Home /News /national /

Ram Rahim: ਡੇਰਾ ਮੁਖੀ ਰਾਮ ਰਹੀਮ ਨੂੰ ਮਿਲੇਗੀ 40 ਦਿਨ ਦੀ ਪੈਰੋਲ, ਗ੍ਰਹਿ ਵਿਭਾਗ ਨੇ ਦਿੱਤੀ ਮਨਜੂਰੀ

Ram Rahim: ਡੇਰਾ ਮੁਖੀ ਰਾਮ ਰਹੀਮ ਨੂੰ ਮਿਲੇਗੀ 40 ਦਿਨ ਦੀ ਪੈਰੋਲ, ਗ੍ਰਹਿ ਵਿਭਾਗ ਨੇ ਦਿੱਤੀ ਮਨਜੂਰੀ

Ram Rahim: ਡੇਰਾ ਮੁਖੀ ਰਾਮ ਰਹੀਮ ਨੂੰ ਮਿਲੇਗੀ 40 ਦਿਨ ਦੀ ਪੈਰੋਲ, ਗ੍ਰਹਿ ਵਿਭਾਗ ਨੇ ਦਿੱਤੀ ਮਨਜੂਰੀ

Ram Rahim Gets Parole: ਦੱਸਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਮੁੜ ਇਨ੍ਹਾਂ 40 ਦਿਨਾਂ ਲਈ (ਪੈਰੋਲ ਦੀ ਮਿਆਦ ਦੌਰਾਨ) ਉਹ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ। ਇਹ ਆਸ਼ਰਮ ਬਾਗਪਤ ਦੇ ਬਰਨਾਵਾ ਪਿੰਡ ਵਿੱਚ ਸਥਿਤ ਹੈ ਅਤੇ ਰਾਮ ਰਹੀਮ ਦਾ ਡੇਰਾ ਹੋਵੇਗਾ। ਡੇਰਾ ਮੁਖੀ ਦੇ ਪਰਿਵਾਰ ਵੱਲੋਂ ਹਰਿਆਣਾ ਸਰਕਾਰ ਨੂੰ ਚਿੱਠੀ ਲਿਖ ਕੇ ਪੈਰੋਲ ਦੀ ਮੰਗ ਕੀਤੀ ਗਈ ਸੀ, ਜਿਸ 'ਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਮਿਸ਼ਨਰ ਤੋਂ ਰਿਪੋਰਟ ਮੰਗੀ ਸੀ।

ਹੋਰ ਪੜ੍ਹੋ ...
  • Share this:

Ram Rahim Gets Parole: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਨੇ ਪੈਰੋਲ ਦਿੱਤੀ ਹੈ। ਹਰਿਆਣਾ ਸਰਕਾਰ ਵੱਲੋਂ ਕੇਂਦਰ ਨੂੰ ਪੈਰੋਲ ਲਈ ਭੇਜੀ ਗਈ ਅਰਜ਼ੀ ਨੂੰ ਗ੍ਰਹਿ ਵਿਭਾਗ ਨੇ ਮਨਜੂਰ ਕਰ ਲਿਆ ਹੈ, ਜਿਸ ਪਿੱਛੋਂ ਹੁਣ ਸੂਬਾ ਸਰਕਾਰ ਵੱਲੋਂ ਆਦੇਸ਼ ਬਾਕੀ ਹਨ। ਦੱਸਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਮੁੜ ਇਨ੍ਹਾਂ 40 ਦਿਨਾਂ ਲਈ (ਪੈਰੋਲ ਦੀ ਮਿਆਦ ਦੌਰਾਨ) ਉਹ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ। ਇਹ ਆਸ਼ਰਮ ਬਾਗਪਤ ਦੇ ਬਰਨਾਵਾ ਪਿੰਡ ਵਿੱਚ ਸਥਿਤ ਹੈ ਅਤੇ ਰਾਮ ਰਹੀਮ ਦਾ ਡੇਰਾ ਹੋਵੇਗਾ। ਡੇਰਾ ਮੁਖੀ ਦੇ ਪਰਿਵਾਰ ਵੱਲੋਂ ਹਰਿਆਣਾ ਸਰਕਾਰ ਨੂੰ ਚਿੱਠੀ ਲਿਖ ਕੇ ਪੈਰੋਲ ਦੀ ਮੰਗ ਕੀਤੀ ਗਈ ਸੀ, ਜਿਸ 'ਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਮਿਸ਼ਨਰ ਤੋਂ ਰਿਪੋਰਟ ਮੰਗੀ ਸੀ।

