ਦਿੱਲੀ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਨੂੰ ਲਾਗੂ ਕਰਨ ਉਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਲਈ ਉਪ ਰਾਜਪਾਲ ਦੀ ਸਿਫ਼ਾਰਿਸ਼ ਦੇ ਵਿਚਕਾਰ ਰਾਸ਼ਟਰੀ ਰਾਜਧਾਨੀ ਵਿੱਚ ਸ਼ਰਾਬ ਦੀ ਪ੍ਰਚੂਨ ਵਿਕਰੀ ਦੀ ਪੁਰਾਣੀ ਵਿਵਸਥਾ ਵਿੱਚ ਵਾਪਸ ਆਉਣ ਦਾ ਫੈਸਲਾ ਕੀਤਾ ਹੈ।
ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਰਾਸ਼ਟਰੀ ਰਾਜਧਾਨੀ 'ਚ ਸੋਮਵਾਰ ਤੋਂ ਪੁਰਾਣੀ ਆਬਕਾਰੀ ਨੀਤੀ ਨੂੰ ਫਿਰ ਤੋਂ ਲਾਗੂ ਕੀਤਾ ਜਾਵੇਗਾ।
ਦੱਸ ਦਈਏ ਕਿ ਆਬਕਾਰੀ ਨੀਤੀ 2021-22 ਨੂੰ 31 ਮਾਰਚ ਤੋਂ ਬਾਅਦ ਦੋ ਮਹੀਨਿਆਂ ਲਈ ਦੋ ਵਾਰ ਵਧਾਇਆ ਗਿਆ ਸੀ, ਹਾਲਾਂਕਿ ਹੁਣ 31 ਜੁਲਾਈ ਨੂੰ ਇਹ ਪੂਰੀ ਤਰ੍ਹਾਂ ਰੁਕ ਜਾਵੇਗੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਅਧਿਕਾਰੀਆਂ ਨੇ ਕਿਹਾ ਸੀ ਕਿ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਆਬਕਾਰੀ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ, ਨੇ ਵੀਰਵਾਰ ਨੂੰ ਵਿਭਾਗ ਨੂੰ ਨਵੀਂ ਨੀਤੀ ਲਾਗੂ ਹੋਣ ਤੱਕ ਛੇ ਮਹੀਨਿਆਂ ਲਈ ਆਬਕਾਰੀ ਦੀ ਪੁਰਾਣੀ ਪ੍ਰਣਾਲੀ ਨੂੰ "ਵਾਪਸ" ਕਰਨ ਦੇ ਨਿਰਦੇਸ਼ ਦਿੱਤੇ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਆਬਕਾਰੀ ਵਿਭਾਗ ਅਜੇ ਵੀ ਆਬਕਾਰੀ ਨੀਤੀ 2022-23 'ਤੇ ਕੰਮ ਕਰ ਰਿਹਾ ਹੈ, ਜਿਸ 'ਚ ਸ਼ਰਾਬ ਘਰ ਤੱਕ ਪਹੁੰਚਾਉਣ ਸਣੇ ਕਈ ਹੋਰ ਸਿਫਾਰਿਸ਼ਾਂ ਹਨ। ਉਨ੍ਹਾਂ ਮੁਤਾਬਕ ਇਹ ਖਰੜਾ ਨੀਤੀ ਅਜੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਨਹੀਂ ਭੇਜਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arvind Kejriwal, New delhi