Delhi Reopen School: ਦਿੱਲੀ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਾਜਧਾਨੀ ਵਿੱਚ 1 ਨਵੰਬਰ ਤੋਂ ਕੁਝ ਸ਼ਰਤਾਂ ਦੇ ਨਾਲ ਸਾਰੀਆਂ ਜਮਾਤਾਂ ਲਈ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਸਮੇਂ ਦੌਰਾਨ ਕੋਈ ਵੀ ਸਕੂਲ ਬੱਚਿਆਂ ਨੂੰ ਕਲਾਸ ਵਿਚ ਆਉਣ ਲਈ ਮਜਬੂਰ ਨਹੀਂ ਕਰ ਸਕਦਾ। ਸਕੂਲ ਇਹ ਯਕੀਨੀ ਬਣਾਉਣਗੇ ਕਿ ਪੜ੍ਹਾਈ ਆਫਲਾਈਨ ਅਤੇ ਆਨਲਾਈਨ ਚੱਲੇ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ 1 ਨਵੰਬਰ ਤੋਂ ਦਿੱਲੀ ਦੇ ਸਾਰੇ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ। ਮਾਹਿਰਾਂ ਨੇ ਸੁਝਾਅ ਦਿੱਤਾ ਕਿ ਕਿਸੇ ਵੀ ਮਾਪੇ ਨੂੰ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ। ਸਾਰੇ ਸਕੂਲਾਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਕਲਾਸਾਂ ਦੀ ਵੱਧ ਤੋਂ ਵੱਧ ਹਾਜ਼ਰੀ 50% ਸਮਰੱਥਾ ਵਾਲੀ ਹੋਵੇ।
ਸਿਸੋਦੀਆ ਨੇ ਕਿਹਾ ਕਿ ਸਕੂਲ ਖੋਲ੍ਹਣ ਦਾ ਫੈਸਲਾ ਡੀਡੀਐਮਏ ਦੀ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਦੇ ਨਾਲ ਹੀ ਛਠ ਪੂਜਾ ਦੇ ਆਯੋਜਨ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਇਹ ਵੀ ਕਿਹਾ ਗਿਆ ਕਿ ਸਕੂਲ ਸਟਾਫ਼ ਨੂੰ 100 ਫੀਸਦੀ ਵੈਕਸੀਨ ਹੋਣਾ ਜ਼ਰੂਰੀ ਹੋਵੇਗਾ। ਜਾਣਕਾਰੀ ਅਨੁਸਾਰ 98% ਸਟਾਫ ਨੇ ਘੱਟੋ-ਘੱਟ 1 ਖੁਰਾਕ ਲਈ ਹੈ।
ਸਿਸੋਦੀਆ ਨੇ ਕਿਹਾ ਕਿ ਇਸ ਵਾਰ ਦਿੱਲੀ 'ਚ ਛਠ ਪੂਜਾ ਹੋਵੇਗੀ। ਇਸ ਬਾਰੇ ਕਈ ਲੋਕਾਂ ਦੀਆਂ ਭਾਵਨਾਵਾਂ ਹਨ। ਦਿੱਲੀ ਸਰਕਾਰ ਦੀ ਕੈਬਨਿਟ ਮੀਟਿੰਗ 'ਚ ਫੈਸਲਾ ਲਿਆ ਗਿਆ ਸੀ ਕਿ ਛਠ ਪੂਜਾ ਹੋਵੇਗੀ ਪਰ ਇਸ ਦੇ ਲਈ ਨਿਯਮ ਸਖਤ ਹੋਣਗੇ। ਇਸ ਦਾ ਆਯੋਜਨ ਸਿਰਫ ਕੁਝ ਨਿਰਧਾਰਤ ਸਥਾਨਾਂ 'ਤੇ ਹੀ ਕੀਤਾ ਜਾਵੇਗਾ।
ਦੱਸ ਦਈਏ ਕਿ ਡੀਡੀਐਮਏ ਨੇ ਦਿੱਲੀ ਦੇ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ 1 ਸਤੰਬਰ ਤੋਂ ਕਲਾਸਾਂ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਸੀ। ਜਦੋਂ ਕਿ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਕੂਲਾਂ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ। ਹਾਲਾਂਕਿ, ਵਿਦਿਆਰਥੀਆਂ ਨੂੰ ਕਲਾਸ ਵਿੱਚ ਭਾਗ ਲੈਣ ਲਈ ਮਾਪਿਆਂ ਦੀ ਸਹਿਮਤੀ ਦੀ ਲੋੜ ਹੋਵੇਗੀ। ਇਸ ਦੇ ਨਾਲ ਹੀ ਆਨਲਾਈਨ ਕਲਾਸਾਂ ਵੀ ਜਾਰੀ ਰੱਖੀਆਂ ਗਈਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arvind Kejriwal, Coronavirus, Delhi, Government School, Lockdown, Lockdown 4.0