ਦਿੱਲੀ ਹਾਈਕੋਰਟ ਵਿਚ ਵੀਰਵਾਰ ਨੂੰ ਦਿੱਲੀ ਹਿੰਸਾ ਮਾਮਲੇ ਬਾਰੇ ਸੁਣਵਾਈ ਹੋਈ। ਇਸ ਦੌਰਾਨ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਭੜਕਾਊ ਭਾਸ਼ਣ ਦੇਣ ਵਾਲੇ ਨੇਤਾਵਾਂ ਖਿਲਾਫ ਐਫਆਈਆਰ ਦਰਜ ਕਰਨ ਦਾ ਹਾਲੇ ਸਹੀ ਸਮਾਂ ਨਹੀਂ ਹੈ। ਸਹੀ ਸਮਾਂ ਆਉਣ ਉਤੇ ਐਫਆਈਆਰ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਹਾਲਾਤ ਨੂੰ ਕਾਬੂ ਕਰਨ ਅਤੇ ਸ਼ਾਂਤੀ ਬਹਾਲ ਕਰਨ ਵਿਚ ਲੱਗੀ ਹੋਈ ਹੈ। ਉਨ੍ਹਾਂ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ ਵਿਚ ਹਾਲੇ ਤੱਕ 48 ਐਫਆਈਆਰ ਦਰਜ ਹੋ ਚੁੱਕੀ ਹੈ। ਦਿੱਲੀ ਹਾਈਕੋਰਟ ਚੀਫ ਜਸਟਿਸ ਡੀਐਨ ਪਟੇਲ ਨੇ ਮਾਮਲੇ ਦੀ ਸੁਣਵਾਈ ਨੂੰ ਚਾਰ ਹਫਤਿਆਂ ਲਈ ਅੱਗੇ ਕਰ ਦਿੱਤਾ। ਗ੍ਰਹਿ ਮੰਤਰਾਲੇ ਨੂੰ ਇਕ ਧਿਰ ਬਣਾਉਂਦਿਆਂ, ਇਸ ਨੇ ਭੜਕਾਊ ਭਾਸ਼ਣ ਮਾਮਲੇ ਵਿਚ ਇਕ ਵਿਸਥਾਰਤ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਅਗਲੀ ਸੁਣਵਾਈ 13 ਅਪ੍ਰੈਲ ਨੂੰ ਹੋਵੇਗੀ
ਦਿੱਲੀ ਹਾਈ ਕੋਰਟ ਨੇ ਦਿੱਲੀ ਪੁਲਿਸ ਅਤੇ ਕੇਂਦਰ ਸਰਕਾਰ ਨੂੰ ਭੜਕਾਊ ਬਿਆਨ ਨਾਲ ਦਾਇਰ ਪਟੀਸ਼ਨ ਦਾ ਵਿਸਥਾਰਤ ਜਵਾਬ ਦਾਖਲ ਕਰਨ ਲਈ ਕਿਹਾ ਹੈ। 4 ਹਫਤਿਆਂ ਵਿੱਚ, ਗ੍ਰਹਿ ਮੰਤਰਾਲੇ ਨੂੰ ਜਵਾਬ ਦਾਇਰ ਕਰਨ ਲਈ ਨਿਰਦੇਸ਼ ਦਿੱਤਾ। ਇਸ ਮਾਮਲੇ 'ਤੇ ਅਗਲੀ ਸੁਣਵਾਈ 13 ਅਪ੍ਰੈਲ ਨੂੰ ਹੋਵੇਗੀ। ਅਦਾਲਤ ਵਿੱਚ ਮੌਜੂਦ ਪੁਲਿਸ ਅਧਿਕਾਰੀ ਪ੍ਰਵੀਰ ਰੰਜਨ ਨੇ ਦੱਸਿਆ ਕਿ ਬੁੱਧਵਾਰ ਤੱਕ 11 ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਇਸ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਨੂੰ ਵੀ ਇੱਕ ਧਿਰ ਬਣਾਇਆ ਗਿਆ ਹੈ। ਨਾਲ ਹੀ, ਇਸ ਕੇਸ ਦੀ ਸੁਣਵਾਈ ਅਗਲੇ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਭੜਕਾਊ ਭਾਸ਼ਣ ਵਾਲੇ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸਹੀ ਸਮੇਂ ਤੇ ਕਾਰਵਾਈ ਕਰੇਗੀ। ਹੁਣ ਇਹ ਕਾਰਵਾਈ ਕਰਨ ਦਾ ਸਹੀ ਸਮਾਂ ਨਹੀਂ ਹੈ। ਦੱਸਣਯੋਗ ਹੈ ਕਿ ਦਿੱਲੀ ਵਿਚ ਫਿਰਕੂ ਹਿੰਸਾ ਦੌਰਾਨ ਅੱਜ ਵੀ ਉਤਰੀ ਪੂਰਬੀ ਦਿੱਲੀ ਵਿਚ ਡਰ ਦਾ ਮਾਹੌਲ ਹੈ। ਹੁਣ ਤੱਕ 32 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਅਤੇ ਦਰਜਨਾਂ ਜਖਮੀ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Delhi, Delhi High Court, Delhi Violence