ਬੀਤੇ ਦਿਨੀ ਫਰੀਦਕੋਟ ਵਿੱਚ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਦਰਅਸਲ ਇਸ ਕਤਲ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੀ ਹੈ।ਕਤਲ ਦੇ ਇਸ ਮਾਮਲੇ ਵਿੱਚ ਪੁਲਿਸ ਨੇ 6 ਮੁਲਜ਼ਮਾਂ ਦੀ ਪਛਾਣ ਕੀਤੀ ਸੀ। ਮੁਲਜ਼ਮਾਂ ਦੀ ਪਛਾਣ ਪੰਜਾਬ ਪੁਲਿਸ ਇੰਟੈਲੀਜੈਂਸ ਅਤੇ ਦਿੱਲੀ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਨੇ ਕੀਤੀ ਹੈ।ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹਮਲਾਵਰ 2 ਫਰੀਦਕੋਟ ਅਤੇ 4 ਹਰਿਆਣਾ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਪੁਲਿਸ ਦਾ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰੇ ਲਾਰੈਂਸ ਗਰੁੱਪ ਦੇ ਨਾਲ ਸਬੰਧ ਰੱਖਦੇ ਹਨ।
ਜ਼ਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ । ਇਸ ਹਮਲੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਦਰਅਸਲ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਕੁੱਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਜਿਸ 'ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਮੈਡੀਕਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਅੰਮ੍ਰਿਤਸਰ ਵਿਖੇ ਹਿੰਦੂ ਆਗੂ ਸੁਧੀਰ ਸੂਰੀ ਦੇ ਕਤਲ ਦੇ ਨਾਲ ਇੱਕ ਹਫ਼ਤੇ ਵਿੱਚ ਇਹ ਦੂਜੀ ਸਭ ਤੋਂ ਵੱਡੀ ਵਾਰਦਾਤ ਹੈ। ਪੰਜਾਬ 'ਚ ਗ਼ੈਰ ਸਮਾਜਿਕ ਅਨਸਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।ਜਿਸ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।ਪੁਲਿਸ ਦੀ ਕਾਰਗੁਜ਼ਾਰੀ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Delhi, Dera, Dera Sacha Sauda, Murder, Police arrested accused