ਉੱਤਰਾਖੰਡ: ਤੀਰਥ ਸਿੰਘ ਰਾਵਤ ਦੇ ਅਸਤੀਫ਼ੇ ਪਿੱਛੋਂ ਭਾਜਪਾ ਅੱਜ ਲਵੇਗਾ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ

News18 Punjabi | News18 Punjab
Updated: July 3, 2021, 10:07 AM IST
share image
ਉੱਤਰਾਖੰਡ: ਤੀਰਥ ਸਿੰਘ ਰਾਵਤ ਦੇ ਅਸਤੀਫ਼ੇ ਪਿੱਛੋਂ ਭਾਜਪਾ ਅੱਜ ਲਵੇਗਾ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ
ਉੱਤਰਾਖੰਡ: ਤੀਰਥ ਸਿੰਘ ਰਾਵਤ ਦੇ ਅਸਤੀਫ਼ੇ ਪਿੱਛੋਂ ਭਾਜਪਾ ਅੱਜ ਲਵੇਗਾ ਨਵੇਂ ਮੁੱਖ ਮੰਤਰੀ.

  • Share this:
  • Facebook share img
  • Twitter share img
  • Linkedin share img
ਚੋਣ ਕਮਿਸ਼ਨ ਵੱਲੋਂ ਉੱਤਰਾਖੰਡ ਵਿੱਚ ਜ਼ਿਮਨੀ ਚੋਣ ਕਰਵਾਏ ਜਾਣ ਤੋਂ ਇਨਕਾਰ ਦੀਆਂ ਸੰਭਾਵਨਾਵਾਂ ਦਰਮਿਆਨ ਸੂਬੇ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਰਾਜਪਾਲ ਨੂੰ ਅਸਤੀਫਾ ਸੌਂਪ ਦਿੱਤਾ ਹੈ। ਭਾਜਪਾ ਦੀ ਵਿਧਾਇਕ ਦਲ ਦੀ ਅੱਜ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਨਵੇਂ ਮੁੱਖ ਮੰਤਰੀ ਦੀ ਚੋਣ ਕੀਤੀ ਜਾ ਸਕਦੀ ਹੈ।

ਦੱਸ ਦਈਏ ਕਿ ਭਾਜਪਾ ਹਾਈ ਕਮਾਨ ਨੇ ਤ੍ਰਿਵੇਂਦਰ ਸਿੰਘ ਰਾਵਤ ਨੂੰ ਲਾਂਭੇ ਕਰਕੇ ਉਨ੍ਹਾਂ ਦੀ ਥਾਂ ਤੀਰਥ ਸਿੰਘ ਰਾਵਤ ਨੂੰ ਉੱਤਰਾਖੰਡ ਦਾ ਮੁੱਖ ਮੰਤਰੀ ਥਾਪਿਆ ਸੀ। ਇਸ ਅਹੁਦੇ ’ਤੇ ਬਣੇ ਰਹਿਣ ਲਈ ਰਾਵਤ ਨੂੰ ਛੇ ਮਹੀਨਿਆਂ ਦੇ ਅੰਦਰ ਜ਼ਿਮਨੀ ਚੋਣ ਜਿੱਤਣੀ ਜ਼ਰੂਰੀ ਸੀ, ਪਰ ਚੋਣ ਕਮਿਸ਼ਨ ਦੇ ਜ਼ਿਮਨੀ ਚੋਣ ਕਰਵਾਉਣ ਤੋਂ ਕੀਤੀ ਜਾ ਰਹੀ ਨਾਂਹ-ਨੁੱਕਰ ਕੀਤੇ ਜਾਣ ਕਾਰਨ ਰਾਵਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਸੂਤਰਾਂ ਦੀ ਮੰਨੀਏ ਭਾਜਪਾ ਹਾਈ ਕਮਾਨ ਰਾਵਤ ਦੀ ਥਾਂ ਚੁਣੇ ਹੋਏ ਵਿਧਾਇਕਾਂ ’ਚੋਂ ਕਿਸੇ ਨੂੰ ਇਸ ਅਹੁਦੇ ’ਤੇ ਬਿਠਾ ਸਕਦੀ ਹੈ। ਉੱਤਰਾਖੰਡ ਵਿੱਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਹੋਣੀਆਂ ਹਨ।
Published by: Gurwinder Singh
First published: July 3, 2021, 10:05 AM IST
ਹੋਰ ਪੜ੍ਹੋ
ਅਗਲੀ ਖ਼ਬਰ