ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਗਣਤੰਤਰ ਦਿਵਸ (Republic Day) ਦੇ ਇੱਕ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਦੇ ਹਰ ਦਫ਼ਤਰ ਦੇ ਅੰਦਰ ਨੇਤਾਵਾਂ ਜਾਂ ਮੁੱਖ ਮੰਤਰੀ ਦੀਆਂ ਤਸਵੀਰਾਂ ਨਹੀਂ ਲਗਾਈਆਂ ਜਾਣਗੀਆਂ।
ਦਫ਼ਤਰਾਂ ਵਿੱਚ ਹੁਣ ਸਿਰਫ਼ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਹੀ ਲਗਾਈਆਂ ਜਾਣਗੀਆਂ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਦੇ ਇਸ ਐਲਾਨ ਨੂੰ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਇੱਕ ਨਵੇਂ ਦਾਅ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ 10 ਦਿਨਾਂ ਵਿੱਚ ਦਿੱਲੀ ਦੀ ਕੋਰੋਨਾ ਪਾਜੀਟੀਵਿਟੀ ਜਾਂ ਸੰਕਰਮਣ ਦਰ ਵਿੱਚ 20 ਪ੍ਰਤੀਸ਼ਤ ਦੀ ਕਮੀ ਆਈ ਹੈ।
ਅੱਜ ਇਹ 10 ਫੀਸਦੀ ਦੇ ਕਰੀਬ ਹੈ, ਜਦੋਂ ਕਿ 15 ਜਨਵਰੀ ਨੂੰ ਇਹ 30 ਫੀਸਦੀ ਸੀ। ਇਹ ਸਭ ਟੀਕਾਕਰਨ ਵਿੱਚ ਤੇਜ਼ੀ ਨਾਲ ਵਾਧੇ ਕਾਰਨ ਸੰਭਵ ਹੋਇਆ ਹੈ। ਅਜਿਹੇ 'ਚ ਦਿੱਲੀ 'ਚ ਲਗਾਈਆਂ ਗਈਆਂ ਪਾਬੰਦੀਆਂ ਜਲਦ ਹੀ ਹਟਾ ਦਿੱਤੀਆਂ ਜਾਣਗੀਆਂ।
ਉਧਰ, ਇੱਕ ਅਧਿਕਾਰਤ ਸੂਤਰ ਦੇ ਅਨੁਸਾਰ, ਦਿੱਲੀ ਸਰਕਾਰ ਇਸ ਮਹੀਨੇ ਦੇ ਅੰਤ ਤੱਕ ਵਿਦਿਆਰਥੀਆਂ ਦੇ ਟੀਕਾਕਰਨ ਦੀ ਸਥਿਤੀ ਦੇ ਅਧਾਰ 'ਤੇ ਫਰਵਰੀ ਤੋਂ ਸਕੂਲਾਂ ਨੂੰ ਦੁਬਾਰਾ ਖੋਲ੍ਹਣ (Delhi School Reopening) ਬਾਰੇ ਵੀ ਵਿਚਾਰ ਕਰ ਸਕਦੀ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਉਪ ਰਾਜਪਾਲ ਦੇ ਦਫਤਰ ਨੇ ਹਾਲਾਂਕਿ, ਨਿੱਜੀ ਦਫਤਰਾਂ ਨੂੰ 50 ਫੀਸਦੀ ਸਟਾਫ ਨਾਲ ਕੰਮ ਕਰਨ ਦੀ ਇਜਾਜ਼ਤ ਦੇਣ ਦੇ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।