Home /News /national /

ਦਿੱਲੀ : ਭੇਦਭਰੇ ਹਾਲਾਤਾਂ 'ਚ 20 ਸਾਲਾਂ ਕੁੜੀ ਦੇ ਕਤਲ ਮਾਮਲੇ 'ਚ ਕੌਮੀ ਮਹਿਲਾ ਕਮਿਸ਼ਨ ਦਾ ਸਖਤ ਰੁਖ

ਦਿੱਲੀ : ਭੇਦਭਰੇ ਹਾਲਾਤਾਂ 'ਚ 20 ਸਾਲਾਂ ਕੁੜੀ ਦੇ ਕਤਲ ਮਾਮਲੇ 'ਚ ਕੌਮੀ ਮਹਿਲਾ ਕਮਿਸ਼ਨ ਦਾ ਸਖਤ ਰੁਖ

ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਲਿਖੀ ਚਿੱਠੀ 'ਚ ਕੀਤੀ ਇਹ ਮੰਗ

ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਲਿਖੀ ਚਿੱਠੀ 'ਚ ਕੀਤੀ ਇਹ ਮੰਗ

20 ਸਾਲਾ ਲੜਕੀ ਦੀ ਸਕੂਟੀ ਇੱਕ ਕਾਰ ਨਾਲ ਟਕਰਾਉਣ ਤੋਂ ਬਾਅਦ ਉਸ ਦੀ ਮੌਤ ਹੋ ਗਈ ਅਤੇ ਉਸ ਨੂੰ ਵਾਹਨ ਦੇ ਹੇਠਾਂ 12 ਕਿਲੋਮੀਟਰ ਤੱਕ ਘੜੀਸਿਆ ਗਿਆ। ਮ੍ਰਿਤਕਾ ਦੀ ਮਾਂ ਨੇ ਇਲਜ਼ਾਮ ਲਾਇਆ ਹੈ ਕਿ ਮੁਲਜ਼ਮਾਂ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਕਿਉਂਕਿ ਉਸ ਦੇ ਸਰੀਰ 'ਤੇ ਕੱਪੜੇ ਨਹੀਂ ਸਨ। ਹਾਲਾਂਕਿ ਪੁਲਿਸ ਨੇ ਮ੍ਰਿਤਕਾ ਦੀ ਮਾਤਾ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ। ਉਧਰ ਪੁਲਿਸ ਨੇ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹੋਰ ਪੜ੍ਹੋ ...
  • Share this:

ਦਿੱਲੀ ਵਿਖੇ 20 ਸਾਲਾਂ ਕੁੜੀ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਕੌਮੀ ਮਹਿਲਾ ਕਮਿਸ਼ਨ ਦੀਆਂ ਕਈ ਮੀਡੀਆ ਰਿਪੋਰਟਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਕਥਿਤ ਤੌਰ 'ਤੇ ਇਹ ਇਲਜ਼ਾਮ ਲਗਾਇਆ ਗਿਆ ਹੈ ਕਿ ਇੱਕ 20 ਸਾਲਾ ਲੜਕੀ ਦੀ ਸਕੂਟੀ ਇੱਕ ਕਾਰ ਨਾਲ ਟਕਰਾਉਣ ਤੋਂ ਬਾਅਦ ਉਸ ਦੀ ਮੌਤ ਹੋ ਗਈ ਅਤੇ ਉਸ ਨੂੰ ਵਾਹਨ ਦੇ ਹੇਠਾਂ 12 ਕਿਲੋਮੀਟਰ ਤੱਕ ਘੜੀਸਿਆ ਗਿਆ। ਮ੍ਰਿਤਕਾ ਦੀ ਮਾਂ ਨੇ ਇਲਜ਼ਾਮ ਲਾਇਆ ਹੈ ਕਿ ਮੁਲਜ਼ਮਾਂ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਕਿਉਂਕਿ ਉਸ ਦੇ ਸਰੀਰ 'ਤੇ ਕੱਪੜੇ ਨਹੀਂ ਸਨ। ਹਾਲਾਂਕਿ ਪੁਲਿਸ ਨੇ ਮ੍ਰਿਤਕਾ ਦੀ ਮਾਤਾ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ। ਉਧਰ ਪੁਲਿਸ ਨੇ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਮਹਿਲਾ ਕਮਿਸ਼ਨ ਨੇ ਰਿਪੋਰਟ ਕੀਤੇ ਅਪਰਾਧ ਦਾ ਨੋਟਿਸ ਲਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਨ ਲਈ ਦਿੱਲੀ ਪੁਲਿਸ ਕਮਿਸ਼ਨਰ ਨੂੰ ਇੱਕ ਚਿੱਠੀ ਲਿਖੀ ਹੈ। ਕਮਿਸ਼ਨ ਨੇ ਇਹ ਵੀ ਮੰਗ ਕੀਤੀ ਹੈ ਕਿ ਮ੍ਰਿਤਕ ਕੁੜੀ ਦਾ ਪੋਸਟ ਮਾਰਟਮ ਕਰਵਾਇਆ ਜਾਵੇ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਮ੍ਰਿਤਕ ਲੜਕੀ ਦਾ ਜਿਨਸੀ ਸ਼ੋਸ਼ਣ ਹੋਇਆ ਸੀ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਪੀੜਤ ਦੀ ਮਾਂ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ ਦਰਜ ਕੀਤੀ ਜਾਣੀ ਚਾਹੀਦੀ ਹੈ। ਪੀੜਤ ਦੀ ਮੈਡੀਕਲ ਰਿਪੋਰਟ ਸਮੇਤ ਕੀਤੀ ਗਈ ਕਾਰਵਾਈ ਦੇ ਬਾਰੇ ਵੀ ਕਮਿਸ਼ਨ ਨੂੰ ਜਾਣੂ ਕਰਵਾਉਣ ਬਾਰੇ ਕਿਹਾ ਗਿਆ ਹੈ।

