ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ (Union Minister Smriti Irani) ਵੱਲੋਂ ਦਾਇਰ ਮਾਣਹਾਨੀ (Fefamation Case) ਦੇ ਮਾਮਲੇ ਵਿੱਚ ਕਾਂਗਰਸੀ (Congress) ਆਗੂਆਂ ਜੈਰਾਮ ਨਰੇਸ਼ (Jai ram Naresh), ਪਵਨ ਖੇੜਾ ਅਤੇ ਨੇਤਾ ਡਿਸੂਜ਼ਾ ਨੂੰ ਸੰਮਨ ਜਾਰੀ ਕੀਤੇ ਹਨ। ਸਮ੍ਰਿਤੀ ਇਰਾਨੀ ਨੇ ਗੋਆ 'ਚ ਆਪਣੀ ਧੀ 'ਤੇ ਕਾਂਗਰਸ ਨੇਤਾਵਾਂ ਵਲੋਂ ਲਗਾਏ ਗਏ ਦੋਸ਼ਾਂ ਦੇ ਖਿਲਾਫ ਦਿੱਲੀ ਹਾਈਕੋਰਟ (Delhi High Court) ਤੱਕ ਪਹੁੰਚ ਕੀਤੀ ਸੀ, ਹੁਣ ਅਦਾਲਤ ਨੇ ਇਨ੍ਹਾਂ ਤਿੰਨਾਂ ਨੇਤਾਵਾਂ ਨੂੰ 18 ਅਗਸਤ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ।
ਇਸ ਦੇ ਨਾਲ ਹੀ ਦਿੱਲੀ ਹਾਈਕੋਰਟ ਨੇ ਪਵਨ ਖੇੜਾ ਨੂੰ ਬਾਰ ਲਾਇਸੈਂਸ ਵਿਵਾਦ ਦੇ ਦੋਸ਼ਾਂ 'ਤੇ ਅਪਮਾਨਜਨਕ ਟਵੀਟ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਵੀ ਕਾਂਗਰਸੀ ਨੇਤਾਵਾਂ ਤੋਂ 2 ਕਰੋੜ ਦਾ ਹਰਜਾਨਾ ਮੰਗਿਆ ਹੈ।
ਦੱਸ ਦੇਈਏ ਕਿ ਕੇਂਦਰੀ ਮੰਤਰੀ ਅਤੇ ਭਾਜਪਾ ਦੀ ਮੰਨੀ-ਪ੍ਰਮੰਨੀ ਨੇਤਾ ਸਮ੍ਰਿਤੀ ਇਰਾਨੀ ਨੇ ਕਾਂਗਰਸ ਪਾਰਟੀ ਵਲੋਂ ਆਪਣੀ ਬੇਟੀ 'ਤੇ ਲਗਾਏ ਜਾ ਰਹੇ ਦੋਸ਼ਾਂ 'ਤੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਸੀ ਕਿ ਕਾਂਗਰਸ ਨੇਤਾ ਗਾਂਧੀ ਪਰਿਵਾਰ ਦੇ ਕਹਿਣ 'ਤੇ ਉਨ੍ਹਾਂ ਦੀ ਬੇਟੀ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਦਾ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਈਰਾਨੀ ਨੇ ਕਿਹਾ ਕਿ ਉਹ ਉਨ੍ਹਾਂ ਦੀ 18 ਸਾਲਾ ਬੇਟੀ 'ਤੇ ਬੇਬੁਨਿਆਦ ਦੋਸ਼ ਲਗਾਉਣ ਵਾਲਿਆਂ ਖਿਲਾਫ ਅਦਾਲਤ ਜਾਵੇਗੀ।
ਸਮ੍ਰਿਤੀ ਇਰਾਨੀ ਨੇ ਸ਼ਨੀਵਾਰ ਨੂੰ ਕਾਂਗਰਸ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਕਿ ਉਨ੍ਹਾਂ ਦੀ ਧੀ ਗੋਆ 'ਚ ਗੈਰ-ਕਾਨੂੰਨੀ ਬਾਰ ਚਲਾਉਂਦੀ ਹੈ, ਇਸ ਨੂੰ ਖਤਰਨਾਕ ਕਰਾਰ ਦਿੱਤਾ। ਇਰਾਨੀ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਸੀ ਕਿ ਕਾਂਗਰਸ ਨੇ ਉਨ੍ਹਾਂ ਦੀ ਬੇਟੀ ਦੇ ਚਰਿੱਤਰ 'ਤੇ ਹਮਲਾ ਕਰਕੇ ਉਸ ਨੂੰ ਵਿਗਾੜਿਆ ਹੈ। ਉਨ੍ਹਾਂ ਵਿਰੋਧੀ ਧਿਰ ਕਾਂਗਰਸ ਨੂੰ ਚੁਣੌਤੀ ਦਿੱਤੀ ਕਿ ਉਹ ਕਿਸੇ ਵੀ ਗਲਤ ਕੰਮ ਦਾ ਸਬੂਤ ਦੇਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, Congress, Delhi High Court, High court, Smriti Irani