Home /News /national /

CBI ਨੇ ਦਿੱਲੀ ਦੀ ਆਬਕਾਰੀ ਨੀਤੀ 2021 'ਚ ਬੇਨਿਯਮੀਆਂ ਸਬੰਧੀ ਚਾਰਜਸ਼ੀਟ ਦਾਖਲ ਕੀਤੀ,ਮਨੀਸ਼ ਸਿਸੋਦੀਆ ਨੂੰ ਚਾਰਜਸ਼ੀਟ 'ਚ ਨਹੀਂ ਬਣਾਇਆ ਮੁਲਜ਼ਮ

CBI ਨੇ ਦਿੱਲੀ ਦੀ ਆਬਕਾਰੀ ਨੀਤੀ 2021 'ਚ ਬੇਨਿਯਮੀਆਂ ਸਬੰਧੀ ਚਾਰਜਸ਼ੀਟ ਦਾਖਲ ਕੀਤੀ,ਮਨੀਸ਼ ਸਿਸੋਦੀਆ ਨੂੰ ਚਾਰਜਸ਼ੀਟ 'ਚ ਨਹੀਂ ਬਣਾਇਆ ਮੁਲਜ਼ਮ

CBI ਨੇ ਦਿੱਲੀ ਦੀ ਆਬਕਾਰੀ ਨੀਤੀ 2021 'ਚ ਬੇਨਿਯਮੀਆਂ ਸਬੰਧੀ ਦਾਖਲ ਕੀਤੀ ਚਾਰਜਸ਼ੀਟ

CBI ਨੇ ਦਿੱਲੀ ਦੀ ਆਬਕਾਰੀ ਨੀਤੀ 2021 'ਚ ਬੇਨਿਯਮੀਆਂ ਸਬੰਧੀ ਦਾਖਲ ਕੀਤੀ ਚਾਰਜਸ਼ੀਟ

ਕੇਂਦਰੀ ਜਾਂਚ ਬਿਊਰੋ ਨੇ ਦਿੱਲੀ ਦੀ ਆਬਕਾਰੀ ਨੀਤੀ 2021 ਵਿੱਚ ਬੇਨਿਯਮੀਆਂ ਦੇ ਸਬੰਧੀ ਇੱਕ ਚਾਰਜਸ਼ੀਟ ਦਾਖਲ ਕੀਤੀ ਹੈ। ਹਾਲਾਂਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇਸ ਚਾਰਜਸ਼ੀਟ ਵਿੱਚ ਮੁਲਜ਼ਮ ਨਹੀਂ ਬਣਾਇਆ ਗਿਆ, ਕਿਉਂਕਿ ਉਨ੍ਹਾਂ ਖ਼ਿਲਾਫ਼ ਫਿਲਹਾਲ ਜਾਂਚ ਜਾਰੀ ਹੈ। ਇਸ ਦੇ ਨਾਲ ਹੀ ਕੇਂਦਰੀ ਜਾਂਚ ਬਿਊਰੋ ਨੇ ਆਬਕਾਰੀ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਸੰਚਾਰ ਇੰਚਾਰਜ ਵਿਜੇ ਨਾਇਰ ਅਤੇ ਅਭਿਸ਼ੇਕ ਬੋਇਨਪੱਲੀ ਸਣੇ ਸੱਤ ਲੋਕਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ।

ਹੋਰ ਪੜ੍ਹੋ ...
  • Share this:

    ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਬਿਊਰੋ ਨੇ ਦਿੱਲੀ ਦੀ ਆਬਕਾਰੀ ਨੀਤੀ 2021 ਵਿੱਚ ਬੇਨਿਯਮੀਆਂ ਦੇ ਸਬੰਧੀ ਇੱਕ ਚਾਰਜਸ਼ੀਟ ਦਾਖਲ ਕੀਤੀ ਹੈ। ਹਾਲਾਂਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇਸ ਚਾਰਜਸ਼ੀਟ ਵਿੱਚ ਮੁਲਜ਼ਮ ਨਹੀਂ ਬਣਾਇਆ ਗਿਆ, ਕਿਉਂਕਿ ਉਨ੍ਹਾਂ ਖ਼ਿਲਾਫ਼ ਫਿਲਹਾਲ ਜਾਂਚ ਜਾਰੀ ਹੈ। ਇਸ ਦੇ ਨਾਲ ਹੀ ਕੇਂਦਰੀ ਜਾਂਚ ਬਿਊਰੋ ਨੇ ਆਬਕਾਰੀ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਸੰਚਾਰ ਇੰਚਾਰਜ ਵਿਜੇ ਨਾਇਰ ਅਤੇ ਅਭਿਸ਼ੇਕ ਬੋਇਨਪੱਲੀ ਸਣੇ ਸੱਤ ਲੋਕਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ।

    ਸੀਬੀਆਈ ਨੇ ਵਿਜੇ ਨਾਇਰ, ਅਭਿਸ਼ੇਕ ਬੋਇਨਾਪੱਲੀ ਸਮੇਤ 7 ਲੋਕਾਂ ਦੇ ਖਿਲਾਫ ਦਿੱਲੀ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਦਿੱਲੀ ਦੀ ਰੌਸ ਐਵੇਨਿਊ ਕੋਰਟ 'ਚ ਵਿਸ਼ੇਸ਼ ਸੀਬੀਆਈ ਜੱਜ ਐੱਮਕੇ ਨਾਗਪਾਲ ਦੇ ਸਾਹਮਣੇ ਚਾਰਜਸ਼ੀਟ ਦਾਖਲ ਕੀਤੀ ਹੈ।

    ਤੁਹਾਨੂੰ ਦੱਸ ਦਈਏ ਕਿ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਦੇ ਵੱਲੋਂ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੀ ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਸੀ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀ ਇਸ ਵਿੱਚ ਦਾਖਲ ਦਿੱਤਾ। ਇਸ ਮਾਮਲੇ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਅਤੇ ਹੋਰਨਾਂ ਥਾਵਾਂ ਉੱਤੇ ਵੀ ਛਾਪੇਮਾਰੀ ਕੀਤੀ ਗਈ ਹੈ।

    Published by:Shiv Kumar
    First published:

    Tags: CBI, Delhi, Excise duty, Liquor, Manish sisodia