Home /News /national /

ਤਾਲਿਬਾਨ ਨੇ ਦਿੱਤੀ ਹਿੰਦੂਆਂ ਤੇ ਸਿੱਖਾਂ ਦੀ ਸੁਰੱਖਿਆ ਦੀ ਗਾਰੰਟੀ! ਅਕਾਲੀ ਨੇਤਾ ਨੇ ਸ਼ੇਅਰ ਕੀਤਾ ਵੀਡੀਓ

ਤਾਲਿਬਾਨ ਨੇ ਦਿੱਤੀ ਹਿੰਦੂਆਂ ਤੇ ਸਿੱਖਾਂ ਦੀ ਸੁਰੱਖਿਆ ਦੀ ਗਾਰੰਟੀ! ਅਕਾਲੀ ਨੇਤਾ ਨੇ ਸ਼ੇਅਰ ਕੀਤਾ ਵੀਡੀਓ

ਤਾਲਿਬਾਨ ਨੇ ਦਿੱਤੀ ਹਿੰਦੂਆਂ ਤੇ ਸਿੱਖਾਂ ਦੀ ਸੁਰੱਖਿਆ ਦੀ ਗਾਰੰਟੀ! ਅਕਾਲੀ ਨੇਤਾ ਨੇ ਸ਼ੇਅਰ ਕੀਤਾ ਵੀਡੀਓ

ਤਾਲਿਬਾਨ ਨੇ ਦਿੱਤੀ ਹਿੰਦੂਆਂ ਤੇ ਸਿੱਖਾਂ ਦੀ ਸੁਰੱਖਿਆ ਦੀ ਗਾਰੰਟੀ! ਅਕਾਲੀ ਨੇਤਾ ਨੇ ਸ਼ੇਅਰ ਕੀਤਾ ਵੀਡੀਓ

Afghanistan Crisis: ਇਸ 76 ਸਕਿੰਟ ਦੇ ਵੀਡੀਓ ਵਿੱਚ ਬਹੁਤ ਸਾਰੇ ਲੋਕ ਦਿਖਾਈ ਦੇ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਵਿੱਚੋਂ ਕੁਝ ਤਾਲਿਬਾਨ ਦੇ ਮੈਂਬਰ ਵੀ ਹਨ। ਵੀਡੀਓ ਵਿੱਚ ਗੁਰਦੁਆਰੇ ਵਿੱਚ ਸ਼ਰਨ ਲੈ ਰਹੇ ਸਿੱਖਾਂ ਨਾਲ ਗੱਲ ਕਰਦੇ ਹੋਏ ਨਜ਼ਰ ਆ ਰਹੇ ਹਨ। ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਸਿੱਖ ਉਸੇ ਗੁਰਦੁਆਰਾ ਸਾਹਿਬ ਦੇ ਹਨ ਜਾਂ ਨਹੀਂ।

ਹੋਰ ਪੜ੍ਹੋ ...
  • Share this:

    ਨਵੀਂ ਦਿੱਲੀ : ਅਫਗਾਨਿਸਤਾਨ ਵਿੱਚ ਸੱਤਾ ਵਾਪਸੀ ਤੋਂ ਬਾਅਦ ਤਾਲਿਬਾਨ ਨੇ ਫਸੇ ਹਿੰਦੂ ਅਤੇ ਸਿੱਖ ਭਾਈਚਾਰੇ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਇਹ ਦਾਅਵਾ ਕਾਬੁਲ ਗੁਰਦੁਆਰੇ ਦੇ ਮੁਖੀ ਦੇ ਵੀਡੀਓ ਸੰਦੇਸ਼ ਅਤੇ ਤਾਲਿਬਾਨ ਦੇ ਬੁਲਾਰੇ ਦੁਆਰਾ ਸਾਂਝੇ ਕੀਤੇ ਗਏ ਵੀਡੀਓ ਵਿੱਚ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਤੇ ਅਕਾਲੀ ਦਲ ਦੇ ਮੈਂਬਰ ਮਨਜਿੰਦਰ ਸਿੰਘ ਸਿਰਸਾ ਨੇ ਵੀ ਇਹ ਵੀਡੀਓ ਸਾਂਝੀ ਕਰਦਿਆਂ ਕਿਹਾ ਹੈ ਕਿ ਤਾਲਿਬਾਨ ਨੇ ਹਿੰਦੂਆਂ ਅਤੇ ਸਿੱਖਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰੇ ਵਿੱਚ ਫਸੇ ਲਗਭਗ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਅਪੀਲ ਵੀ ਕੀਤੀ ਹੈ।