ਤੁਹਾਨੂੰ ਦੱਸ ਦਈਏ ਕਿ ਦਿੱਲੀ ਦੇ ਬਾਹਰੀ ਇਲਾਕੇ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਪੰਜ ਨੌਜਵਾਨਾਂ ਨੇ ਪਹਿਲਾਂ ਕਾਰ ਨਾਲ ਸਕੂਟੀ ਸਵਾਰ ਲੜਕੀ ਨੂੰ ਟੱਕਰ ਮਾਰੀ ਅਤੇ ਫਿਰ ਉਸ ਨੂੰ ਕਰੀਬ ਦਸ ਕਿਲੋਮੀਟਰ ਤੱਕ ਘੜੀਸਦੇ ਹੋਏ ਲੈ ਗਏ ਸਨ। ਕੁੜੀ ਕਾਰ ਵਿੱਚ ਬੁਰੀ ਤਰ੍ਹਾਂ ਫਸ ਗਈ ਸੀ। ਮ੍ਰਿਤਕ ਕੁੜੀ ਦੀ ਹਾਲਤ ਅਜਿਹੀ ਹੋ ਗਈ ਕਿ ਉਸ ਦੀਆਂ ਸਾਰੀਆਂ ਹੱਡੀਆਂ ਚਕਨਾਚੂਰ ਹੋ ਗਈਆਂ ਸਨ ਅਤੇ ਉਸ ਦੇ ਸਰੀਰ 'ਤੇ ਇੱਕ ਵੀ ਕੱਪੜਾ ਨਹੀਂ ਸੀ।

ਸੜਕ ਉੱਤੇ ਘੜੀਸਣ ਦੇ ਨਾਲ ਲੜਕੀ ਦੀਆਂ ਦੋਵਾਂ ਲੱਤਾਂ, ਸਿਰ ਅਤੇ ਸਰੀਰ ਦੇ ਹੋਰ ਹਿੱਸੇ ਬੁਰੀ ਤਰ੍ਹਾਂ ਕੁਚਲੇ ਗਏ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਘਟਨਾ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਦਿੱਲੀ ਦੇ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਸਮੇਤ ਪੂਰੀ ਦਿੱਲੀ ਪੁਲਿਸ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਸੜਕਾਂ 'ਤੇ ਤਾਇਨਾਤ ਕੀਤਾ ਗਿਆ ਸੀ।

Published by:Shiv Kumar
First published:

Tags: Delhi, Girl, Murder, National Women commission