Home /News /national /

Agriculture Budget 2022: ਖੇਤੀ ਸੈਕਟਰ ਲਈ ਵਿੱਤ ਮੰਤਰੀ ਨੇ ਕੀਤੇ ਵੱਡੇ ਐਲਾਨ, ਕਿਸਾਨਾਂ ਨੂੰ ਮਿਲੇਗਾ ਡਿਜੀਟਲ ਸੇਵਾ ਦਾ ਲਾਭ

Agriculture Budget 2022: ਖੇਤੀ ਸੈਕਟਰ ਲਈ ਵਿੱਤ ਮੰਤਰੀ ਨੇ ਕੀਤੇ ਵੱਡੇ ਐਲਾਨ, ਕਿਸਾਨਾਂ ਨੂੰ ਮਿਲੇਗਾ ਡਿਜੀਟਲ ਸੇਵਾ ਦਾ ਲਾਭ

 • Share this:

  ਨਵੀਂ ਦਿੱਲੀ: ਕੇਂਦਰੀ ਬਜਟ 2022 ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਵੀ ਖੇਤੀਬਾੜੀ ਸੈਕਟਰ ਲਈ ਅਹਿਮ ਐਲਾਨ ਕੀਤੇ ਹਨ। ਇਸ ਵਿੱਚ ਉਨ੍ਹਾਂ ਨੇ 2023 ਨੂੰ ਮੋਟੇ ਅਨਾਜ ਦਾ ਸਾਲ ਕਰਾਰ ਦਿੰਦਿਆਂ ਕਿਹਾ ਕਿ ਰਸਾਇਣ ਮੁਕਤ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਡਿਜੀਟਲ ਸੇਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਜ਼ੋਰ ਜੈਵਿਕ ਖੇਤੀ 'ਤੇ ਹੈ। ਇਸ ਦੇ ਨਾਲ ਹੀ ਸਰਕਾਰ ਤੇਲ ਬੀਜਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਵਿੱਤ ਮੰਤਰੀ ਵੱਲੋ ਕਿਸਾਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਵੱਡੇ ਐਲਾਨ ਕੀਤੇ ਗਏ ਹਨ। ਜਿਨ੍ਹਾਂ ਦਾ ਕਿਸਾਨਾ ਨੂੰ ਬੇਹੱਦ ਲਾਭ ਹੋਵੇਗਾ। ਇਸ ਵਿੱਚ ਕਿਸਾਨਾ ਲਈ ਕੀ-ਕੀ ਖਾਸ ਹੈ ਇਹ ਜਾਣਨ ਲ਼ਈ ਜ਼ਰੂਰ ਪੜ੍ਹੋ ਪੂਰੀ ਖਬਰ।

  ਜਾਣੋ ਖੇਤੀਬਾੜੀ ਬਜਟ ਦੀਆਂ ਮੁੱਖ ਵਿਸ਼ੇਸ਼ਤਾਵਾਂ

  - ਘੱਟੋ-ਘੱਟ ਸਮਰਥਨ ਮੁੱਲ ਤਹਿਤ ਕਿਸਾਨਾਂ ਨੂੰ 2.37 ਲੱਖ ਰੁਪਏ ਦਿੱਤੇ ਜਾਣਗੇ।

  - ਇਸਦੇ ਇਲਾਵਾ ਗੰਗਾ ਕਿਨਾਰੇ ਵਸੇ ਕਿਸਾਨਾਂ ਦੀ ਮਦਦ ਕੀਤੀ ਜਾਵੇਗੀ।

  - ਉੱਨਤ ਫਲ ਅਤੇ ਸਬਜ਼ੀਆਂ ਉਗਾਉਣ ਵਾਲੇ ਕਿਸਾਨਾਂ ਦੀ ਮਦਦ ਕੀਤੀ ਜਾਵੇਗੀ।

  - ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ ਰਿਕਾਰਡ ਖਰੀਦ ਕੀਤੀ ਜਾਵੇਗੀ।

  - ਵਾਹੀਯੋਗ ਜ਼ਮੀਨਾਂ ਨਾਲ ਸਬੰਧਤ ਦਸਤਾਵੇਜ਼ਾਂ ਦਾ ਡਿਜੀਟਲੀਕਰਨ ਕੀਤਾ ਜਾਵੇਗਾ।

  - ਖੇਤੀ ਵਿੱਚ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ।

  - ਕਿਸਾਨ ਡਰੋਨ ਦੀ ਵਰਤੋਂ ਕੀਤੀ ਜਾਵੇਗੀ, ਜਿਸ ਰਾਹੀਂ ਫਸਲਾਂ ਦਾ ਮੁਲਾਂਕਣ, ਜ਼ਮੀਨੀ ਰਿਕਾਰਡ, ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾਵੇਗਾ।

  - ਫਾਰਮਿੰਗ ਕੋਰਸ ਨੂੰ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇਗਾ।

  - ਗੰਗਾ ਕੋਰੀਡੋਰ ਦੇ ਆਲੇ-ਦੁਆਲੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

  - ਰੇਲਵੇ ਛੋਟੇ ਕਿਸਾਨਾਂ ਅਤੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਨਵੇਂ ਉਤਪਾਦ ਅਤੇ ਕੁਸ਼ਲ ਲੌਜਿਸਟਿਕਸ ਸੇਵਾ ਤਿਆਰ ਕਰੇਗਾ। ਜ਼ਾਹਿਰ ਹੈ ਕਿ ਵਿੱਤ ਮੰਤਰੀ ਦੁਆਰਾ ਕੀਤੇ ਗਏ ਇਹ ਐਲਾਨ ਕਿਸਾਨਾ ਲਈ ਆਉਣ ਵਾਲੇ ਸਮੇਂ ਵਿੱਚ ਬੇਹੱਦ ਲਾਭਕਾਰੀ ਹੋਣਗੇ। ਜਿਸ ਨਾਲ ਖੇਤੀ ਉਤਪਾਦ ਦੇ ਵਿੱਚ ਹੋਣ ਵਾਲੇ ਸੁਧਾਰ ਦੇ ਨਾਲ ਉਹਨਾ ਦੀ ਆਮਦਨੀ ਵਿੱਚ ਵਾਧਾ ਹੋਵੇਗਾ।

  Published by:Anuradha Shukla
  First published:

  Tags: Agriculture, Budget 2022, Farmers, Nirmala Sitharaman