ਨਵੀਂ ਦਿੱਲੀ— ਦੇਸ਼ ਦੀ ਰਾਜਧਾਨੀ ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ 'ਚ ਸ਼ੁੱਕਰਵਾਰ ਸਵੇਰੇ ਇਕ ਹੀ ਪਰਿਵਾਰ ਦੇ 6 ਲੋਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ 'ਚ ਮਿਲੀਆਂ। ਉੱਤਰ ਪੂਰਬੀ ਦਿੱਲੀ ਦੇ ਡੀਸੀਪੀ ਦੇ ਅਨੁਸਾਰ, ਜਦੋਂ ਇਹ ਲੋਕ ਵੀਰਵਾਰ ਰਾਤ ਨੂੰ ਸੌਣ ਲਈ ਗਏ ਤਾਂ ਕਮਰੇ ਵਿੱਚ ਮੱਛਰ ਭਜਾਉਣ ਵਾਲੀ ਦਵਾਈ ਲੱਗੀ ਹੋਈ ਸੀ। ਇਸ ਤੋਂ ਪੈਦਾ ਹੋਈ ਕਾਰਬਨ ਮੋਨੋਆਕਸਾਈਡ ਨੂੰ ਸਾਹ ਲੈਣ ਕਾਰਨ ਸਾਰਿਆਂ ਦੀ ਮੌਤ ਹੋਈ ਹੈ।
, ਪੁਲਿਸ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਿਵਾਰ ਨੇ ਰਾਤ ਨੂੰ ਮੱਛਰ ਭਜਾਉਣ ਵਾਲੀ ਧੂਪ ਸਟਿਕਸ ਜਗਾਈ ਸੀ ਅਤੇ ਘਰ ਦੇ ਦਰਵਾਜ਼ੇ ਅਤੇ ਖਿੜਕੀਆਂ ਨੂੰ ਤਾਲੇ ਲਗਾ ਦਿੱਤੇ ਸਨ। ਇਸ ਨਾਲ ਕਮਰਾ ਧੂੰਏਂ ਨਾਲ ਭਰ ਗਿਆ। ਪੁਲਸ ਨੂੰ ਸ਼ੁੱਕਰਵਾਰ ਸਵੇਰੇ ਘਟਨਾ ਦੀ ਜਾਣਕਾਰੀ ਮਿਲੀ। ਸੂਚਨਾ ਮਿਲਦੇ ਹੀ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਉਕਤ ਸਾਰੇ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀਆਂ ਲਾਸ਼ਾਂ ਅੱਜ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।