
Lakhimpur Kheri: (ਫਾਇਲ ਫੋਟੋ)
ਦਿੱਲੀ ਪੁਲਿਸ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਤੋਂ ਲਖੀਮਪੁਰ ਖੀਰੀ ਹਿੰਸਾ ਨਾਲ ਸਬੰਧਤ ਇੱਕ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਢਾਈ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਅਜੈ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਮੁੱਖ ਮੁਲਜ਼ਮ ਹੈ। ਲਖੀਮਪੁਰ ਖੀਰੀ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਪੁਲਿਸ ਮੁਤਾਬਕ ਉਨ੍ਹਾਂ ਨੂੰ ਕੇਂਦਰੀ ਮੰਤਰੀ ਦੇ ਸਟਾਫ਼ ਤੋਂ ਸ਼ਿਕਾਇਤ ਮਿਲੀ ਸੀ ਕਿ ਉਨ੍ਹਾਂ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਘਟਨਾ ਨਾਲ ਸਬੰਧਤ ਵੀਡੀਓ ਜਾਰੀ ਕਰਨ ਜਾਂ ਮਾਮਲੇ ਨੂੰ ਸੁਲਝਾਉਣ ਲਈ 2.5 ਕਰੋੜ ਰੁਪਏ ਦੇਣ ਦੀ ਧਮਕੀ ਦਿੱਤੀ ਗਈ ਸੀ।
ਸ਼ਿਕਾਇਤ ਤੋਂ ਬਾਅਦ ਐੱਫਆਈਆਰ ਦਰਜ ਕੀਤੀ ਗਈ ਸੀ। ਜਾਂਚ ਦੌਰਾਨ ਪੁਲਿਸ ਨੇ ਪਾਇਆ ਕਿ ਵੁਆਇਸ ਓਵਰ ਇੰਟਰਨੈੱਟ ਪ੍ਰੋਟੋਕੋਲ ਦੁਆਰਾ ਕਾਲਾਂ ਕੀਤੀਆਂ ਗਈਆਂ ਸਨ ਤੇ ਤਕਨੀਕੀ ਨਿਗਰਾਨੀ ਦੀ ਮਦਦ ਨਾਲ ਪੁਲਿਸ ਨੇ ਨੋਇਡਾ ਤੋਂ ਚਾਰ ਤੇ ਬਾਹਰੀ-ਉੱਤਰੀ ਦਿੱਲੀ ਤੋਂ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।
ਫੜੇ ਗਏ ਵਿਅਕਤੀਆਂ ਦੀ ਪਛਾਣ ਕਬੀਰ ਕੁਮਾਰ, ਅਮਿਤ ਸ਼ਰਮਾ, ਅਮਿਤ ਕੁਮਾਰ, ਨਿਸ਼ਾਂਤ ਕੁਮਾਰ ਤੇ ਅਸ਼ਵਨੀ ਕੁਮਾਰ ਵਜੋਂ ਹੋਈ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।