ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਕਿਉਂਕਿ ਡੇਰਾਮੁਖੀ ਨੇ ਹਰਿਆਣਾ ਸਰਕਾਰ ਨੂੰ ਪੈਰੋਲ ਲਈ ਅਰਜ਼ੀ ਭੇਜੀ ਹੈ। ਫਿਲਹਾਲ ਗੁਰਮੀਤ ਸਿੰਘ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਹਾਲਾਂਕਿ ਕੁਝ ਮਹੀਨੇ ਪਹਿਲਾਂ ਹੀ ਰਾਮ ਰਹੀਮ ਪੈਰੋਲ ਪੂਰੀ ਕਰ ਕੇ ਵਾਪਸ ਜੇਲ੍ਹ ਗਿਆ ਸੀ।
ਦਰਅਸਲ ਮਿਲੀ ਜਾਣਕਾਰੀ ਦੇ ਮੁਤਾਬਕ 25 ਜਨਵਰੀ ਨੂੰ ਡੇਰਾ ਸੱਚਾ ਸੌਦਾ ਦੇ ਦੂਜੇ ਮਹਾਂਪੁਰਸ਼ ਸ਼ਾਹ ਸਤਨਾਮ ਮਹਾਰਾਜ ਦਾ ਜਨਮ ਦਿਨ ਹੈ ਅਤੇ ਹਰ ਸਾਲ ਇਸ ਦਿਨ ਸਿਰਸਾ ਡੇਰੇ ਵੱਲੋਂ ਇੱਕ ਵੱਡਾ ਸਮਾਗਮ ਕਰਵਾਇਆ ਜਾਂਦਾ ਹੈ। ਇਸ ਸਮਾਗਮ ਦੇ ਵਿੱਚ ਸਤਿਸੰਗ ਅਤੇ ਭੰਡਾਰਾ ਕਰਵਾਇਆ ਜਾਂਦਾ ਹੈ। ਇਸ ਵਾਰ ਵੀ ਇੱਕ ਵੱਡੇ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਜਿਸ ਵਿੱਚ ਰਾਮ ਰਹੀਮ ਵੀ ਸ਼ਾਮਲ ਹੋਣਾ ਚਾਹੁੰਦਾ ਹੈ।
25 ਜਨਵਰੀ ਨੂੰ ਹੋਣ ਵਾਲੇ ਸਤਿਸੰਗ ਅਤੇ ਭੰਡਾਰੇ ਲਈ ਡੇਰਾਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਜਾਣ ਦੀ ਇਜਾਜ਼ਤ ਮੰਗੀ ਹੈ। ਪੈਰੋਲ ਦੀ ਅਰਜ਼ੀ ਦੇਣ ਤੋਂ ਬਾਅਦ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਨਜ਼ਰੀਏ ਤੋਂ ਵਿਚਾਰ ਕੀਤਾ ਜਾ ਰਿਹਾ ਹੈ । ਕਿਉਂਕਿ ਇਹ ਸਰਕਾਰ ਲਈ ਵੱਡਾ ਖਤਰਾ ਵੀ ਸਾਬਤ ਹੋ ਸਕਦਾ ਹੈ। ਜਿਸ ਕਰ ਕੇ ਸੁਰੱਖਿਆ ਨੂੰ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਸੂਤਰਾਂ ਆਰਡਰ ਦੀ ਫਾਈਲ ਸਿਰਸਾ ਦੇ ਡੀਸੀ ਕੋਲ ਵੀ ਪਹੁੰਚ ਗਈ ਹੈ, ਜਿਸ ਦੀ ਸਮੀਖਿਆ ਹੋਣੀ ਬਾਕੀ ਹੈ।
ਜ਼ਿਕਰਯੋਗ ਹੈ ਕਿ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਜੁਲਾਈ 2017 ਦੇ ਵਿੱਚ ਜਿਨਸੀ ਸ਼ੋਸ਼ਣ ਮਾਮਲੇ ਦੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੰਚਕੂਲਾ ਵਿੱਚ ਕਈ ਦੰਗੇ ਵੀ ਗਏ ਸਨ। ਬਾਅਦ ਵਿੱਚ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਡੇਰਾ ਮੁਖੀ ਗੁਰਮਤਿ ਸਿੰਘ ਰਾਮ ਰਹੀਨ ਨੂੰ ਇੱਕ ਪੱਤਰਕਾਰ ਅਤੇ ਡੇਰਾ ਵਰਕਰ ਦੇ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਕਈ ਸਾਲਾਂ ਤੱਕ ਜੇਲ੍ਹ ਦੇ ਵਿੱਚ ਰਹਿਣ ਤੋਂ ਬਾਅਦ ਰਾਮ ਰਹੀਮ ਪਿਛਲੇ ਇੱਕ ਸਾਲ ਤੋਂ ਕਈ ਵਾਰ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਹੈ।ਪਰ ਹੁਣ ਇਹ ਦੇਕਣਾ ਹੋਵੇਗਾ ਕਿ ਇਸ ਵਾਰ ਡੇਰਾ ਮੁਖੀ ਨੂੰ ਪੈਰੋਲ ਮਿਲਦੀ ਹੈ ਜਾਂ ਨਹੀਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bail, Birthday, Dera Sirsa, Gurmeet Ram Rahim