ਬਠਿੰਡਾ 'ਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣ-ਹਾਨੀ ਦਾ ਮਾਮਲਾ ਦਰਜ, ਜਾਣੋ ਮਾਮਲਾ

Defamation case filed against Arvind Kejriwal : ਆਈ.ਪੀ.ਸੀ. ਤਹਿਤ ਕਾਂਗਰਸੀ ਆਗੂ ਜੈਜੀਤ ਜੌਹਲ ਦੀ ਤਰਫੋਂ ਬਠਿੰਡਾ ਦੀ ਅਦਾਲਤ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ 499, 500 ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।

ਬਠਿੰਡਾ 'ਚ ਅਰਵਿੰਦ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ( ਫਾਈਲ ਫੋਟੋ)

 • Share this:
  ਬਠਿੰਡਾ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ।  ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਦੀ ਤਰਫੋਂ ਬਠਿੰਡਾ ਅਦਾਲਤ ਵਿੱਚ ਅਰਵਿੰਦ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਹੈ।

  ਜੈਜੀਤ ਸਿੰਘ ਜੌਹਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਿਆਸੀ ਬਿਆਨਬਾਜ਼ੀ ਕਰਕੇ ਇੱਕ ਸਟੰਟ ਖੇਡ ਰਹੇ ਹਨ। ਉਨ੍ਹਾਂ ਨੇ  ਬਠਿੰਡਾ ਵਿੱਚ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਟੈਕਸ ਬਾਰੇ ਇੱਕ ਵਿਵਾਦਿਤ ਬਿਆਨ ਦਿੱਤਾ ਸੀ, ਇਸਨੂੰ ਕੇਜਰੀਵਾਲ ਸਾਬਤ ਕਰ ਕੇ ਦਿਖਾਏ। ਅਸਲ ਵਿੱਚ ਅਰਵਿੰਦ ਕੇਜਰੀਵਾਲ ਪਹਿਲਾਂ ਵੀ ਕਈ ਆਗੂਆਂ 'ਤੇ ਦੋਸ਼ ਲਗਾ ਕੇ ਮੁਆਫ਼ੀ ਮੰਗ ਚੁੱਕੇ ਹਨ।  ਆਈ.ਪੀ.ਸੀ. ਤਹਿਤ ਕਾਂਗਰਸੀ ਆਗੂ ਜੈਜੀਤ ਜੌਹਲ ਦੀ ਤਰਫੋਂ ਬਠਿੰਡਾ ਦੀ ਅਦਾਲਤ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ 499, 500 ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।

  ਜਾਣੋ ਕੀ ਹੈ ਮਾਮਲਾ-

  29 ਅਕਤੂਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ  ਬਠਿੰਡਾ ਵਿੱਚ ਵਪਾਰੀਆਂ ਦੇ ਨਾਲ ਮੀਟਿੰਗ ਸੀ। ਇਸ ਮੀਟਿੰਗ ਵਿਚ ਬੋਲਦੇ ਹੋਏ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਤੇ ਕਟਾਖਸ਼ ਕਰਦਿਆਂ ਕਿਹਾ ਬਠਿੰਡਾ ਦੇ ਵਪਾਰੀਆਂ ਤੇ ਇਕ ਜੋਜੋ ਨਾਮਦਾਰ ਟੈਕਸ ਲੱਗਦਾ ਹੈ, ਜਿਸ ਦਾ ਮਤਲਬ ਸਿੱਧੇ ਤੌਰ 'ਤੇ ਕਿਹਾ ਗਿਆ ਸੀ ਕਿ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵਪਾਰੀਆਂ ਤੋਂ ਉਗਰਾਹੀ ਕਰਦੇ ਹਨ।

  ਅਰਵਿੰਦ ਕੇਜਰੀਵਾਲ ਦੇ ਇਸ ਬਿਆਨ ਦਾ ਜਵਾਬ ਦਿੰਦੇ ਹੋਏ ਜੈਜੀਤ ਸਿੰਘ ਜੌਹਲ ਨੇ ਆਪਣੇ ਵਕੀਲਾਂ ਨਾਲ ਰਾਏ ਮਸ਼ਵਰਾ ਕਰਨ ਤੋਂ ਬਾਅਦ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਕ੍ਰਿਮੀਨਲ ਡੈਕਲਾਮੇਸ਼ਨ ਦਾ ਕੇਸ ਦਾਇਰ ਕਰਨ ਦਾ ਐਲਾਨ ਕੀਤਾ ਸੀ । ਜੌਹਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਬੁਖਲਾਹਟ ਦਾ ਨਤੀਜਾ ਹੈ ਜੋ ਮੇਰੇ ਅਤੇ ਮੇਰੇ ਪਰਿਵਾਰ ਦੇ ਉੱਪਰ ਭੱਦੀ ਸ਼ਬਦਾਵਲੀ ਇਸਤੇਮਾਲ ਕੀਤੀ ਗਈ ਹੈ।

  ਇਥੇ ਗੌਰਤਲਬ ਹੈ ਕਿ ਪਹਿਲਾਂ ਵੀ ਜੈਜੀਤ ਸਿੰਘ ਜੌਹਲ ਦੇ ਖ਼ਿਲਾਫ਼  ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਨੇ ਜੋਜੋ ਟੈਕਸ ਨੂੰ ਲੈ ਕੇ  ਬਿਆਨ ਦਿੱਤਾ ਸੀ ਜਿਸ ਦੀ ਬਠਿੰਡਾ ਦੀ ਮਾਣਯੋਗ ਕੋਰਟ ਵਿਚ 29 ਅਕਤੂਬਰ ਨੂੰ ਤਰੀਕ ਸ।  ਜੈਜੀਤ ਸਿੰਘ ਜੌਹਲ ਨੇ ਕਿਹਾ ਬੇਸ਼ੱਕ ਸੁਖਬੀਰ ਹੋਵੇ ਜਾਂ ਅਰਵਿੰਦ ਕੇਜਰੀਵਾਲ ਉਹ ਕਿਸੇ ਨੂੰ ਨਹੀਂ ਬਖ਼ਸ਼ਣਗੇ।
  Published by:Sukhwinder Singh
  First published:
  Advertisement
  Advertisement