ਦਿੱਲੀ ਨਗਰ ਨਿਗਮ ਚੋਣਾਂ ਦੇ ਲਈ ਹੋਈ ਵੋਟਿੰਗ ਤੋਂ ਬਾਅਦ ਅੱਜ ਨਤੀਜਿਆਂ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਤਾਜ਼ਾ ਅੰਕੜਿਆਂ 'ਚ ਆਮ ਆਦਮੀ ਪਾਰਟੀ ਬਹੁਮਤ ਦੇ ਅੰਕੜੇ 'ਤੇ ਪਹੁੰਚ ਗਈ ਹੈ। ਪੀਟੀਆਈ ਦੇ ਮੁਤਾਬਕ ਆਮ ਆਦਮੀ ਪਾਰਟੀ ਨੇ ਹੁਣ ਤੱਕ 126 ਵਾਰਡ ਜਿੱਤੇ ਹਨ, ਬਹੁਮਤ ਦਾ ਅੰਕੜਾ ਵੀ 126 ਹੈ। ਭਾਰਤੀ ਜਨਤਾ ਪਾਰਟੀ ਨੇ ਹੁਣ ਤੱਕ 97 ਵਾਰਡਾਂ 'ਤੇ ਜਿੱਤ ਹਾਸਲ ਕੀਤੀ ਹੈ, ਕਾਂਗਰਸ ਸਿਰਫ 7 ਵਾਰਡਾਂ 'ਚ ਹੀ ਜਿੱਤ ਹਾਸਲ ਕਰ ਸਕੀ ਹੈ, ਜਦਕਿ 2 ਵਾਰਡਾਂ 'ਚ ਆਜ਼ਾਦ ਉਮੀਦਵਾਰ ਜਿੱਤੇ ਹਨ।
AAP reaches majority mark of 126 in MCD polls, BJP gets 97, according to latest State Election Commission figures
— Press Trust of India (@PTI_News) December 7, 2022
ਦੂਜੇ ਪਾਸੇ ਭਾਜਪਾ ਆਗੂ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੇ ਟਵੀਟ ਕੀਤਾ ਹੈ ਕਿ ਦਿੱਲੀ ਗਾਜ਼ੀਪੁਰ ਕੂੜੇ ਦਾ ਪਹਾੜ ਅਸੀਂ ਹੀ ਖਤਮ ਕਰਾਂਗੇ! ਜੈ ਹਿੰਦ
THANK YOU EAST DELHI!
ग़ाज़ीपुर कूड़े का पहाड़ हम ही ख़त्म करेंगे! जय हिन्द 🇮🇳🇮🇳
— Gautam Gambhir (@GautamGambhir) December 7, 2022
ਉੱਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸੀਐਮ ਹਾਊਸ ਤੋਂ ਰਵਾਨਾ ਹੋ ਗਏ ਹਨ। ਉਹ ਪਾਰਟੀ ਦਫ਼ਤਰ ਲਈ ਰਵਾਨਾ ਹੋਏ ਹਨ ਜਿੱਥੇ ਉਹ ਪਾਰਟੀ ਦੀ ਜਿੱਤ ਦੇ ਲਈ ਜਾਰੀ ਜਸ਼ਨ ਵਿੱਚ ਸ਼ਾਮਲ ਹੋਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, BJP, Congress, Delhi, Mcd poll