ਇੰਟੈਲੀਜੈਂਸ ਬਿਊਰੋ (IB) ਦੇ ਅਧਿਕਾਰੀ ਅੰਕਿਤ ਸ਼ਰਮਾ ਦੇ ਕ਼ਤਲ ਮਾਮਲੇ ਵਿੱਚ AAP ਦੇ ਮੁਅੱਤਲ ਵਿਧਾਇਕ ਤਾਹਿਰ ਹੁਸੈਨ (Tahir Hussain) ਨੇ ਅੱਜ ਅਦਾਲਤ ਵਿੱਚ ਸਰੈਂਡਰ ਕਰ ਦਿੱਤਾ। ਇਸ ਤੋਂ ਪਹਿਲਾਂ ਉਸ ਦੇ ਵਕੀਲ ਮੁਕੇਸ਼ ਕਾਲੀਆ ਨੇ ਬਿਆਨ ਦਿੱਤਾ ਸੀ ਕਿ ਉਹ ਰਾਉਜ ਐਵਿਨਿਊ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ।
ਤਾਹਿਰ ਨੇ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ ਜਿਸ ਨੂੰ ਖ਼ਾਰਜ ਕਰ ਦਿੱਤਾ ਗਿਆ।
ਤਾਹਿਰ ਨੇ ਇਲਜ਼ਾਮਾਂ ਤੋਂ ਇਨਕਾਰ ਕੀਤਾ ਹੈ। ਦਿੱਲੀ ਪੁਲਿਸ ਦੇ ਐੱਸ ਪੀ ਅਜੀਤ ਕੁਮਾਰ ਸਿੰਗਲਾ ਨੇ ਕਿਹਾ ਹੈ ਕਿ ਤਫ਼ਤੀਸ਼ ਦੌਰਾਨ ਆਰੋਪੀ ਤਾਹਿਰ ਦਾ ਪੱਖ ਵੀ ਸੁਣਿਆ ਜਾਵੇਗਾ।
ਦਿੱਲੀ ਦੇ ਚਾਂਦ ਬਾਗ਼ ਇਲਾਕੇ ਵਿੱਚ ਫੈਲੀ ਹਿੰਸਾ ਦੌਰਾਨ ਅੰਕਿਤ ਸ਼ਰਮਾ ਮਾਰੇ ਗਏ ਸਨ। ਉਨ੍ਹਾਂ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਡਾਕਟਰਾਂ ਦਾ ਕਹਿਣਾ ਸੀ ਕਿ ਅੰਕਿਤ ਦਾ ਬੇਰਹਿਮੀ ਨਾਲ ਕ਼ਤਲ ਕੀਤਾ ਗਿਆ ਸੀ। ਅੰਕਿਤ ਦੇ ਸਰੀਰ 'ਤੇ ਬਹੁਤ ਸਾਰੇ ਚਾਕੂ ਦੇ ਵਾਰ ਦੇ ਨਿਸ਼ਾਨ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Delhi Violence