ਪੰਜਾਬ-ਹਰਿਆਣਾ ਹਾਈ ਕੋਰਟ ਦੇ ਵੱਲੋਂ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬੇਅਦਬੀ ਮਾਮਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਲਈ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ –ਹਰਿਆਣਾ ਹਾਈਕੋਰਟ ਦੇ ਵੱਲੋਂ ਇਹ ਹੁਕਮ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਬਾਅਦ ਜਾਰੀ ਕੀਤੇ ਹਨ।
ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਵਕੀਲ ਦੇ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੋਰਟ ਵਿੱਚ ਇਹ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਰਾਮ ਰਹੀਮ ਨੂੰ ਜ਼ਿਆਦਾਤਰ ਦਸਤਾਵੇਜ਼ ਨਹੀਂ ਦਿੱਤੇ ਜਾ ਰਹੇ । ਇਨ੍ਹਾਂ ਦਸਤਾਵੇਜ਼ਾਂ ਦੇ ਨਾ ਹੋਣ ਦੇ ਕਾਰਨ ਰਾਮ ਰਹੀਮ ਲਈ ਮਾਮਲੇ ਦੇ ਵਿੱਚ ਆਪਣਾ ਪੱਖ ਪੇਸ਼ ਕਰਨ 'ਚ ਦਿੱਕਤ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਨੂੰ ਕੇਸ ਦੌਰਾਨ ਆਪਣਾ ਬਚਾਅ ਕਰਨ ਦਾ ਕਾਨੂੰਨੀ ਹੱਕ ਹੈ। ਤੁਹਾਨੂੰ ਇਹ ਦੱਸ ਦਈਏ ਕਿ ਹੁਣ ਇਸ ਕੇਸ ਦੀ ਸੁਣਵਾਈ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ।
ਇਸ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਪੰਜਾਬ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਾਰੇ ਦਸਤਾਵੇਜ਼ ਮੁਹੱਈਆ ਕਰਵਾਏ ਅਤੇ ਨਾਲ ਹੀ ਇਹ ਦਸਤਾਵੇਜ਼ ਪੈਨ ਡਰਾਈਵ 'ਚ ਪਾ ਕੇ ਰਾਮ ਰਹੀਮ ਦੇ ਵਕੀਲ ਨੂੰ ਵੀ ਦਿੱਤੇ ਜਾਣ। ਬੇਅਦਬੀ ਦੇ ਮਾਮਲੇ 'ਚ ਰਾਮ ਰਹੀਮ ਨੇ ਪੰਜਾਬ ਪੁਲਿਸ ਨੂੰ ਵਿਸ਼ੇਸ਼ ਜਾਂਚ ਟੀਮ ਦੀ ਬਜਾਏ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਤੁਹਾਨੂੰ ਦਸ ਦਈਏ ਕਿ ਪਿਛਲੀ ਸੁਣਵਾਈ ਦੇ ਦੌਰਾਨ ਪੰਜਾਬ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪਟੀਸ਼ਨ ਦਾ ਜਵਾਬ ਦਾਖ਼ਲ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਸੀ।ਇਸ ਤੋਂ ਪਹਿਲਾਂ ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਆਪਣੀ ਮੋਹਰ ਲਗਾਈ ਸੀ। ਸਰਕਾਰ ਨੇ ਕਿਹਾ ਸੀ ਕਿ ਇਸ ਮੰਗ ਨੂੰ ਲੈ ਕੇ ਦੁਬਾਰਾ ਪਟੀਸ਼ਨ ਦਾਇਰ ਕਰਨਾ ਕਾਨੂੰਨੀ ਪ੍ਰਕਿਿਰਆ ਦੀ ਦੁਰਵਰਤੋਂ ਹੈ। ਪੰਜਾਬ ਸਰਕਾਰ ਨੇ ਰਾਮ ਰਹੀਮ ਦੀ ਪਟੀਸ਼ਨ ਨੂੰ ਖਾਰਜ ਕਰਨ ਲਈ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Dera Sacha Sauda, Gurmeet Ram Rahim Singh, High court, Punjab government