ਉਤਰੀ ਭਾਰਤ ਵਿਚ 10 ਜਨਵਰੀ ਤੱਕ ਸੀਤ ਲਹਿਰ ਜਾਰੀ ਰਹੇਗੀ। ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਉਤਰ ਪ੍ਰਦੇਸ਼ ਵਿਚ ਰੈਡ ਅਲਰਟ ਜਾਰੀ ਕੀਤਾ ਹੈ। ਇਸ ਵੇਲੇ ਉਤਰ ਭਾਰਤ ਵਿਚ ਠੰਢ ਦਾ ਕਹਿਰ ਜਾਰੀ ਹੈ। ਮੌਸਮ ਤੇ ਸਿਹਤ ਵਿਭਾਗ ਨੇ ਦਮੇ ਦੇ ਮਰੀਜ਼ਾਂ ਨੂੰ ਸਵੇਰ ਦੀ ਸੈਰ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਦਾ ਉੱਤਰੀ ਹਿੱਸਾ ਸੰਘਣੀ ਧੁੰਦ ਤੇ ਸੀਤ ਲਹਿਰ ਨਾਲ ਜੂਝ ਰਿਹਾ ਹੈ ਅਤੇ ਇਹ ਸਥਿਤੀ ਅਗਲੇ 48 ਘੰਟਿਆਂ ਤੱਕ ਜਾਰੀ ਰਹੇਗੀ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਦਿੱਲੀ, ਪੰਜਾਬ, ਹਰਿਆਣਾ ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਜਾਰੀ ਰਹੇਗੀ।ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਰਾਜਸਥਾਨ ਅਤੇ ਬਿਹਾਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਦੇਸ਼ ਤੇ ਉੱਤਰ ਤੇ ਪੂਰਬੀ ਹਿੱਸੇ ’ਚ ਅੱਜ ਵੀ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਦਾ ਦੌਰ ਜਾਰੀ ਰਿਹਾ ਅਤੇ ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਮੈਦਾਨੀ ਇਲਾਕੇ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ਨਾਲੋਂ ਵੀ ਵੱਧ ਠੰਢੇ ਰਹੇ। ਪੰਜਾਬ ਦੇ ਆਦਮਪੁਰ ’ਚ ਘੱਟੋ ਘੱਟ ਤਾਪਮਾਨ 2.8, ਹਰਿਆਣਾ ਦੇ ਹਿਸਾਰ ’ਚ 1.4 ਜਦਕਿ ਰਾਜਸਥਾਨ ਦੇ ਚੁਰੂ ’ਚ ਘੱਟੋ ਘੱਟ ਤਾਪਮਾਨ ਮਨਫੀ 0.5 ਡਿਗਰੀ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਤੇ ਬਠਿੰਡਾ ਤੇ ਉੱਤਰ ਪ੍ਰਦੇਸ਼ ਦੇ ਆਗਰਾ ’ਚ ਸੰਘਣੀ ਧੁੰਦ ਕਾਰਨ ਦੇਖਣ ਦੀ ਸਮਰੱਥਾ ਜ਼ੀਰੋ ਮੀਟਰ ਤੱਕ ਪਹੁੰਚ ਗਈ ਅਤੇ ਪਟਿਆਲਾ, ਲੁਧਿਆਣਾ, ਅਮ੍ਰਿਤਸਰ, ਅੰਬਾਲਾ, ਭਿਵਾਨੀ ਚੰਡੀਗੜ੍ਹ, ਹਿਸਾਰ, ਅਲਵਰ, ਗੰਗਾਨਗਰ ਤੇ ਲਖਨਊ ਸਮੇਤ ਹੋਰ ਥਾਵਾਂ ’ਤੇ ਦੇਖਣ ਦੀ ਸਮਰੱਥਾ 25 ਤੋਂ 50 ਮੀਟਰ ਵਿਚਾਲੇ ਬਣੀ ਰਹੀ।
ਮੌਸਮ ਵਿਭਾਗ ਵੱਲੋਂ 11 ਅਤੇ 12 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਬੁੱਧਵਾਰ ਤੇ ਵੀਰਵਾਰ ਨੂੰ ਪਟਿਆਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ ਸਣੇ ਮਾਲਵਾ ਖੇਤਰ ਵਿੱਚ ਕਿਣਮਿਣ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਗਲਾ ਪੂਰਾ ਹਫ਼ਤਾ ਪੰਜਾਬ ਵਿੱਚ ਤਾਪਮਾਨ ਇਸੇ ਤਰ੍ਹਾਂ ਦਾ ਰਹੇਗਾ, ਜਦੋਂ ਕਿ ਸੰਘਣੀ ਧੁੰਦ ਤੇ ਸੀਤ ਲਹਿਰ ਵੀ ਜਾਰੀ ਰਹੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heavy rain fall, Hot Weather, Weather