Home /News /national /

Delhi Lockdown News: ਦਿੱਲੀ ਵਿੱਚ ਆਡ-ਈਵਨ, ਵੀਕੈਂਡ ਕਰਫਿਊ ਦੀ ਸਮਾਪਤੀ

Delhi Lockdown News: ਦਿੱਲੀ ਵਿੱਚ ਆਡ-ਈਵਨ, ਵੀਕੈਂਡ ਕਰਫਿਊ ਦੀ ਸਮਾਪਤੀ

  (file photo)

(file photo)

  • Share this:

    ਨਵੀਂ ਦਿੱਲੀ- ਰਾਜਧਾਨੀ ਦਿੱਲੀ 'ਚ ਕੋਰੋਨਾ ਦੇ ਮਾਮਲੇ 'ਚ ਗਿਰਾਵਟ ਤੋਂ ਬਾਅਦ ਹੁਣ ਆਮ ਲੋਕਾਂ ਨੂੰ ਪਾਬੰਦੀਆਂ ਤੋਂ ਰਾਹਤ ਮਿਲੀ ਹੈ। ਵੀਰਵਾਰ ਨੂੰ ਕੋਰੋਨਾ ਸਥਿਤੀ 'ਤੇ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (Delhi Disaster Management Authority)ਦੀ ਇਕ ਅਹਿਮ ਬੈਠਕ ਹੋਈ। ਇਸ ਬੈਠਕ 'ਚ ਵੀਕੈਂਡ ਕਰਫਿਊ ਅਤੇ ਬਾਜ਼ਾਰਾਂ 'ਚੋਂ ਔਡ-ਈਵਨ ਸਿਸਟਮ ਨੂੰ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ।

    ਹਾਲਾਂਕਿ ਰਾਤ ਦਾ ਕਰਫਿਊ ਫਿਲਹਾਲ ਜਾਰੀ ਰਹੇਗਾ। ਇਸ ਦੇ ਨਾਲ ਹੀ ਸਿਨੇਮਾ ਹਾਲ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਵਿਆਹ ਸਮਾਗਮ 'ਚ 200 ਲੋਕਾਂ ਦੇ ਸ਼ਾਮਲ ਹੋਣ 'ਤੇ ਵੀ ਛੋਟ ਹੋਵੇਗੀ। ਦਿੱਲੀ 'ਚ ਸਰਕਾਰੀ ਦਫਤਰ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਸਿੱਖਿਆ ਸੰਸਥਾਵਾਂ ਅਤੇ ਸਕੂਲ ਫਿਲਹਾਲ ਬੰਦ ਰਹਿਣਗੇ।

    ਦੱਸ ਦੇਈਏ ਕਿ ਬੁੱਧਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਸਕੂਲ ਖੋਲ੍ਹਣ ਦੀ ਗੱਲ ਕੀਤੀ ਸੀ। ਹਾਲਾਂਕਿ ਇਸ ਬਾਰੇ ਫੈਸਲਾ ਡੀਡੀਐਮਏ ਦੀ ਮੀਟਿੰਗ ਵਿੱਚ ਲਿਆ ਜਾਵੇਗਾ। ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਆਨਲਾਈਨ ਸਿੱਖਿਆ ਕਦੇ ਵੀ ਆਫਲਾਈਨ ਸਿੱਖਿਆ ਦੀ ਥਾਂ ਨਹੀਂ ਲੈ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੇ ਸਮੇਂ ਸਕੂਲਾਂ ਨੂੰ ਬੰਦ ਕਰ ਦਿੱਤਾ ਸੀ ਜਦੋਂ ਇਹ ਬੱਚਿਆਂ ਲਈ ਸੁਰੱਖਿਅਤ ਨਹੀਂ ਸਨ ਪਰ ਹੁਣ ਹੱਦੋਂ ਵੱਧ ਸਾਵਧਾਨੀ ਵਿਦਿਆਰਥੀਆਂ ਦਾ ਨੁਕਸਾਨ ਕਰ ਰਹੀ ਹੈ।

    ਦੱਸ ਦੇਈਏ ਕਿ ਦਿੱਲੀ ਵਿੱਚ 24 ਘੰਟਿਆਂ ਵਿੱਚ 7498 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ, ਇੱਥੇ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 18,10,997 ਹੋ ਗਈ ਹੈ। ਦਿੱਲੀ 'ਚ ਕੋਰੋਨਾ ਸੰਕਰਮਣ ਦੀ ਦਰ 10.59 ਫੀਸਦੀ ਹੈ। ਮੰਗਲਵਾਰ ਨੂੰ ਰਾਜਧਾਨੀ ਵਿੱਚ ਸੰਕਰਮਣ ਦੇ 6028 ਨਵੇਂ ਮਾਮਲੇ ਸਾਹਮਣੇ ਆਏ। ਪਿਛਲੇ 24 ਘੰਟਿਆਂ ਵਿੱਚ, ਇਸ ਘਾਤਕ ਵਾਇਰਸ ਕਾਰਨ 29 ਮਰੀਜ਼ਾਂ ਦੀ ਵੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 25,710 ਹੋ ਗਈ ਹੈ। ਇਸ ਦੌਰਾਨ 11,164 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਹੁਣ ਤੱਕ ਕੁੱਲ 17,46,972 ਲੋਕ ਕੋਰੋਨਾ ਨੂੰ ਹਰਾਉਣ ਵਿੱਚ ਕਾਮਯਾਬ ਹੋ ਚੁੱਕੇ ਹਨ।

    Published by:Ashish Sharma
    First published:

    Tags: Coronavirus, COVID-19, Delhi, Lockdown