Home /News /national /

ਛਾਪਿਆਂ ਦੇ ਹੁਕਮ ਉਪਰੋਂ ਆਏ, 2024 ਦੀ ਚੋਣ ਮੋਦੀ ਬਨਾਮ ਕੇਜਰੀਵਾਲ ਹੋਵੇਗੀ: ਸਿਸੋਦੀਆ

ਛਾਪਿਆਂ ਦੇ ਹੁਕਮ ਉਪਰੋਂ ਆਏ, 2024 ਦੀ ਚੋਣ ਮੋਦੀ ਬਨਾਮ ਕੇਜਰੀਵਾਲ ਹੋਵੇਗੀ: ਸਿਸੋਦੀਆ

(ਫਾਇਲ ਫੋਟੋ)

(ਫਾਇਲ ਫੋਟੋ)

ਉਨ੍ਹਾਂ ਦੋਸ਼ ਲਾਇਆ ਕਿ ਸੀਬੀਆਈ ਨੂੰ ਛਾਪੇ ਮਾਰਨ ਦੇ ਹੁਕਮ ਉਪਰੋਂ ਆਏ ਸਨ। ਉਨ੍ਹਾਂ ਵਿਅੰਗਮਈ ਢੰਗ ਨਾਲ ਕਿਹਾ ਕਿ ਛਾਪਿਆਂ ਦੌਰਾਨ ਉਨ੍ਹਾਂ ਦੇ ਪਰਿਵਾਰ ਨੂੰ ਤੰਗ ਨਾ ਕਰਨ ਲਈ ਉਹ ਏਜੰਸੀ ਦਾ ਧੰਨਵਾਦ ਕਰਦੇ ਹਨ। ਸ੍ਰੀ ਸਿਸੋਦੀਆ ਨੇ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤੀ ਗਈ ਸੀ, ਕੋਈ ਘਪਲਾ ਨਹੀਂ ਹੋਇਆ।

ਹੋਰ ਪੜ੍ਹੋ ...
  • Share this:

    ਸੀਬੀਆਈ ਦੇ ਛਾਪਿਆਂ ਤੋਂ ਇਕ ਦਿਨ ਮਗਰੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੀ ਗ੍ਰਿਫ਼ਤਾਰੀ ਦਾ ਖਦਸ਼ਾ ਜ਼ਾਹਰ ਕੀਤਾ ਹੈ ਪਰ ਨਾਲ ਹੀ ਕਿਹਾ ਕਿ ਦਿੱਲੀ ਵਿਚ ਸਿੱਖਿਆ ਦੀ ਬਿਹਤਰੀ ਲਈ ਕਾਰਜ ਜਾਰੀ ਰਹਿਣਗੇ।

    ਉਨ੍ਹਾਂ ਦੋਸ਼ ਲਾਇਆ ਕਿ ਸੀਬੀਆਈ ਨੂੰ ਛਾਪੇ ਮਾਰਨ ਦੇ ਹੁਕਮ ਉਪਰੋਂ ਆਏ ਸਨ। ਉਨ੍ਹਾਂ ਵਿਅੰਗਮਈ ਢੰਗ ਨਾਲ ਕਿਹਾ ਕਿ ਛਾਪਿਆਂ ਦੌਰਾਨ ਉਨ੍ਹਾਂ ਦੇ ਪਰਿਵਾਰ ਨੂੰ ਤੰਗ ਨਾ ਕਰਨ ਲਈ ਉਹ ਏਜੰਸੀ ਦਾ ਧੰਨਵਾਦ ਕਰਦੇ ਹਨ। ਸ੍ਰੀ ਸਿਸੋਦੀਆ ਨੇ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤੀ ਗਈ ਸੀ, ਕੋਈ ਘਪਲਾ ਨਹੀਂ ਹੋਇਆ।

