ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਨੈਸ਼ਨਲ ਹਾਈਵੇ-503 'ਤੇ ਦੇਹਰਾ ਵਿਚ ਸੜਕ ਹਾਦਸੇ 'ਚ ਇਕ ਪਹਿਲਵਾਨ ਦੀ ਮੌਤ ਹੋ ਗਈ। ਮਾਂ ਬਗਲਾਮੁਖੀ ਮੰਦਿਰ, ਬਨਖੰਡੀ ਵਿਚ ਸਕੂਲ ਦੇ ਕੋਲ ਇਹ ਸੜਕ ਹਾਦਸਾ ਵਾਪਰਿਆ।
ਇੱਥੇ ਪੰਜਾਬ ਰੋਡਵੇਜ਼ ਦੀ ਬੱਸ ਬੁਢਲਾਡਾ ਤੋਂ ਧਰਮਸ਼ਾਲਾ ਜਾ ਰਹੀ ਸੀ। ਇਸ ਦੌਰਾਨ ਬਨਖੰਡੀ ਸਕੂਲ ਨੇੜੇ ਸਾਹਮਣਿਓਂ ਆ ਰਹੇ ਇਕ ਬੁਲੇਟ ਨਾਲ ਟੱਕਰ ਹੋ ਗਈ। ਬਾਈਕ ਸਵਾਰ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇਹਰਾ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਰਾਜੀਵ ਕੁਮਾਰ (34) ਪੁੱਤਰ ਰਛਪਾਲ ਸਿੰਘ ਵਾਸੀ ਨੰਦਪੁਰ ਵਜੋਂ ਹੋਈ ਹੈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਚੌਕੀ ਇੰਚਾਰਜ ਰਾਣੀਤਾਲ ਜਗਦੀਸ਼ ਚੰਦ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਹਾਦਸੇ ਦਾ ਜਾਇਜ਼ਾ ਲਿਆ। ਰਾਜੀਵ ਕੁਸ਼ਤੀ ਦਾ ਪਹਿਲਵਾਨ ਸੀ।
ਦੇਹਰਾ ਦੇ ਇੰਚਾਰਜ ਡੀਸੀਪੀ ਜਵਾਲਾਮੁਖੀ ਚੰਦਰ ਪਾਲ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਬੁਲੇਟ ਸਵਾਰ ਦੀ ਮੌਤ ਹੋ ਗਈ ਹੈ ਅਤੇ ਪੁਲਿਸ ਵੱਲੋਂ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Car accident, Road accident