Home /News /national /

ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ

ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ

ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ

ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ

ਬੇਰੁਜ਼ਗਾਰੀ ਖ਼ਿਲਾਫ਼ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਕੌਮੀ ਰਾਜਧਾਨੀ ਵਿੱਚ ਦਾਖ਼ਲ ਹੁੰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਹ ਜੰਤਰ-ਮੰਤਰ ਜਾ ਰਹੇ ਸਨ ਤਾਂ ਟਿਕੈਤ ਨੂੰ ਗਾਜ਼ੀਪੁਰ ਵਿੱਚ ਰੋਕਿਆ ਗਿਆ।

ਹੋਰ ਪੜ੍ਹੋ ...
  • Share this:

    ਬੇਰੁਜ਼ਗਾਰੀ ਖ਼ਿਲਾਫ਼ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਕੌਮੀ ਰਾਜਧਾਨੀ ਵਿੱਚ ਦਾਖ਼ਲ ਹੁੰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਹ ਜੰਤਰ-ਮੰਤਰ ਜਾ ਰਹੇ ਸਨ ਤਾਂ ਟਿਕੈਤ ਨੂੰ ਗਾਜ਼ੀਪੁਰ ਵਿੱਚ ਰੋਕਿਆ ਗਿਆ।

    ਇਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਮਧੂ ਵਿਹਾਰ ਥਾਣੇ ਲਿਜਾਇਆ ਗਿਆ ਜਿੱਥੇ ਪੁਲਿਸ ਨੇ ਉਸ ਨਾਲ ਗੱਲ ਕੀਤੀ ਅਤੇ ਉਸ ਨੂੰ ਵਾਪਸ ਜਾਣ ਦੀ ਬੇਨਤੀ ਕੀਤੀ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਰਾਸ਼ਟਰੀ ਬੁਲਾਰੇ ਅਤੇ ਸਾਂਝਾ ਕਿਸਾਨ ਮੋਰਚਾ (ਐਸਕੇਐਮ) ਦੇ ਪ੍ਰਮੁੱਖ ਚਿਹਰਾ ਟਿਕੈਤ ਨੇ ਦੋਸ਼ ਲਾਇਆ ਕਿ ਦਿੱਲੀ ਪੁਲਿਸ ਕੇਂਦਰ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਹੈ।

    ਪੁਲਿਸ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਇਹ ਗ੍ਰਿਫਤਾਰੀ ਇੱਕ ਨਵੀਂ ਕ੍ਰਾਂਤੀ ਲਿਆਵੇਗੀ। ਇਹ ਸੰਘਰਸ਼ ਆਖਰੀ ਸਾਹ ਤੱਕ ਜਾਰੀ ਰਹੇਗਾ।

    ਇਸ ਤੋਂ ਪਹਿਲਾਂ 18 ਅਗਸਤ ਤੋਂ ਯੂਪੀ ਦੇ ਲਖੀਮਪੁਰ-ਖੀਰੀ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਨੇ 75 ਘੰਟੇ ਦਾ ਧਰਨਾ ਪ੍ਰਦਰਸ਼ਨ ਕੀਤਾ ਸੀ, ਜਿਸ ਵਿੱਚ ਉਨ੍ਹਾਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ। ਇਸ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੀ ਸ਼ਮੂਲੀਅਤ ਕੀਤੀ।

    Published by:Gurwinder Singh
    First published:

    Tags: Kisan andolan, Rakesh Tikait BKU