ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨਹੀਂ ਹੋਈ ਮੁਆਫ਼, ਅਮਿਤ ਸ਼ਾਹ ਨੇ ਲੋਕ ਸਭਾ 'ਚ ਦੱਸਿਆ....

News18 Punjabi | News18 Punjab
Updated: December 3, 2019, 1:32 PM IST
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨਹੀਂ ਹੋਈ ਮੁਆਫ਼, ਅਮਿਤ ਸ਼ਾਹ ਨੇ ਲੋਕ ਸਭਾ 'ਚ ਦੱਸਿਆ....
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨਹੀਂ ਹੋਈ ਮੁਆਫ਼, ਅਮਿਤ ਸ਼ਾਹ ਨੇ ਲੋਕ ਸਭਾ 'ਚ ਦੱਸਿਆ....

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਤੇ ਰੋਕ ਨਹੀਂ ਲੱਗੀ ਹੈ। ਉਨ੍ਹਾਂ ਨੇ ਅੱਜ ਸਦਨ ਦੇ ਹੇਠਲੇ ਸਦਨ ਵਿੱਚ ਸੰਸਦ ਮੈਂਬਰਾਂ ਨੂੰ ਕਿਹਾ, “ਸਜ਼ਾ ਨਹੀਂ ਘਟਾਈ ਗਈ ਹੈ।

  • Share this:
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮੁਆਫ ਨਹੀਂ ਹੋਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਬਿਆਨ ਦਿੱਤਾ। ਇਹ ਬਿਆਨ ਲੁਧਿਆਣਾ ਤੋਂ ਕਾਂਗਰਸ ਸਾਂਸਦ ਰਵਨੀਤ ਬਿੱਟੂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਦਿੱਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਮੀਡੀਆ ਰਿੋਪਰਟ ਵਿੱਚ ਨਾ ਜਾਓ ਫਾਂਸੀ ਦੀ ਸਜ਼ਾ ਤੇ ਕੋਈ ਰੋਕ ਨਹੀਂ ਲੱਗੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਤੇ ਰੋਕ ਨਹੀਂ ਲੱਗੀ ਹੈ।  ਉਨ੍ਹਾਂ ਨੇ ਅੱਜ ਸਦਨ ਦੇ ਹੇਠਲੇ ਸਦਨ ਵਿੱਚ ਸੰਸਦ ਮੈਂਬਰਾਂ ਨੂੰ ਕਿਹਾ, “ਸਜ਼ਾ ਨਹੀਂ ਘਟਾਈ ਗਈ ਹੈ।

Loading...
ਸ਼ਾਹ ਨੇ ਸਾਥੀ ਮੈਂਬਰਾਂ ਨੂੰ ਵੀ ਮੀਡੀਆ ਰਿਪੋਰਟਾਂ 'ਤੇ ਅਮਲ ਨਾ ਕਰਨ ਦੀ ਅਪੀਲ ਕੀਤੀ ਜਿਸ ਵਿਚ ਕਿਹਾ ਗਿਆ ਹੈ ਕਿ ਮੰਤਰਾਲੇ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਵਾਪਸ ਕਰਨ ਦੀ ਸਿਫਾਰਸ਼ ਕੀਤੀ ਹੈ ਅਤੇ ਸੰਚਾਰ ਨੂੰ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਭੇਜਿਆ ਗਿਆ ਸੀ।
ਹੇਠਲੇ ਸਦਨ ਵਿੱਚ ਪ੍ਰਸ਼ਨਕਾਲ ਦੌਰਾਨ ਕਾਂਗਰਸੀ ਮੈਂਬਰਾਂ ਅਤੇ ਮਰਹੂਮ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਵੱਲੋਂ ਇਹ ਮਾਮਲਾ ਉਠਣ ਤੋਂ ਬਾਅਦ ਸ਼ਾਹ ਨੇ ਇਹ ਟਿੱਪਣੀ ਕੀਤੀ।

ਬਿੱਟੂ ਨੇ ਕਿਹਾ ਕਿ ਮੈਂਬਰਾਂ ਨੇ ਸੋਮਵਾਰ ਨੂੰ ਔਰਤਾਂ ਖ਼ਿਲਾਫ਼ ਘਿਨਾਉਣੇ ਮਾਮਲਿਆਂ ਵਿੱਚ ਦੋਸ਼ੀ ਠਹਿਰੇ ਵਿਅਕਤੀਆਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ ਪਰ ਰਾਜੋਆਣਾ ਦੀ ਮੌਤ ਦੀ ਸਜ਼ਾ ਘਟਾਉਣ ਦੀ ਮੰਗ ਕੀਤੀ ਗਈ। ਉਨ੍ਹਾਂ ਗ੍ਰਹਿ ਮੰਤਰੀ ਤੋਂ ਜਵਾਬ ਵੀ ਮੰਗਿਆ। (ਏ.ਐੱਨ.ਆਈ.)

