ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ (ਆਪ) ਕਾਰਪੋਰੇਸ਼ਨ ਦੇ ਕੌਂਸਲਰ ਤਾਹਿਰ ਹੁਸੈਨ ਦੀ ਖਜੂਰੀ ਖਾਸ ਫੈਕਟਰੀ ਨੂੰ ਸੀਲ ਕਰ ਦਿੱਤਾ ਹੈ। ਤਾਹਿਰ ਹੁਸੈਨ ਅਤੇ ਉਸਦੇ ਸਮਰਥਕਾਂ 'ਤੇ ਇੰਟੈਲੀਜੈਂਸ ਬਿਊਰੋ ਦੇ ਸਟਾਫ ਅੰਕਿਤ ਸ਼ਰਮਾ ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਪੱਥਰਬਾਜ਼ੀ ਵਿੱਚ ਮਾਰੇ ਗਏ ਅੰਕਿਤ ਸ਼ਰਮਾ ਦੇ ਭਰਾ ਨੇ ਤਾਹਿਰ ਹੁਸੈਨ ਅਤੇ ਉਸਦੇ ਸਮਰਥਕਾਂ ‘ਤੇ ਕਤਲ ਦਾ ਇਲਜ਼ਾਮ ਲਗਾਇਆ ਹੈ। ਜਿਸ ਤੋਂ ਬਾਅਦ ਉਸ ਖਿਲਾਫ ਦਿਆਲਪੁਰ ਥਾਣੇ ਵਿਚ ਧਾਰਾ 302 ਅਧੀਨ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ।
Police seals a factory belonging to AAP Councillor Tahir Hussain in North East Delhi's Khajoori Khaas area. #DelhiViolence pic.twitter.com/SL7r90AFiM
— ANI (@ANI) February 27, 2020
ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ਹਿੰਸਾ ਵਿੱਚ ਜ਼ਖਮੀਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਵੀਰਵਾਰ ਨੂੰ ਪ੍ਰੈਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 10 ਲੱਖ ਰੁਪਏ ਦੇਵੇਗੀ। ਉਨ੍ਹਾਂ ਕਿਹਾ ਕਿ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 2 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਇਥੇ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਆਮ ਆਦਮੀ ਪਾਰਟੀ ਦੇ ਹੀ ਹੋਣ।
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਉੱਤਰ-ਪੂਰਬੀ ਦਿੱਲੀ ਵਿੱਚ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 34 ਹੋ ਗਈ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਬੁੱਧਵਾਰ ਨੂੰ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਬੁੱਧਵਾਰ ਨੂੰ, ਦਿੱਲੀ ਪੁਲਿਸ ਨੇ ਦੱਸਿਆ ਸੀ ਕਿ ਹਿੰਸਾ ਮਾਮਲੇ ਵਿੱਚ ਹੁਣ ਤੱਕ 106 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 18 ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Delhi Violence, Police