ਹਿਮਾਚਲ ਦੇ ਧਰਮਸ਼ਾਲਾ 'ਚ ਉਸ ਸਮੇਂ ਹਲਚਲ ਮਚ ਗਈ ਜਦੋਂ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਖਾਲਿਸਤਾਨੀ ਝੰਡੇ ਦਿਖਾਈ ਦਿੱਤੇ। ਇਨ੍ਹਾਂ ਝੰਡਿਆਂ 'ਤੇ ਖਾਲਿਸਤਾਨ ਲਿਖਿਆ ਹੋਇਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਨ੍ਹਾਂ ਝੰਡਿਆਂ ਨੂੰ ਉਤਾਰ ਦਿੱਤਾ। ਪੁਲਿਸ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਸਵੇਰੇ ਵਿਧਾਨ ਸਭਾ ਦੇ ਮੁੱਖ ਗੇਟ 'ਤੇ ਕਾਲੇ ਝੰਡੇ ਲੱਗਣ ਦੀ ਸੂਚਨਾ ਦਿੱਤੀ ਸੀ। ਪੁਲਿਸ ਡੂੰਘਾਈ ਨਾਲ ਜਾਂਚ ਵਿੱਚ ਲੱਗੀ ਹੋਈ ਹੈ।
ਦੱਸ ਦਈਏ ਕਿ ਧਰਮਸ਼ਾਲਾ ਤਪੋਵਨ ਸਥਿਤ ਵਿਧਾਨ ਸਭਾ ਭਵਨ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਵਿਧਾਨ ਸਭਾ ਭਵਨ ਦੇ ਬਾਹਰਲੇ ਗੇਟ ਦੀ ਹੈ ਜਿੱਥੇ ਖਾਲਿਸਤਾਨੀ ਝੰਡੇ ਨਜ਼ਰ ਆ ਰਹੇ ਹਨ। ਇਹ ਵੀਡੀਓ 12 ਸੈਕਿੰਡ ਦੀ ਹੈ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਧਰਮਸ਼ਾਲਾ 'ਚ ਹੜਕੰਪ ਮਚ ਗਿਆ। ਜਾਂਚ ਕੀਤੀ ਜਾ ਰਹੀ ਹੈ ਕਿ ਇਹ ਝੰਡੇ ਕਿਸ ਨੇ ਲਗਾਏ ਸਨ। ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਸਡੀਐਮ ਸ਼ਿਲਪੀ ਵੇਕਟਾ ਵੀ ਮੌਕੇ 'ਤੇ ਪਹੁੰਚ ਗਏ।
ਦੱਸ ਦਈਏ ਕਿ ਵਿਧਾਨ ਸਭਾ ਦੀਆਂ ਕੰਧਾਂ 'ਤੇ ਵੀ ਖਾਲਿਸਤਾਨ ਲਿਖਿਆ ਹੋਇਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਝੰਡੇ ਇੱਥੇ ਕਿਸ ਨੇ ਲਗਾਏ ਹਨ। ਫਿਲਹਾਲ ਪੁਲਿਸ ਸਥਾਨਕ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਗੁਆਂਢੀ ਰਾਜਾਂ ਵਿੱਚ ਵੀ ਦਹਿਸ਼ਤਗਰਦੀ ਮਾਡਿਊਲ ਨੂੰ ਗ੍ਰਿਫ਼ਤਾਰ ਕਰਨ ਦੀਆਂ ਲਗਾਤਾਰ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਹਿਮਾਚਲ ਸਰਕਾਰ ਨੇ ਚੌਕਸੀ ਅਤੇ ਸੁਰੱਖਿਆ ਵਧਾ ਦਿੱਤੀ ਸੀ। ਇਸ ਦੇ ਬਾਵਜੂਦ ਅਜਿਹੀ ਘਟਨਾ ਦਾ ਵਾਪਰਨਾ ਸੁਰੱਖਿਆ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਰਿਹਾ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਸੀ ਕਿ ਗੁਆਂਢੀ ਰਾਜਾਂ ਵਿੱਚ ਅੱਤਵਾਦੀ ਮਾਡਿਊਲ ਦਾ ਲਗਾਤਾਰ ਸਰਗਰਮ ਹੋਣਾ ਅਤੇ ਭਾਰੀ ਹਥਿਆਰਾਂ ਨਾਲ ਫੜੇ ਜਾਣਾ ਚਿੰਤਾਜਨਕ ਹੈ। ਹਿਮਾਚਲ ਨੇ ਵੀ ਸੁਰੱਖਿਆ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਹੈ। ਹਿਮਾਚਲ ਦੀਆਂ ਸਰਹੱਦਾਂ 'ਤੇ ਵਾਧੂ ਪਹਿਰੇ ਹੋਣਗੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।