
ਲਾਲ ਕਿਲ੍ਹਾ ਹਿੰਸਾ: ਅਦਾਲਤ ਵੱਲੋਂ ਦੀਪ ਸਿੱਧੂ ਸਣੇ ਸਾਰੇ ਮੁਲਜ਼ਮਾਂ ਨੂੰ ਸੰਮਨ ਜਾਰੀ (ਫਾਇਲ ਫੋਟੋ)
ਦਿੱਲੀ ਦੀ ਇਕ ਅਦਾਲਤ ਨੇ ਗਣਤੰਤਰ ਦਿਵਸ ਹਿੰਸਾ (Republic Day Violence) ਮਾਮਲੇ ਵਿਚ ਅਦਾਕਾਰ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ। ਚੀਫ ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 29 ਜੂਨ ਨੂੰ ਤਲਬ ਕੀਤਾ ਹੈ।
ਇਸ ਦੌਰਾਨ ਮਨਿੰਦਰ ਸਿੰਘ ਅਤੇ ਖੇਮਪ੍ਰੀਤ ਸਿੰਘ ਖ਼ਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ, ਜੋ ਨਿਆਂਇਕ ਹਿਰਾਸਤ ਵਿੱਚ ਹਨ।
ਵੀਰਵਾਰ ਨੂੰ ਨਵੀਂ ਚਾਰਜਸ਼ੀਟ ਬਾਰੇ ਅਦਾਲਤ ਨੇ ਕਿਹਾ ਸੀ ਕਿ ਇਸ ਵਿਚ ਮਾਮਲੇ ਦੇ ਜਾਂਚ ਅਧਿਕਾਰੀ ਨੇ ਹਿੰਸਾ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋਏ ਜਾਂ ਜਿਨ੍ਹਾਂ ਕੋਲੋਂ ਹਥਿਆਰ ਖੋਹ ਲਏ ਗਏ ਸਨ, ਚਸ਼ਮਦੀਦਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਹੈ।
ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ। ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਦੇ ਸੂਤਰਾਂ ਅਨੁਸਾਰ ਅਦਾਲਤ ਵਿੱਚ ਦਾਇਰ ਚਾਰਜਸ਼ੀਟ ਦੀ ਜਾਂਚ ਦੌਰਾਨ ਇੱਕ ਵੱਡੀ ਸਾਜਿਸ਼ ਦਾ ਖੁਲਾਸਾ ਹੋਇਆ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।