ਦਿੱਲੀ ਦੀ ਤਿਹਾੜ ਜੇਲ੍ਹ ਦੇ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਸੀਸੀਟੀਵੀ ਵੀਡੀਓ ਜਿਸ ਵਿੱਚ ਉਹ ਮਾਲਸ਼ ਕਰਵਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਨੇ ਆਮ ਆਦਮੀ ਪਾਰਟੀ ਉੱਤੇ ਕਈ ਸਵਾਲ ਖੜੇ ਕੀਤੇ ਹਨ। ਭਾਜਪਾ ਦੇ ਹਮਲਾਵਰ ਰਵੱਈਏ ਨੂੰ ਦੇਖਣ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਸਤਿੰਦਰ ਜੈਨ ਦੇ ਬਚਾਅ ਵਿੱਚ ਆ ਗਈ ਹੈ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਭਾਜਪਾ ਇਲਾਜ ਦਾ ਮਜ਼ਾਕ ਉਡਾ ਰਹੀ ਹੈ। ਸਤੇਂਦਰ ਜੈਨ ਦੀ ਮੈਡੀਕਲ ਰਿਪੋਰਟ ਆਈ ਹੈ, ਜਿਸ ਵਿੱਚ ਡਾਕਟਰ ਨੇ ਉਨ੍ਹਾਂ ਨੂੰ ਨਿਯਮਿਤ ਤੌਰ ਉੱਤੇ ਫਿਜ਼ੀਓਥੈਰੇਪੀ ਲੈਣ ਦੀ ਸਲਾਹ ਦਿੱਤੀ ਹੈ।
ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸਤੇਂਦਰ ਜੈਨ ਨੂੰ ਝੂਠੇ ਕੇਸ ਵਿੱਚ ਫਸਾ ਕੇ ਜੇਲ੍ਹ ਵਿੱਚ ਭੇਜਿਆ ਹੈਾ। ਅੱਜ ਉਨ੍ਹਾਂ ਦੇ ਇਲਾਜ ਦੀ ਸੀਸੀਟੀਵੀ ਫੁਟੇਜ ਦਿਖਾ ਕੇ ਉਨ੍ਹਾਂ ਦੀ ਬੀਮਾਰੀ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੋਈ ਵੀ ਬੀਮਾਰ ਹੋ ਸਕਦਾ ਹੈ।
ਤੁਹਾਨੂੰ ਦਸ ਦਈਏ ਕਿ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਸਤੇਂਦਰ ਜੈਨ ਦੀ ਤਿਹਾੜ ਜੇਲ੍ਹ 'ਚੋਂ ਸਾਹਮਣੇ ਆਈ ਸੀਸੀਟੀਵੀ ਵੀਡੀਓ ਨੂੰ ਲੈ ਕੇ ਆਮ ਆਦਮੀ ਪਾਰਟੀ ਉੱਤੇ ਵੱਡੇ ਸਵਾਲ ਚੁੱਕੇ ਹਨ।
ਤੁਹਾਨੂੰ ਦਸ ਦਈਏ ਕਿ ਸਤੇਂਦਰ ਜੈਨ ਦੀਆਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚੋਂ ਇੱਕ ਤੋਂ ਬਾਅਦ ਇੱਕ 3 ਤੋਂ 4 ਸੀਸੀਟੀਵੀ ਫੁਟੇਜ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਉਹ ਮਾਲਸ਼ ਕਰਵਾਉਂਦੇ ਨਜ਼ਰ ਆ ਰਹੇ ਹਨ।ਇਸ ਮੁੱਦੇ ਨੂੰ ਲੈ ਕੇ ਹੁਣ ਸਿਆਸਤ ਵੀ ਗਰਮਾ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, BJP, Delhi, Manish sisodia, POLTICS, Satinder Jain