    ਇਨ੍ਹਾਂ ਲੋਕਾਂ ਨੂੰ ਘਪਲੇ ਦੀ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਤੋਂ ਚਿੰਤਤ ਹਨ, ਜਿਨ੍ਹਾਂ ਨੂੰ ਜਨਤਾ ਦਾ ਪਿਆਰ ਕਰਦੀ ਹੈ ਅਤੇ ਜੋ ਰਾਸ਼ਟਰੀ ਪੱਧਰ 'ਤੇ ਬਦਲ ਵਜੋਂ ਉਭਰ ਰਹੇ ਹਨ। ਉਹ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਚਾਹੁੰਦੇ ਹਨ, ਜਿਨ੍ਹਾਂ ਦੇ ਸਿੱਖਿਆ ਅਤੇ ਸਿਹਤ ਦੇ ਕੰਮ ਦੀ ਦੁਨੀਆ ਭਰ ਵਿੱਚ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ, ‘ਸਤਿੰਦਰ ਜੈਨ ਪਹਿਲਾਂ ਹੀ ਜੇਲ੍ਹ ਵਿੱਚ ਹੈ, ਮੈਨੂੰ ਵੀ ਦੋ-ਤਿੰਨ ਦਿਨਾਂ ਵਿੱਚ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸਿੱਖਿਆ ਤੇ ਸਿਹਤ ਖੇਤਰ ਵਿੱਚ ਕੰਮ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਪਰ ਅਜਿਹਾ ਨਹੀਂ ਹੋਵੇਗਾ।’

    ਸਿਸੋਦੀਆ ਨੇ ਇਸ ਕਾਰਵਾਈ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਇਹ ਛਾਪੇ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਅਤਾ ਕਾਰਨ ਮਾਰੇ ਗਏ ਹਨ। 2024 ਦੀਆਂ ਆਮ ਚੋਣਾਂ ਆਮ ਆਦਮੀ ਪਾਰਟੀ ਬਨਾਮ ਭਾਜਪਾ ਹੋਣ ਜਾ ਰਹੀਆਂ ਹਨ। ਮੋਦੀ ਜੀ ਹੁਣ ਨਹੀਂ ਚਾਹੀਦੇ, ਇੱਕ ਮੌਕਾ ਅਰਵਿੰਦ ਕੇਜਰੀਵਾਲ ਨੂੰ ਦੇਣਾ ਹੈ।

    ਸੀਬੀਆਈ ਦੇ ਛਾਪੇ 'ਤੇ ਬੋਲਦਿਆਂ ਸਿਸੋਦੀਆ ਨੇ ਕਿਹਾ ਕਿ ਦੋ ਦਿਨ ਪਹਿਲਾਂ ਕੇਜਰੀਵਾਲ ਨੇ ਮੇਕ ਇੰਡੀਆ ਨੰਬਰ 1 (Make India No. 1 campaign) ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਮੋਦੀ ਜੀ ਨੂੰ ਇਸ ਦਾ ਸਮਰਥਨ ਕਰਨਾ ਚਾਹੀਦਾ ਹੈ। ਦੋ ਦਿਨ ਬਾਅਦ ਸਿੱਖਿਆ ਮੰਤਰੀ ਦੇ ਘਰ ਛਾਪਾ ਮਰਵਾ ਦਿੱਤਾ।

    ਕੇਜਰੀਵਾਲ ਗਰੀਬਾਂ ਲਈ ਸੋਚਦਾ ਹੈ। ਮੋਦੀ ਜੀ ਨੇ ਸੀ.ਬੀ.ਆਈ., ਈ.ਡੀ ਦਾ ਡਰ ਦਿਖਾ ਕੇ ਜਾਂ ਪੈਸੇ ਦੇ ਜ਼ੋਰ 'ਤੇ ਵਿਰੋਧੀ ਸਰਕਾਰ ਨੂੰ ਡੇਗਿਆ ਹੈ। ਇਹ ਮਹਾਰਾਸ਼ਟਰ, ਗੋਆ, ਕਰਨਾਟਕ, ਮੱਧ ਪ੍ਰਦੇਸ਼ ਵਿੱਚ ਕੀਤਾ ਗਿਆ ਹੈ। ਮੋਦੀ ਜੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ ਗਿਆ ਹੈ।

    Published by:Gurwinder Singh
    First published:

    Tags: Aam Aadmi Party, Arvind Kejriwal, Manish sisodia, Sisodia