
(ਫਾਇਲ ਫੋਟੋ)
Delhi LG Resign: ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਭਵਨ ਨੂੰ ਭੇਜ ਦਿੱਤਾ ਹੈ। ਅਨਿਲ ਬੈਜਲ ਨੇ ਪੰਜ ਸਾਲ ਚਾਰ ਮਹੀਨੇ ਤੋਂ ਵੱਧ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ।
ਖਾਸ ਗੱਲ ਇਹ ਹੈ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਅਸਤੀਫੇ ਕਾਰਨ ਸਿਆਸੀ ਗਲਿਆਰਿਆਂ 'ਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।
ਅਨਿਲ ਬੈਜਲ ਵੀ ਆਈਏਐਸ ਅਧਿਕਾਰੀ ਰਹਿ ਚੁੱਕੇ ਹਨ। ਅਨਿਲ ਬੈਜਲ ਨੂੰ 31 ਦਸੰਬਰ 2016 ਨੂੰ ਦਿੱਲੀ ਦਾ ਉਪ ਰਾਜਪਾਲ ਬਣਾਇਆ ਗਿਆ ਸੀ। ਲੈਫਟੀਨੈਂਟ ਗਵਰਨਰ ਬੈਜਲ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਾਲੇ ਹਮੇਸ਼ਾ ਕਿਸੇ ਨਾ ਕਿਸੇ ਮੁੱਦੇ 'ਤੇ ਵਿਵਾਦ ਹੁੰਦਾ ਰਿਹਾ ਹੈ।
ਕਈ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਆਪਣੇ ਅਧਿਕਾਰ ਖੇਤਰ ਨੂੰ ਲੈ ਕੇ ਅਦਾਲਤ ਤੱਕ ਪਹੁੰਚ ਕੀਤੀ ਸੀ। ਇਸ ਸਾਲ ਵੀ ਕੋਰੋਨਾ ਦੌਰਾਨ ਦਿੱਲੀ ਸਰਕਾਰ ਅਤੇ LG ਦਰਮਿਆਨ ਔਡ-ਈਵਨ ਨਿਯਮ 'ਤੇ ਕੋਈ ਸਹਿਮਤੀ ਨਹੀਂ ਬਣ ਸਕੀ ਸੀ। ਇਸ ਦੌਰਾਨ ਐਲਜੀ ਅਨਿਲ ਬੈਜਲ ਨੇ ਕੇਜਰੀਵਾਲ ਸਰਕਾਰ ਦੇ ਪ੍ਰਸਤਾਵ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।