਚੁਣੌਤੀ (ਕੋਰੋਨਾ ਵਾਇਰਸ ਅਤੇ ਚੱਕਰਵਾਤ) ਦਾ ਸਾਹਮਣਾ ਕਰਨਾ ਪੈ ਰਿਹਾ ਹੈ।
West Bengal: North 24 Parganas district receives heavy rainfall. #AmphanCyclone pic.twitter.com/ZG34Mlrz2W
— ANI (@ANI) May 19, 2020
ਜਿਵੇਂ ਹੀ ਮਹਾ ਚੱਕਰਵਤ 'ਅਮਫਾਨ' ਉੜੀਸਾ ਦੇ ਸਮੁੰਦਰੀ ਕੰਢੇ ਦੇ ਨੇੜੇ ਪਹੁੰਚਿਆ, ਕੁਝ ਹਿੱਸਿਆਂ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ। ਜਦੋਂਕਿ ਰਾਜ ਸਰਕਾਰ ਨੇ ਸੰਵੇਦਨਸ਼ੀਲ ਅਤੇ ਨੀਵੇਂ ਇਲਾਕਿਆਂ ਨੂੰ ਖਾਲੀ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾਸ ਜ਼ਿਲ੍ਹੇ ਵਿੱਚ ਭਾਰੀ ਬਾਰਸ਼ ਸ਼ੁਰੂ ਹੋ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cyclone, Odisha, West bengal