ਕੋਰੋਨਾ ਵਾਇਰਸ ਦੀ ਲਾਗ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਛੇ ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਹੈ।
ਇਹ ਤਾਲਾਬੰਦੀ ਅੱਜ ਸਵੇਰੇ 10 ਵਜੇ ਤੋਂ ਅਗਲੇ ਸੋਮਵਾਰ ਸਵੇਰੇ 5 ਵਜੇ ਲਈ 6 ਦਿਨਾਂ ਲਈ ਲਗਾਈ ਗਈ ਹੈ। ਉਧਰ, ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਿਵਿਊ ਮੀਟਿੰਗ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਅੱਜ ਕੁਝ ਹੋਰ ਪਾਬੰਦੀਆ ਦਾ ਐਲਾਨ ਕਰ ਸਕਦੀ ਹੈ।
ਇਸ ਦੇ ਨਾਲ ਹੀ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਤਕਰੀਬਨ 23,500 ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੀ ਲਾਗ ਦੀ ਦਰ ਬਹੁਤ ਜ਼ਿਆਦਾ ਵਧੀ ਹੈ। ਦਿੱਲੀ ਦੇ ਹਸਪਤਾਲਾਂ ਵਿੱਚ ਬੈੱਡਾਂ ਦੀ ਭਾਰੀ ਘਾਟ ਹੈ। ਆਈਸੀਯੂ ਵਿਚ ਬੈੱਡ ਲਗਭਗ ਖਤਮ ਹੋ ਚੁੱਕੇ ਹਨ ਅਤੇ ਸਿਰਫ 100 ਤੋਂ ਘੱਟ ਆਈਸੀਯੂ ਬੈੱਡ ਬਚੇ ਹਨ।
ਆਈਸੀਯੂ ਵਿਚ ਬੈੱਡ ਲਗਭਗ ਖਤਮ ਹੋ ਚੁੱਕੇ ਹਨ ਅਤੇ ਸਿਰਫ 100 ਤੋਂ ਘੱਟ ਆਈਸੀਯੂ ਬੈੱਡ ਬਚੇ ਹਨ। ਦਵਾਈਆਂ ਦੀ ਘਾਟ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, Unlock 5.0