ਦਿੱਲੀ ਐੱਮਸੀਡੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਨਾਲ ਹੀ ਦਿੱਲੀ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦਫਤਰ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ ਅਤੇ ਇਸ ਮੌਕੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕਰੇਗੀ। ਤੁਹਾਨੂੰ ਦਸ ਦਈਏ ਕਿ ਇਸ ਦੌਰਾਨ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਅਤੇ ਲਵ ਯੂ ਕੇਜਰੀਵਾਲ ਦੇ ਨਾਅਰੇ ਲਗਾਏ, ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਵੀ ਲਵ ਯੂ ਟੂ ਕਿਹਾ:-
CM @ArvindKejriwal's Victory Speech from AAP HQ after winning Delhi MCD Elections | LIVE #MCDMeinBhiKejriwal https://t.co/9UQ2wWJLSI
— AAP (@AamAadmiParty) December 7, 2022
ਤੁਹਾਨੂੰ ਦਸ ਦਈਏ ਕਿ ਦਿੱਲੀ ਨਗਰ ਨਿਗਮ ਚੋਣਾਂ ਦੇ ਲਈ ਹੋਈ ਵੋਟਿੰਗ ਤੋਂ ਬਾਅਦ ਅੱਜ ਨਤੀਜਿਆਂ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਤਾਜ਼ਾ ਅੰਕੜਿਆਂ 'ਚ ਆਮ ਆਦਮੀ ਪਾਰਟੀ ਬਹੁਮਤ ਦੇ ਅੰਕੜੇ 'ਤੇ ਪਹੁੰਚ ਗਈ ਹੈ। ਪੀਟੀਆਈ ਦੇ ਮੁਤਾਬਕ ਆਮ ਆਦਮੀ ਪਾਰਟੀ ਨੇ ਹੁਣ ਤੱਕ 126 ਵਾਰਡ ਜਿੱਤੇ ਹਨ, ਬਹੁਮਤ ਦਾ ਅੰਕੜਾ ਵੀ 126 ਹੈ। ਭਾਰਤੀ ਜਨਤਾ ਪਾਰਟੀ ਨੇ ਹੁਣ ਤੱਕ 97 ਵਾਰਡਾਂ 'ਤੇ ਜਿੱਤ ਹਾਸਲ ਕੀਤੀ ਹੈ, ਕਾਂਗਰਸ ਸਿਰਫ 7 ਵਾਰਡਾਂ 'ਚ ਹੀ ਜਿੱਤ ਹਾਸਲ ਕਰ ਸਕੀ ਹੈ, ਜਦਕਿ 2 ਵਾਰਡਾਂ 'ਚ ਆਜ਼ਾਦ ਉਮੀਦਵਾਰ ਜਿੱਤੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।