ਨਵੀਂ ਦਿੱਲੀ: ਪੰਜਾਬ `ਚ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਨਜ਼ਰ ਆ ਰਿਹਾ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਵੱਧ ਤੋਂ ਵੱਧ ਵੋਟਾਂ ਹਾਸਲ ਕਰਨ ਲਈ ਡੇਰਿਆਂ ਦਾ ਰੁਖ਼ ਕਰ ਰਹੀਆਂ ਹਨ। ਇਸੇ ਦਰਮਿਆਨ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਜਾਣਕਾਰੀ ਦੇ ਮੁਤਾਬਕ ਇਹ ਮੁਲਾਕਾਤ ਦਿੱਲੀ ਵਿਖੇ ਹੋਈ। ਡੇਰਾ ਮੁਖੀ ਦੀ ਪੀਐਮ ਨਾਲ ਇਸ ਮੀਟਿੰਗ ਨੂੰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕਾਬਿਲੇਗ਼ੌਰ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਖ਼ੁਦ ਡੇਰਾ ਮੁਖੀ ਨਾਲ ਮੁਲਾਕਾਤ ਦੀ ਤਸਵੀਰ ਨੂੰ ਸੋਸ਼ਲ ਮੀਡੀਆ `ਤੇ ਸਾਂਝਾ ਕੀਤਾ।
ਜਿਸ ਤੋਂ ਬਾਅਦ ਹੀ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਚੋਣਾਂ ਦੇ ਮੱਦੇਨਜ਼ਰ ਇਹ ਮੀਟਿੰਗ ਅਹਿਮ ਹੋ ਸਕਦੀ ਹੈ-। ਇਸ ਮੀਟਿੰਗ ਦੌਰਾਨ ਪੀਐਮ ਤੇ ਡੇਰਾ ਮੁਖੀ ਵਿਚਾਲੇ ਗੱਲਬਾਤ ਬਾਰੇ ਹਾਲੇ ਕੋਈ ਖ਼ੁਲਾਸਾ ਨਹੀਂ ਹੋ ਸਕਿਆ ਹੈ।
Published by: Amelia Punjabi
First published: February 13, 2022, 21:34 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।