Home /News /national /

Air India Peeing Case: ਏਅਰ ਇੰਡੀਆ 'ਤੇ DGCA ਦੀ ਕਾਰਵਾਈ, 30 ਲੱਖ ਦਾ ਲਾਇਆ ਜੁਰਮਾਨਾ, ਪਾਇਲਟ ਦਾ ਲਾਈਸੈਂਸ 'ਸਸਪੈਂਡ'

Air India Peeing Case: ਏਅਰ ਇੰਡੀਆ 'ਤੇ DGCA ਦੀ ਕਾਰਵਾਈ, 30 ਲੱਖ ਦਾ ਲਾਇਆ ਜੁਰਮਾਨਾ, ਪਾਇਲਟ ਦਾ ਲਾਈਸੈਂਸ 'ਸਸਪੈਂਡ'

ਡੀਜੀਸੀਏ ਨੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਏਅਰ ਇੰਡੀਆ 'ਤੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਡੀਜੀਸੀਏ ਨੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਏਅਰ ਇੰਡੀਆ 'ਤੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

Air India Peeing Case:ਡੀਜੀਸੀਏ ਨੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਏਅਰ ਇੰਡੀਆ 'ਤੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ, ਆਪਣੀ ਡਿਊਟੀ ਨਿਭਾਉਣ 'ਚ ਅਸਫਲ ਰਹਿਣ 'ਤੇ ਫਲਾਈਟ ਦੇ ਪਾਇਲਟ-ਇਨ-ਕਮਾਂਡ ਦਾ ਲਾਇਸੈਂਸ 3 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ ਅਤੇ ਡਾਇਰੈਕਟਰ ਇਨ-ਫਲਾਈਟ ਸੇਵਾਵਾਂ (A.I.) ਨੂੰ 3 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ।

ਹੋਰ ਪੜ੍ਹੋ ...
  • Share this:

ਨਵੀਂ ਦਿੱਲੀ: DGCA Fine Air India 30 Lakh: ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ ਨੇ ਏਅਰ ਇੰਡੀਆ ਦੀ ਨਿਊਯਾਰਕ-ਦਿੱਲੀ ਫਲਾਈਟ ਵਿੱਚ 26 ਨਵੰਬਰ 2022 ਨੂੰ ਇੱਕ ਬਜ਼ੁਰਗ ਔਰਤ 'ਤੇ ਪਿਸ਼ਾਬ ਕਰਨ ਦੇ ਮਾਮਲੇ ਵਿੱਚ ਏਅਰਲਾਈਨਜ਼ ਵਿਰੁੱਧ ਕਾਰਵਾਈ ਕੀਤੀ ਹੈ। ਡੀਜੀਸੀਏ ਨੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਏਅਰ ਇੰਡੀਆ 'ਤੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ, ਆਪਣੀ ਡਿਊਟੀ ਨਿਭਾਉਣ 'ਚ ਅਸਫਲ ਰਹਿਣ 'ਤੇ ਫਲਾਈਟ ਦੇ ਪਾਇਲਟ-ਇਨ-ਕਮਾਂਡ ਦਾ ਲਾਇਸੈਂਸ 3 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ ਅਤੇ ਡਾਇਰੈਕਟਰ ਇਨ-ਫਲਾਈਟ ਸੇਵਾਵਾਂ (A.I.) ਨੂੰ 3 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ।

