ਨਵੀਂ ਦਿੱਲੀ- ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਬਿਲਕਿਸ ਬਾਨੋ ਦੀ ਬਲਾਤਕਾਰੀ ਦੀ ਰਿਹਾਈ ਅਤੇ ਰਾਮ ਰਹੀਮ ਨੂੰ ਮੁੜ ਜੇਲ਼ ਭੇਜਣ ਦੀ ਮੰਗ ਕੀਤੀ ਹੈ। ਉਨ੍ਹਾਂ ਟਵਿਟ ਵਿੱਚ ਲਿਖਿਆ ਹੈ ਕਿ ਬਿਲਕਿਸ ਬਾਨੋ ਦੀ ਬਲਾਤਕਾਰੀ ਦੀ ਰਿਹਾਈ ਅਤੇ ਰਾਮ ਰਹੀਮ ਦੀ ਪੈਰੋਲ ਨੇ ਦੇਸ਼ ਦੇ ਹਰ ਨਿਰਭੈਆ ਦੀ ਰੂਹ ਨੂੰ ਤੋੜ ਦਿੱਤਾ ਹੈ। ਮੈਂ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਮੁਆਫੀ ਅਤੇ ਪੈਰੋਲ ਨਿਯਮਾਂ ਨੂੰ ਬਦਲਣ ਦੀ ਅਪੀਲ ਕੀਤੀ ਹੈ।
बिल्किस बानो के रेपिस्ट की रिहाई और राम रहीम की पैरोल ने देश की हर निर्भया का हौसला तोड़ा है। मैंने प्रधानमंत्री जी को पत्र लिख Remission & Parole नियमों में बदलाव करने का आग्रह किया है।
साथ ही बिल्किस बानो के रेपिस्ट और राम रहीम को वापिस जेल पहुंचाने की मांग की है। pic.twitter.com/oElFQbyxhW
— Swati Maliwal (@SwatiJaiHind) October 29, 2022
ਦੱਸ ਦਈਏ ਕਿ ਬੀਤੇ ਦਿਨੀਂ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੋਂ 5 ਸਵਾਲ ਪੁੱਛੇ ਸਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਰਾਮ ਰਹੀਮ ਨੂੰ ਕੀ ਲੋੜ ਸੀ ਕਿ ਉਸ ਨੂੰ ਪੈਰੋਲ ਦਿੱਤੀ ਗਈ।
ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਦਾ ਕਹਿਣਾ ਹੈ ਕਿ ਗੁਰਮੀਤ ਰਾਮ ਰਹੀਮ ਬਲਾਤਕਾਰੀ ਅਤੇ ਕਾਤਲ ਹੈ। ਹਰਿਆਣਾ ਸਰਕਾਰ ਜਦੋਂ ਚਾਹੇ ਉਸ ਨੂੰ ਪੈਰੋਲ ’ਤੇ ਰਿਹਾਅ ਕਰ ਦਿੰਦੀ ਹੈ। ਇਸ ਵਾਰ ਰਾਮ ਰਹੀਮ ਪੈਰੋਲ 'ਤੇ ਰਹਿੰਦਿਆਂ ਥਾਂ-ਥਾਂ ਸਤਿਸੰਗ ਕਰ ਰਿਹਾ ਹੈ ਅਤੇ ਇਸ ਸਤਿਸੰਗ 'ਚ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮੇਅਰ ਹਿੱਸਾ ਲੈ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bilkis Bano Case, Gurmeet Ram Rahim, Gurmeet Ram Rahim Singh, National Commission for Women