ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਵਿਧਾਨ ਸਭਾ ਵਿਚ ਇੱਕ ਵਾਰ ਫਿਰ ਉਪ ਰਾਜਪਾਲ ਵੀਕੇ ਸਕਸੈਨਾ (VK Saxena) ਉਤੇ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ LG ਦਿੱਲੀ ਵਿੱਚ ਇੱਕ ਚੁਣੀ ਹੋਈ ਸਰਕਾਰ ਦੇ ਕੰਮਕਾਜ ਵਿੱਚ ਜਾਣਬੁੱਝ ਕੇ ਰੁਕਾਵਟ ਪਾ ਰਹੇ ਹਨ। ਜਿਸ ਕਾਰਨ ਦਿੱਲੀ ਦੇ 2 ਕਰੋੜ ਲੋਕਾਂ ਦੀ ਬਿਹਤਰੀ ਲਈ ਕੀਤੇ ਜਾਣ ਵਾਲੇ ਕੰਮਾਂ ਵਿਚ ਅੜਿੱਕੇ ਪੈ ਰਹੇ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ 'ਤੇ ਸਿਆਸੀ ਹਿੱਤਾਂ ਲਈ ਅਜਿਹਾ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਰਾਜਨੀਤੀ ਕਰਨ ਨਹੀਂ ਆਏ ਹਨ ਅਤੇ ਇਸ ਤਰ੍ਹਾਂ ਦੀ ਰਾਜਨੀਤੀ ਹਰ ਹਾਲਤ ਵਿੱਚ ਨਹੀਂ ਹੋਣੀ ਚਾਹੀਦੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡੇ ਲਈ ਅਤੇ ਆਮ ਆਦਮੀ ਪਾਰਟੀ (ਆਪ) ਲਈ ਲੋਕਤੰਤਰ, ਸੰਵਿਧਾਨ ਅਤੇ ਕਾਨੂੰਨ ਸਰਵਉੱਚ ਹਨ। ਦਿੱਲੀ ਦੇ LG ਨੂੰ ਵੀ ਕਾਨੂੰਨ ਅਤੇ ਦਿੱਲੀ ਦੇ ਲੋਕਾਂ ਅਤੇ ਉਨ੍ਹਾਂ ਦੁਆਰਾ ਚੁਣੀ ਗਈ ਵਿਧਾਨ ਸਭਾ ਦਾ ਸਨਮਾਨ ਕਰਨਾ ਚਾਹੀਦਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਮਾਂ ਬੜਾ ਬਲਵਾਨ ਹੈ, ਦੁਨੀਆਂ 'ਚ ਕੁਝ ਵੀ ਸਥਾਈ ਨਹੀਂ ਹੁੰਦਾ। ਜੇਕਰ ਕੋਈ ਇਹ ਸੋਚਦਾ ਹੈ ਕਿ ਉਹ ਸਦਾ ਲਈ ਸੱਤਾ ਵਿੱਚ ਰਹੇਗਾ, ਅਜਿਹਾ ਹੋਣ ਵਾਲਾ ਨਹੀਂ ਹੈ। ਅੱਜ ਅਸੀਂ ਦਿੱਲੀ ਵਿੱਚ ਸੱਤਾ ਵਿੱਚ ਹਾਂ ਅਤੇ ਭਾਜਪਾ ਕੇਂਦਰ ਵਿੱਚ ਸੱਤਾ ਵਿੱਚ ਹੈ। ਕੱਲ੍ਹ ਅਜਿਹਾ ਹੋ ਸਕਦਾ ਹੈ ਕਿ ਅਸੀਂ ਕੇਂਦਰ ਵਿੱਚ ਸੱਤਾ ਵਿੱਚ ਚਲੇ ਜਾਈਏ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ LG ਨੇ ਦਿੱਲੀ ਦੇ ਬੱਚਿਆਂ ਨੂੰ ਸਹੀ ਢੰਗ ਨਾਲ ਪੜ੍ਹਾਈ ਨਹੀਂ ਕਰਨ ਦਿੱਤੀ। ਮਜ਼ੇਦਾਰ ਗੱਲ ਇਹ ਹੈ ਕਿ ਉਨ੍ਹਾਂ ਕੋਲ ਇਸ ਦੀ ਪਾਵਰ ਨਹੀਂ ਹੈ। ਸੁਪਰੀਮ ਕੋਰਟ ਨੇ ਸਾਫ਼ ਕਿਹਾ ਹੈ ਕਿ ਐਲਜੀ ਨੂੰ ਪੁਲਿਸ, ਪਬਲਿਕ ਆਰਡਰ ਅਤੇ ਲੈਂਡ, ਨੂੰ ਛੱਡ ਕੇ ਕਿਸੇ ਵੀ ਮਾਮਲੇ ਵਿੱਚ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਨਹੀਂ ਹੈ।
ਸੁਪਰੀਮ ਕੋਰਟ ਨੇ ਇਹ ਹੁਕਮ 2018 ਵਿੱਚ ਦਿੱਤਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਸਕੂਲ ਤੋਂ ਕਾਲਜ ਤੱਕ ਟਾਪਰ ਰਿਹਾ ਹਾਂ। ਮੇਰੇ ਹੈੱਡਮਾਸਟਰ ਨੇ ਅਜਿਹਾ ਕੰਮ ਕਦੇ ਨਹੀਂ ਕੀਤਾ, ਜਿਵੇਂ LG ਸਰ ਮੇਰਾ ਹੋਮਵਰਕ ਚੈੱਕ ਕਰਦੇ ਹਨ। ਮੈਂ ਚੁਣਿਆ ਹੋਇਆ ਮੁੱਖ ਮੰਤਰੀ ਹਾਂ, ਦਿੱਲੀ ਦੇ ਦੋ ਕਰੋੜ ਲੋਕਾਂ ਨੇ ਮੈਨੂੰ ਚੁਣ ਕੇ ਭੇਜਿਆ ਹੈ। ਜਦੋਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਫੈਸਲਾ ਕੀਤਾ ਕਿ ਅਧਿਆਪਕ ਫਿਨਲੈਂਡ ਜਾਣਗੇ ਤਾਂ ਗੱਲ ਇੱਥੇ ਹੀ ਖਤਮ ਹੋ ਜਾਣੀ ਚਾਹੀਦੀ ਹੈ। LG ਨੇ ਦੋ ਵਾਰ ਇਤਰਾਜ਼ ਕੀਤਾ। ਉਨ੍ਹਾਂ ਦੇ ਇਰਾਦੇ ਮਾੜੇ ਹਨ। ਅਧਿਆਪਕਾਂ ਨੂੰ ਫਿਨਲੈਂਡ ਨਹੀਂ ਭੇਜਣਾ ਚਾਹੁੰਦੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, AAP Punjab, Arvind Kejriwal, Modi government