ਦਰਅਸਲ, 26 ਨਵੰਬਰ 2022 ਨੂੰ ਨਿਊਯਾਰਕ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਵਿੱਚ ਇੱਕ ਯਾਤਰੀ ਸ਼ੰਕਰ ਮਿਸ਼ਰਾ ਨੇ ਇੱਕ ਬਜ਼ੁਰਗ ਔਰਤ ਉੱਤੇ ਪਿਸ਼ਾਬ ਕਰ ਦਿੱਤਾ ਸੀ। ਉਹ ਨਸ਼ੇ ਵਿੱਚ ਸੀ। ਔਰਤ ਨੇ ਘਟਨਾ ਦੇ ਅਗਲੇ ਹੀ ਦਿਨ ਏਅਰਲਾਈਨਜ਼ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ। ਪਰ ਏਅਰ ਇੰਡੀਆ ਨੇ ਇਸ ਬਾਰੇ ਪੁਲਿਸ ਜਾਂ ਹੋਰ ਸਬੰਧਤ ਏਜੰਸੀਆਂ ਨੂੰ ਸੂਚਿਤ ਨਹੀਂ ਕੀਤਾ। ਦੋਸ਼ੀ ਖਿਲਾਫ ਕੋਈ ਕਾਰਵਾਈ ਨਾ ਹੋਣ 'ਤੇ ਔਰਤ ਨੇ 4 ਜਨਵਰੀ ਨੂੰ ਦਿੱਲੀ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਦਿੱਲੀ ਪੁਲਿਸ ਦੀ ਪੁੱਛਗਿੱਛ 'ਤੇ ਏਅਰ ਇੰਡੀਆ ਨੇ ਘਟਨਾ ਦੀ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਦੋਸ਼ੀ ਸ਼ੰਕਰ ਮਿਸ਼ਰਾ ਖਿਲਾਫ ਐੱਫ.ਆਈ.ਆਰ. ਇਮੀਗ੍ਰੇਸ਼ਨ ਬਿਊਰੋ ਨੇ ਉਸਦੇ ਖਿਲਾਫ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਸੀ।

ਦਿੱਲੀ ਪੁਲਿਸ ਦੀ ਟੀਮ ਨੇ ਉਸ ਨੂੰ 6 ਜਨਵਰੀ ਨੂੰ ਬੈਂਗਲੁਰੂ ਤੋਂ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਏਅਰ ਇੰਡੀਆ ਨੇ ਆਪਣੇ ਪੱਧਰ 'ਤੇ ਕਾਰਵਾਈ ਕਰਦੇ ਹੋਏ ਦੋਸ਼ੀ ਸ਼ੰਕਰ ਮਿਸ਼ਰਾ 'ਤੇ ਪਹਿਲੇ 30 ਦਿਨਾਂ ਲਈ ਉਡਾਣ 'ਤੇ ਪਾਬੰਦੀ ਲਗਾ ਦਿੱਤੀ ਸੀ। ਇਕ ਦਿਨ ਪਹਿਲਾਂ ਏਅਰ ਇੰਡੀਆ ਖਿਲਾਫ ਇਕ ਬਿਆਨ ਜਾਰੀ ਕੀਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਦੋਸ਼ੀ ਸ਼ੰਕਰ ਮਿਸ਼ਰਾ 'ਤੇ 4 ਮਹੀਨਿਆਂ ਦੀ ਉਡਾਣ ਪਾਬੰਦੀ ਲਗਾਈ ਗਈ ਹੈ।

ਏਅਰ ਇੰਡੀਆ ਦੇ ਬੁਲਾਰੇ ਅਨੁਸਾਰ, ਸਾਬਕਾ ਜ਼ਿਲ੍ਹਾ ਜੱਜ ਦੀ ਅਗਵਾਈ ਵਾਲੀ 3 ਮੈਂਬਰੀ ਅੰਦਰੂਨੀ ਕਮੇਟੀ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਸ਼ੰਕਰ ਮਿਸ਼ਰਾ ਨੂੰ "ਮਾੜੇ ਵਿਵਹਾਰ ਵਾਲਾ ਯਾਤਰੀ" ਪਾਇਆ। ਸ਼ੰਕਰ ਮਿਸ਼ਰਾ 'ਤੇ ਸ਼ਹਿਰੀ ਹਵਾਬਾਜ਼ੀ ਦੇ ਸੰਬੰਧਤ ਪ੍ਰਬੰਧਾਂ ਦੇ ਅਨੁਸਾਰ 4 ਮਹੀਨਿਆਂ ਲਈ ਉਡਾਣ ਭਰਨ 'ਤੇ ਪਾਬੰਦੀ ਲਗਾਈ ਗਈ ਹੈ।

Published by:Krishan Sharma
First published:

Tags: Air India, Business, Crime against women, Delhi Police, Dgca, Flight