Home /News /national /

ਕਸ਼ਮੀਰੀ ਪੰਡਿਤਾਂ 'ਤੇ ਹਮਲਿਆਂ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵੱਲੋਂ ਜੰਤਰ ਮੰਤਰ ਵਿਖੇ ਪ੍ਰਦਰਸ਼ਨ

ਕਸ਼ਮੀਰੀ ਪੰਡਿਤਾਂ 'ਤੇ ਹਮਲਿਆਂ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵੱਲੋਂ ਜੰਤਰ ਮੰਤਰ ਵਿਖੇ ਪ੍ਰਦਰਸ਼ਨ

ਕਸ਼ਮੀਰੀ ਪੰਡਿਤਾਂ 'ਤੇ ਹਮਲਿਆਂ ਦੇ ਵਿਰੋਧ ਵਿਚ ਆਪ ਵੱਲੋਂ ਜੰਤਰ ਮੰਤਰ ਵਿਖੇ ਪ੍ਰਦਰਸ਼ਨ

ਕਸ਼ਮੀਰੀ ਪੰਡਿਤਾਂ 'ਤੇ ਹਮਲਿਆਂ ਦੇ ਵਿਰੋਧ ਵਿਚ ਆਪ ਵੱਲੋਂ ਜੰਤਰ ਮੰਤਰ ਵਿਖੇ ਪ੍ਰਦਰਸ਼ਨ

 • Share this:

  ਕਸ਼ਮੀਰ ਵਿਚ ਮਿੱਥ ਕੇ ਕੀਤੀਆਂ ਗਈਆਂ ਕਈ ਹੱਤਿਆਵਾਂ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵੱਲੋਂ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ। ਕੇਂਦਰ ਸਰਕਾਰ ਉਤੇ ਵਾਦੀ ਵਿਚ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਵਿਚ ਨਾਕਾਮ ਰਹਿਣ ਦੇ ਦੋਸ਼ ਲਾਏ ਜਾ ਰਹੇ ਹਨ।

  ਇਸ ਤੋਂ ਪਹਿਲਾਂ 'ਆਪ' ਨੇ ਆਪਣੇ ਟਵਿਟਰ ਹੈਂਡਲ 'ਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਸੀ ਕਿ ਜੇਕਰ ਕੇਂਦਰ ਸਰਕਾਰ ਕਸ਼ਮੀਰੀ ਪੰਡਿਤਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਆਮ ਆਦਮੀ ਪਾਰਟੀ ਕਸ਼ਮੀਰੀ ਪੰਡਿਤਾਂ ਦੀ ਆਵਾਜ਼ ਬਣ ਕੇ 11 ਵਜੇ ਉਨ੍ਹਾਂ ਦੇ ਸਮਰਥਨ 'ਚ ਪ੍ਰਦਰਸ਼ਨ ਕਰੇਗੀ।

  ਉਧਰ, ਜੰਮੂ ਪਹੁੰਚ ਰਹੇ ਸੈਂਕੜੇ ਕਸ਼ਮੀਰੀ ਪੰਡਿਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਭਾਈਚਾਰੇ ਨੂੰ ਇਕ ਵਾਰ ਮੁੜ ਵਾਦੀ ਛੱਡਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਵਾਦੀ ਵਿਚ ਨੌਕਰੀਆਂ ਕਰ ਰਹੇ ਕਈ ਕਸ਼ਮੀਰੀ ਪੰਡਿਤਾਂ ਤੇ ਦੇਸ਼ ਦੇ ਹੋਰਨਾਂ ਹਿੱਸਿਆਂ ਦੇ ਹਿੰਦੂਆਂ ਨੂੰ ਚੁਣ ਕੇ ਤੇ ਮਿੱਥ ਕੇ ਨਿਸ਼ਾਨਾ ਬਣਾਇਆ ਗਿਆ ਹੈ।

  ਕੇਂਦਰ ਸਰਕਾਰ ਕਸ਼ਮੀਰ ਵਿਚ ਨੌਕਰੀਆਂ ਕਰ ਰਹੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਾਅਦੇ ਕਰ ਰਹੀ ਹੈ, ਪਰ ਇਸ ਦੇ ਬਾਵਜੂਦ ਕਸ਼ਮੀਰੀ ਪੰਡਿਤ ਜੰਮੂ ਦੀਆਂ ਵੱਖ-ਵੱਖ ਥਾਵਾਂ ਉਤੇ ਪਰਤ ਰਹੇ ਹਨ, ਜ਼ਿਆਦਾਤਰ ਜਿੱਥੇ ਉਨ੍ਹਾਂ ਦੇ ਪਰਿਵਾਰ ਰਹਿੰਦੇ ਹਨ।

  Published by:Gurwinder Singh
  First published:

  Tags: Growing up in Kashmir, Jammu and kashmir, Kashmiri, The Kashmir Files