    ਮਾਈਕਰੋਬਲਾਗਿੰਗ ਪਲੇਟਫਾਰਮ ਟਵਿੱਟਰ 'ਤੇ ਸਾਂਝਾ ਕੀਤਾ ਗਿਆ ਇਹ ਵੀਡੀਓ ਮੀਡੀਆ ਨਿਊਜ਼ ਰਿਪੋਰਟ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਸਿਰਸਾ ਨੇ ਟਵੀਟ ਕੀਤਾ, 'ਮੈਂ ਕਾਬੁਲ ਵਿੱਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਸ ਗੁਰਨਾਮ ਸਿੰਘ ਅਤੇ ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਵਿੱਚ ਸ਼ਰਨ ਲੈਣ ਵਾਲੀ ਸੰਗਤ ਦੇ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਅੱਜ ਵੀ, ਤਾਲਿਬਾਨ ਆਗੂ ਗੁਰੂਦੁਆਰਾ ਸਾਹਿਬ ਪਹੁੰਚੇ ਅਤੇ ਹਿੰਦੂਆਂ ਅਤੇ ਸਿੱਖਾਂ ਨੂੰ ਮਿਲੇ ਅਤੇ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ।

    76 ਸੈਕਿੰਡ ਦੇ ਇਸ ਵੀਡੀਓ ਵਿੱਚ ਬਹੁਤ ਸਾਰੇ ਲੋਕ ਨਜ਼ਰ ਆ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਵਿੱਚੋਂ ਕੁਝ ਤਾਲਿਬਾਨ ਦੇ ਮੈਂਬਰ ਵੀ ਹਨ। ਵੀਡੀਓ ਵਿੱਚ ਉਹ ਗੁਰਦੁਆਰੇ ਵਿੱਚ ਸ਼ਰਨ ਲੈ ਰਹੇ ਸਿੱਖਾਂ ਨਾਲ ਗੱਲ ਕਰਦੇ ਹੋਏ ਨਜ਼ਰ ਆ ਰਹੇ ਹਨ। ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਸਿੱਖ ਉਸੇ ਗੁਰਦੁਆਰਾ ਸਾਹਿਬ ਦੇ ਹਨ ਜਾਂ ਨਹੀਂ। ਅਫਗਾਨਿਸਤਾਨ ਵਿੱਚ ਤਕਰੀਬਨ ਦੋ ਦਹਾਕਿਆਂ ਬਾਅਦ ਤਾਲਿਬਾਨ ਦੇ ਸੱਤਾ ਵਿੱਚ ਪਰਤਣ ਨਾਲ ਦੇਸ਼ ਦੇ ਹਾਲਾਤ ਵਿਗੜ ਗਏ ਹਨ। ਅਫਗਾਨ ਨਾਗਰਿਕ ਪਿਛਲੇ ਮਈ ਤੋਂ ਦੇਸ਼ ਛੱਡ ਰਹੇ ਹਨ।

    ਅਮਰਿੰਦਰ ਸਿੰਘ ਨੇ ਕਿਹਾ ਕਿ ਮੇਰੀ ਸਰਕਾਰ ਉਨ੍ਹਾਂ ਦੀ ਸੁਰੱਖਿਆ ਅਤੇ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹੈ। ਮੰਗਲਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਘਰ ਵਾਪਸ ਲਿਆਂਦਾ ਜਾਵੇਗਾ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਸਰਕਾਰ ਅਫਗਾਨਿਸਤਾਨ ਦੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਕਾਬੁਲ ਵਿੱਚ ਹਿੰਦੂ ਅਤੇ ਸਿੱਖ ਭਾਈਚਾਰਿਆਂ ਦੇ ਨੇਤਾਵਾਂ ਦੇ ਸੰਪਰਕ ਵਿੱਚ ਹੈ।

    Published by:Ashish Sharma
    First published:

    Tags: Afghanistan, Hindu, Sikh, Taliban, Viral video