ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਭਲਕੇ ਮਕੋਕਾ ਤਹਿਤ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ। ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਸਵਰਨ ਕਾਂਤ ਸ਼ਰਮਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਹੈ ਕਿ ਪੰਜਾਬ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਅਜਿਹੀ ਸਥਿਤੀ ਵਿੱਚ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਪੰਜਾਬ ਪੁਲੀਸ ਦੇ ਹਵਾਲੇ ਨਾ ਕੀਤਾ ਜਾਵੇ।
ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ। ਬਿਸ਼ਨੋਈ ਨੇ ਕਿਹਾ ਹੈ ਕਿ ਉਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਫਸਾਇਆ ਜਾ ਰਿਹਾ ਹੈ ਅਤੇ ਜੇਕਰ ਉਸ ਨੂੰ ਪੁੱਛਗਿੱਛ ਲਈ ਪੰਜਾਬ ਲਿਜਾਇਆ ਗਿਆ ਤਾਂ ਕੋਈ ਵਿਰੋਧੀ ਗਿਰੋਹ ਉਸ ਦੀ ਹੱਤਿਆ ਕਰ ਸਕਦਾ ਹੈ। ਅਜਿਹੇ 'ਚ ਤਿਹਾੜ ਜੇਲ 'ਚ ਹੀ ਉਸ ਤੋਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ ਅਤੇ ਜੇਕਰ ਉਸ ਨੂੰ ਵਾਰੰਟ ਦੇ ਆਧਾਰ 'ਤੇ ਪੰਜਾਬ ਲਿਜਾਇਆ ਜਾਂਦਾ ਹੈ ਤਾਂ ਉਸ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਇਸ ਦੇ ਨਾਲ ਹੀ ਬਿਸ਼ਨੋਈ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਵੀ ਕੀਤੀ ਹੈ।
ਬਿਸ਼ਨੋਈ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਗਈ ਸੀ
ਦਸ ਦਈਏ ਕਿ ਕੁਝ ਸਮਾਂ ਪਹਿਲਾਂ ਮਸ਼ਹੂਰ ਗਾਇਕ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਜੋ ਤਿਹਾੜ ਜੇਲ 'ਚ ਬੰਦ ਹੈ, ਨੂੰ ਦਿੱਲੀ ਪੁਲਸ ਨੇ ਰਿਮਾਂਡ 'ਤੇ ਲਿਆ ਹੈ। ਦਿੱਲੀ ਪੁਲਿਸ ਨੇ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਤੋਂ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਹੈ। ਲਾਰੈਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਦੇ ਸਪੈਸ਼ਲ ਸੈੱਲ ਵਿੱਚ ਰੱਖਿਆ ਗਿਆ ਸੀ। ਦਿੱਲੀ ਪੁਲਿਸ ਨੇ 5 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ 'ਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਇਹ ਪਹਿਲਾਂ ਹੀ ਅੰਦਾਜ਼ਾ ਲਗਾਇਆ ਗਿਆ ਸੀ ਕਿ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪੁਲਿਸ ਰਿਮਾਂਡ 'ਤੇ ਲੈ ਗਈ ਹੈ। ਇਸ ਲਈ ਉਸ ਨੇ ਸੁਰੱਖਿਆ ਦੀ ਚਾਲ ਚਲਾਈ। ਉਨ੍ਹਾਂ ਦੇ ਵਕੀਲ ਨੇ ਪਟਿਆਲਾ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਬਿਸ਼ਨੋਈ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Delhi High Court, Gangster, Lawrence Bishnoi, Sidhu Moose Wala