ਦੀਵਾਲੀ ਮੌਕੇ ਮੋਦੀ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ

News18 Punjab
Updated: October 9, 2019, 4:38 PM IST
share image
ਦੀਵਾਲੀ ਮੌਕੇ ਮੋਦੀ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ
ਦੀਵਾਲੀ ਮੌਕੇ ਮੋਦੀ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ

ਫੈਸਲੇ ਨਾਲ 50 ਲੱਖ ਸਰਕਾਰੀ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। 62 ਲੱਖ ਪੈਨਸ਼ਨਰਾਂ ਨੂੰ ਵੀ ਇਸ ਦਾ ਲਾਭ ਮਿਲੇਗਾ।

  • Share this:
  • Facebook share img
  • Twitter share img
  • Linkedin share img
ਨਰਿੰਦਰ ਮੋਦੀ ਸਰਕਾਰ ਨੇ ਦੀਵਾਲੀ ਮੌਕੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿਚ 5 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਡੀਏ 12 ਫੀਸਦੀ ਤੋਂ ਵਧ ਕੇ 17 ਫੀਸਦੀ ਹੋ ਗਿਆ ਹੈ। ਦੱਸ ਦਈਏ ਕਿ ਇਸ ਫੈਸਲੇ ਨਾਲ 50 ਲੱਖ ਸਰਕਾਰੀ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। 62 ਲੱਖ ਪੈਨਸ਼ਨਰਾਂ ਨੂੰ ਵੀ ਇਸ ਦਾ ਲਾਭ ਮਿਲੇਗਾ।

ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਹ ਵਾਧਾ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਹੋ ਗਿਆ ਹੈ। ਦੱਸ ਦੇਈਏ ਮੌਜੂਦਾ ਸਮੇਂ ਵਿਚ ਸਰਕਾਰੀ ਕਰਮਚਾਰੀਆਂ ਨੂੰ 12 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ 50 ਲੱਖ ਕੇਂਦਰੀ ਕਰਮਚਾਰੀਆਂ ਤੇ 62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।

ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ‘ਤੇ 16 ਹਜ਼ਾਰ ਕਰੋੜ ਦਾ ਬੋਝ ਪਏਗਾ। ਇਸੇ ਸਾਲ ਫਰਵਰੀ ਵਿਚ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 9 ਫੀਸਦੀ ਤੋਂ ਵਧਾ ਕੇ 12 ਫੀਸਦੀ ਕੀਤਾ ਸੀ ਤੇ ਹੁਣ ਇਸ ਵਿਚ 5 ਫੀਸਦੀ ਦਾ ਹੋਰ ਇਜ਼ਾਫਾ ਕਰ ਦਿੱਤਾ ਗਿਆ ਹੈ।
First published: October 9, 2019
ਹੋਰ ਪੜ੍ਹੋ
ਅਗਲੀ ਖ਼ਬਰ