ਦੱਸ ਦਈਏ ਕੇਂਦਰ ਸਰਕਾਰ ਵੱਲ਼ੋਂ 550ਵੇਂ ਗੁਰਪੁਰਬ ਦੇ ਮੱਦੇਨਜ਼ਰ 9 ਸਿੱਖ ਕੈਦੀਆਂ ਨੂੰ ਰਾਹਤ ਦਾ ਐਲਾਨ ਕੀਤਾ ਗਿਆ ਹੈ। ਇਸ ਮੁਤਾਬਕ 8 ਸਿੱਖ ਕੈਦੀ ਜੇਲ੍ਹ ਤੋਂ ਰਿਹਾਅ ਹੋਣਗੇ ਜਦ ਕਿ ਇਕ ਦੀ ਫਾਂਸੀ ਦੀ ਸਜਾ ਉਮਰ ਕੈਦ ਵਿਚ ਤਬਦੀਲ ਕੀਤੀ ਹੈ। ਇਸ ਵਿੱਚ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤੇ ਰੋਕ ਬਾਰੇ ਵੀ ਰਿਪੋਰਟ ਸਾਹਮਣੇ ਆਈ ਸੀ।

ਦੱਸ ਦਈਏ ਕਿ 1995 ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕੀਤਾ ਗਿਆ ਸੀ। ਇਸੇ ਕਤਲ ਦੇ ਦੋਸ਼ ਤਹਿਤ ਬੱਬਰ ਖ਼ਾਲਸਾ ਦੇ ਬਲਵੰਤ ਸਿੰਘ ਰਾਜੋਆਣਾ ਨੂੰ ਸਜ਼ਾ-ਏ-ਮੌਤ ਸੁਣਾਈ ਗਈ ਸੀ। ਸ਼੍ਰੋਮਣੀ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਵੱਲ਼ੋਂ ਰਾਜੋਆਣਾ ਦੀ ਸਜਾ ਮੁਆਫੀ ਲਈ ਕੇਂਦਰ ਤੱਕ ਪਹੁੰਚ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਬੇਅੰਤ ਸਿੰਘ ਹੱਤਿਆ ਮਾਮਲੇ ਦੇ ਇਕ ਹੋਰ ਮੁਜਰਮ ਜਗਤਾਰ ਸਿੰਘ ਹਵਾਰਾ ਦੀ ਮੌਤ ਦੀ ਸਜ਼ਾ ਨੂੰ ਪਹਿਲਾਂ ਹੀ ਉਮਰ ਕੈਦ ਵਿੱਚ ਤਬਦੀਲ ਕਰ ਚੁੱਕੀ ਹੈ। ਇਹ ਫੈਸਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਕਤੂਬਰ 2010 ਨੂੰ ਸੁਣਾਇਆ ਸੀ। ਪਰ ਇਸੇ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ।

ਬਲਵੰਤ ਸਿੰਘ ਨੇ ਰਹਿਮ ਦੀ ਅਪੀਲ ਤੋ ਮਨ੍ਹਾ ਕਰ ਦਿੱਤਾ ਸੀ... ਇੱਥੇ ਹੀ ਵੀ ਵਰਣਨਯੋਗ ਹੈ ਕਿ ਟਰਾਇਲ ਦੌਰਾਨ ਰਾਜੋਆਣਾ ਨੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਦਾਖ਼ਲ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ। ਇਸਦੀ ਵਜ੍ਹਾ ਉਸਨੇ ਆਪਣੇ ਦੋਸਤ ਤੇ ਪੰਜਾਬ ਪੁਲੀਸ ਦੇ ਕਾਂਸਟੇਬਲ ਦਿਲਾਵਰ ਸਿੰਘ ਨਾਲ ਕੀਤਾ ਵਾਅਦਾ ਦੱਸਿਆ ਸੀ। ਦਿਲਾਵਰ 31 ਅਗਸਤ 1995 ਨੂੰ ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ ਦੇ ਬਾਹਰ ਮੁੱਖ ਮੰਤਰੀ ਬੇਅੰਤ ਸਿੰਘ ’ਤੇ ਕੀਤੇ ਆਤਮਘਾਤੀ ਹਮਲੇ ਵਿੱਚ ਮਨੁੱਖੀ ਬੰਬ ਬਣਿਆ ਸੀ। ਹਮਲੇ ਦੌਰਾਨ ਦਿਲਾਵਰ ਦੇ ਨਾਕਾਮ ਰਹਿਣ ’ਤੇ ਰਾਜੋਆਣਾ ਨੇ ‘ਦੂਜੇ ਮਨੁੱਖੀ ਬੰਬ’ ਵਜੋਂ ਕਾਰਵਾਈ ਨੂੰ ਅੰਜਾਮ ਦੇਣਾ ਸੀ।

ਸ਼੍ਰੋਮਣੀ ਕਮੇਟੀ ਨੇ ਕੀਤੀ ਰਹਿਮ ਦੀ ਅਪੀਲ- ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ। ਕੇਂਦਰ ਸਰਕਾਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਰਹਿਮ ਦੀ ਅਪੀਲ ਮਗਰੋਂ 29 ਮਾਰਚ 2012 ਨੂੰ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਦੇ ਅਮਲ ਨੂੰ ਰੋਕ ਦਿੱਤਾ ਸੀ। ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸੇ ਮਹੀਨੇ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਰਹਿਮ ਦੀ ਅਪੀਲ ਸੌਂਪਦਿਆਂ ਰਾਜੋਆਣਾ ਦੀ ਸਜ਼ਾ ਮੁਆਫ਼ ਕੀਤੇ ਜਾਣ ਦੀ ਅਪੀਲ ਕੀਤੀ ਸੀ। ਰਾਸ਼ਟਰਪਤੀ ਨੇ ਇਹ ਅਪੀਲ ਅੱਗੇ ਗ੍ਰਹਿ ਮੰਤਰਾਲੇ ਨੂੰ ਰੈਫ਼ਰ ਕਰ ਦਿੱਤੀ, ਜਿਨ੍ਹਾਂ ਹੁਣ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰ ਦਿੱਤੀ।

 
First published: December 3, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...