ਦੱਸ ਦੇਈਏ ਕਿ ਇਸਤੋਂ ਪਹਿਲਾਂ ਗੁਰਮੀਤ ਰਾਮ ਰਹੀਮ ਸਿੰਘ ਨੂੰ 2 ਵਾਰ ਪੈਰੋਲ ਮਿਲ ਚੁੱਕੀ ਹੈ। ਪਹਿਲੀ ਵਾਰ ਹਰਿਆਣਾ ਸਰਕਾਰ ਨੇ ਫਰਵਰੀ ਵਿੱਚ ਰਾਮ ਰਹੀਮ ਨੂੰ ਮਹੀਨੇ ਦੀ ਪੈਰੋਲ ਦਿੱਤੀ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਨੂੰ Z+ ਸੁਰੱਖਿਆ ਪ੍ਰਦਾਨ ਕੀਤੀ ਸੀ, ਇਹ ਕਹਿੰਦੇ ਹੋਏ ਕਿ ਉਸ ਦੀ ਜਾਨ ਨੂੰ ਖਤਰਾ ਹੈ। ਫਰਲੋ ਦੌਰਾਨ ਰਾਮ ਰਹੀਮ ਜ਼ਿਆਦਾਤਰ ਸਮਾਂ ਆਪਣੇ ਗੁਰੂਗ੍ਰਾਮ ਆਸ਼ਰਮ 'ਚ ਹੀ ਰਿਹਾ। ਉਪਰੰਤ ਜੁਲਾਈ ਮਹੀਨੇ ਵਿੱਚ ਡੇਰਾ ਮੁਖੀ ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ, ਜਿਸ ਦੌਰਾਨ ਉਹ ਯੂਪੀ ਦੇ ਬਾਗਪਤ ਵਿਖੇ ਆਸ਼ਰਮ ਵਿੱਚ ਰਿਹਾ ਸੀ।

ਰਾਮ ਰਹੀਮ ਨੂੰ 25 ਅਗਸਤ 2017 ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਸੀ। ਪੰਚਕੂਲਾ 'ਚ ਹਿੰਸਾ ਤੋਂ ਬਾਅਦ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਵੀ ਸਜ਼ਾ ਸੁਣਾਈ ਗਈ ਸੀ।

ਰਾਮ ਰਹੀਮ ਕਈ ਵਾਰ ਜੇਲ੍ਹ ਤੋਂ ਬਾਹਰ ਆਇਆ

ਦੱਸ ਦੇਈਏ ਕਿ ਰਾਮ ਰਹੀਮ ਹੁਣ ਤੱਕ ਕਈ ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਪਿਛਲੇ ਸਾਲ 12 ਮਈ 2021 ਨੂੰ ਡੇਰਾ ਮੁਖੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਸ ਦੌਰਾਨ ਰਾਮ ਰਹੀਮ ਨੂੰ 48 ਘੰਟਿਆਂ ਦੀ ਪੈਰੋਲ ਮਿਲੀ ਸੀ। ਉਹ ਗੁਰੂਗ੍ਰਾਮ ਵਿੱਚ ਆਪਣੀ ਬੀਮਾਰ ਮਾਂ ਨੂੰ ਮਿਲਣ ਗਿਆ ਸੀ। ਇਸ ਤੋਂ ਬਾਅਦ 3 ਜੂਨ 2021 ਨੂੰ ਦੁਬਾਰਾ ਜਾਂਚ ਲਈ ਪੀਜੀਆਈਐਮਐਸ ਲਿਆਂਦਾ ਗਿਆ। 6 ਜੂਨ ਨੂੰ ਵੀ ਉਸ ਨੂੰ ਇਲਾਜ ਲਈ ਗੁਰੂਗ੍ਰਾਮ ਦੇ ਮੇਦਾਂਤਾ ਮੈਡੀਸਿਟੀ ਵਿਚ ਭਰਤੀ ਕਰਵਾਇਆ ਗਿਆ ਸੀ।

Published by:Krishan Sharma
First published:

Tags: Dera Sacha Sauda, Gurmeet Ram Rahim Singh