ਸਰਕਾਰੀ ਹਸਪਤਾਲਾਂ ਵਿਚ VIP ਕਲਚਰ ਖਤਮ, ਨਹੀਂ ਮਿਲੇਗਾ ਪ੍ਰਾਈਵੇਟ ਰੂਮ: ਕੇਜਰੀਵਾਲ

News18 Punjab
Updated: September 11, 2019, 5:12 PM IST
share image
ਸਰਕਾਰੀ ਹਸਪਤਾਲਾਂ ਵਿਚ VIP ਕਲਚਰ ਖਤਮ, ਨਹੀਂ ਮਿਲੇਗਾ ਪ੍ਰਾਈਵੇਟ ਰੂਮ: ਕੇਜਰੀਵਾਲ

  • Share this:
  • Facebook share img
  • Twitter share img
  • Linkedin share img
ਦਿੱਲੀ ਦੇ ਸਰਕਾਰੀ ਹਸਪਤਾਲਾਂ 'ਚ ਵੀ.ਆਈ.ਪੀ. ਕਲਚਰ ਖ਼ਤਮ ਹੋਵੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਕਮ ਦਿੱਤਾ ਹੈ ਕਿ ਸਰਕਾਰੀ ਹਸਪਤਾਲਾਂ 'ਚ ਹੁਣ ਪ੍ਰਾਈਵੇਟ ਕਮਰੇ ਨਹੀਂ ਦਿੱਤੇ ਜਾਣਗੇ। ਹਸਪਤਾਲਾਂ ਵਿਚ ਹੁਣ ਸਾਰੇ ਨਾਗਰਿਕਾਂ ਨੂੰ ਇਕੋ ਜਿਹਾ ਇਲਾਜ ਮਿਲੇਗਾ।

ਦੱਸਣਯੋਗ ਹੈ ਕਿ ਦਿੱਲੀ ਦੇ ਹਸਪਤਾਲਾਂ ਵਿਚ ਭੀੜ ਕਾਰਨ ਮਰੀਜ਼ਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਰਸੂਖ਼ ਵਾਲੇ ਲੋਕ ਤਾਂ ਹਸਪਤਾਲ ਵਿਚ ਪ੍ਰਾਈਵੇਟ ਕਮਰਾ ਲੈ ਲੈਂਦੇ ਹਨ ਪਰ ਆਮ ਬੰਦੇ ਲਈ ਅਜਿਹਾ ਕੋਈ ਪ੍ਰਬੰਧ ਨਹੀਂ ਹੈ। ਇਸ ਲਈ ਸਰਕਾਰ ਨੇ ਫੈਸਲਾ ਲਿਆ ਹੈ ਕਿ ਸਭ ਨੂੰ ਬਰਾਬਰ ਸਹੂਲਤਾਂ ਮਿਲਣਗੀਆਂ।ਦਿੱਲੀ ਸਰਕਾਰ ਨੇ ਹਸਪਤਾਲਾਂ 'ਚ 13,899 ਬੈੱਡ ਵਧਾਉਣ ਦਾ ਫੈਸਲਾ ਲਿਆ ਹੈ। ਫਿਲਹਾਲ ਦਿੱਲੀ ਦੇ ਹਸਪਤਾਲਾਂ 'ਚ ਬੈੱਡਾਂ ਦੀ ਗਿਣਤੀ 11,353 ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਹਸਪਤਾਲਾਂ 'ਚ ਸਾਰੇ ਲੋਕਾਂ ਲਈ ਸਹੂਲਤਾਂ ਵਧਾਈਆਂ ਜਾਣਗੀਆਂ। ਸਾਰੇ ਹਸਪਤਾਲਾਂ 'ਚ ਏ.ਸੀ. ਲਾਏ ਜਾਣਗੇ।

ਦਰਅਸਲ ਸਿਹਤ ਮੰਤਰਾਲੇ ਨੇ ਮੁੱਖ ਮੰਤਰੀ ਨੂੰ ਇਕ ਰਿਪੋਰਟ ਸੌਂਪੀ ਹੈ। ਰਿਪੋਰਟ ਵਿਚ ਆਖਿਆ ਗਿਆ ਹੈ ਕਿ ਦਿੱਲੀ ਦੇ ਕਈ ਇਲਾਕਿਆਂ ਵਿਚ ਨਵੇਂ ਹਸਪਤਾਲਾਂ ਦਾ ਨਿਰਮਾਣ ਵੀ ਕੀਤਾ ਜਾਵੇਗਾ। ਇਸ ਲਈ ਕੈਬਨਿਟ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ। ਉੱਥੇ ਹੀ ਟੈਂਡਰ ਵੀ ਹੋ ਚੁੱਕਾ ਹੈ।
 
First published: September 11, 2019
ਹੋਰ ਪੜ੍ਹੋ
ਅਗਲੀ ਖ਼ਬਰ