Gurmeet Ram Rahim Singh: ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਫਰਲੋ ਮਾਮਲੇ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਵੀਰਵਾਰ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਡੇਰਾ ਮੁਖੀ 'ਖਤਰਨਾਕ ਅਪਰਾਧੀ' (Hardcore criminal) ਨਹੀਂ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ।
ਪੰਜਾਬ ਹਰਿਆਣਾ ਹਾਈਕੋਰਟ ਨੇ ਇਹ ਫੈਸਲਾ ਰਾਮ ਰਹੀਮ ਦੀ ਫਰਲੋ ਵਿਰੁੱਧ ਦਾਖਲ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖਿਆ ਹੋਇਆ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਜਵਾਬ ਦਾਖਲ ਕਰਨ ਲਈ ਕਿਹਾ ਸੀ, ਜਿਸ 'ਤੇ ਸਰਕਾਰ ਵੱਲੋਂ ਰਾਮ ਰਹੀਮ ਹਰਡਕੋਰ ਕ੍ਰਿਮੀਨਾਲ ਦੀ ਸ਼੍ਰੇਣੀ ਵਿੱਚ ਨਹੀਂ ਆਉਂਦਾ ਹੈ, ਇਸ ਲਈ ਫਰਲੋ ਦਾ ਹੱਕਦਾਰ ਹੈ।
ਹਾਲਾਂਕਿ ਡੇਰਾ ਮੁਖੀ ਫਰਲੋ ਪੂਰੀ ਕਰਨ ਉਪਰੰਤ ਸੁਨਾਰੀਆ ਜੇਲ੍ਹ ਵਿੱਚ ਵਾਪਸ ਪਹੁੰਚ ਚੁੱਕਾ ਹੈ। ਪਰੰਤੂ ਹਾਈਕੋਰਟ ਨੇ ਅੱਜ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਰਾਮ ਰਹੀਮ ਖਤਰਨਾਕ ਅਪਰਾਧੀ ਨਹੀਂ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।