ਚੇਨੰਈ : ਚੱਕਰਵਾਤੀ ਤੂਫਾਨ 'ਮੈਂਡੂਸ' ਦੇ ਕਾਰਨ ਤਾਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ 'ਚ ਮੌਸਮ ਬਹੁਤ ਜ਼ਿਆਦਾ ਖਰਾਬ ਹੋ ਗਿਆ ਹੈ। ਇਨ੍ਹਾਂ ਸੂਬਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਤੂਫਾਨ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰ ਲਏ ਹਨ। ਉੱਧਰ ਦੂਜੇ ਪਾਸੇ ਇਸ ਤੂਫਾਨ ਦਾ ਅਸਰ ਗੁਆਂਢੀ ਸੂਬਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਸਮੇਂ ਕਰਨਾਟਕ ਅਤੇ ਕੇਰਲ ਵਿੱਚ ਵੀ ਮੌਸਮ ਖ਼ਰਾਬ ਹੋ ਗਿਆ ਹੈ।ਕਰਨਾਟਕ ਦੀ ਰਾਜਧਾਨੀ ਬੈਂਗਲੁਰੂ 'ਚ ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ।
#WATCH | Heavy rain in Chennai due to cyclone 'Mandous' which is expected to cross Puducherry & Sriharikota by tonight or early morning tomorrow pic.twitter.com/6AXTSHGCjo
— ANI (@ANI) December 9, 2022
ਤੇਜ਼ ਹਵਾਵਾਂ ਦੇ ਕਾਰਨ ਮੌਸਮ ਠੰਡਾ ਹੋ ਗਿਆ ਹੈ। ਤਾਪਮਾਨ ਵਿੱਚ ਗਿਰਾਵਟ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ ਬੈਂਗਲੁਰੂ 'ਚ ਤਾਪਮਾਨ 18 ਡਿਗਰੀ ਤੱਕ ਪਹੁੰਚ ਗਿਆ ਹੈ ਅਤੇ 26 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਰਹੀਆਂ ਹਨ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਵੀ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ।
ਸੁਰੱਖਿਆਂ ਦੇ ਮੱਦੇਨਜ਼ਰ ਪ੍ਰਸ਼ਾਸਨ ਦੇ ਵੱਲੋਂ ਤੱਟਵਰਤੀ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਰਾਹਤ ਕੈਂਪਾਂ 'ਚ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਸਮੇਂ ਤਾਮਿਲਨਾਡੂ ਅਤੇ ਆਂਧਾ ਦੇ ਤੂਫਾਨ ਪ੍ਰਭਾਵਿਤ ਇਲਾਕਿਆਂ 'ਚ 5000 ਤੋਂ ਜ਼ਿਆਦਾ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ, ਜਿੱਥੇ ਲੋਕਾਂ ਨੂੰ ਖਾਣ-ਪੀਣ ਅਤੇ ਰਹਿਣ ਦੀ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਤੂਫਾਨ ਕਾਰਨ ਤਾਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ 'ਚ 9 ਤੋਂ 11 ਦਸੰਬਰ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਫਿਲਹਾਲ ਇਨ੍ਹਾਂ ਰਾਜਾਂ ਦੇ ਕਈ ਜ਼ਿਿਲ੍ਹਆਂ ਵਿੱਚ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ ਅਤੇ ਚੇਨਈ ਹਵਾਈ ਅੱਡੇ ਤੋਂ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਉੱਤਰ-ਪੱਛਮੀ ਦਿਸ਼ਾ ਵੱਲ ਵਧੇਗਾ ਚੱਕਰਵਾਤ 'ਮੈਂਡੂਸ'
ਮੌਸਮ ਵਿਿਗਆਨ ਦੇ ਡਿਪਟੀ ਡਾਇਰੈਕਟਰ ਜਨਰਲ ਐਸ ਬਾਲਚੰਦਰਨ ਨੇ ਚੱਕਰਵਾਤ ਬਾਰੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਚੱਕਰਵਾਤ 'ਮੈਂਡੂਸ' ਦੇ ਉੱਤਰ-ਪੱਛਮੀ ਦਿਸ਼ਾ ਵੱਲ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਅੱਜ ਅਤੇ ਕੱਲ੍ਹ ਚੇਨਈ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਅੱਜ ਰਾਤ ਜਾਂ ਸਵੇਰ ਤੱਕ ਪੁਡੂਚੇਰੀ ਅਤੇ ਸ਼੍ਰੀਹਰਿਕੋਟਾ ਨੂੰ ਪਾਰ ਕਰਨ ਦੀ ਉਮੀਦ ਹੈ। ਅਸੀਂ ਹਰ ਪਲ ਇਸ ਤੂਫਾਨ 'ਤੇ ਨਜ਼ਰ ਰੱਖ ਰਹੇ ਹਾਂ। ਚੇਂਗਲਪੱਟੂ, ਵਿੱਲੂਪੁਰਮ ਅਤੇ ਕਾਂਚੀਪੁਰਮ ਵਿੱਚ ਪਹਿਲਾਂ ਹੀ ਰੈੱਡ ਅਲਰਟ ਜਾਰੀ ਹੈ। ਆਈਐਮਡੀ ਨੇ ਕਿਹਾ ਹੈ ਕਿ 'ਮੈਂਡੂਸ' ਅਗਲੇ 6 ਘੰਟਿਆਂ ਤੱਕ ਬਹੁਤ ਤੀਬਰ ਰਹੇਗਾ ਅਤੇ ਫਿਰ ਹੌਲੀ-ਹੌਲੀ ਕਮਜ਼ੋਰ ਹੋ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chennai, Cyclone, Heavy rain fall, Security alert, Tamil Nadu