ਪੂਰੇ ਦੇਸ਼ ਵਿਚ ਫੈਲਿਆ ਡਾਕਟਰਾਂ ਦਾ ਰੋਹ, 43 ਨੇ ਦਿੱਤੇ ਅਸਤੀਫ਼ੇ

News18 Punjab
Updated: June 14, 2019, 4:45 PM IST
ਪੂਰੇ ਦੇਸ਼ ਵਿਚ ਫੈਲਿਆ ਡਾਕਟਰਾਂ ਦਾ ਰੋਹ, 43 ਨੇ ਦਿੱਤੇ ਅਸਤੀਫ਼ੇ
News18 Punjab
Updated: June 14, 2019, 4:45 PM IST
ਪੱਛਮੀ ਬੰਗਾਲ ਤੋਂ ਸ਼ੁਰੂ ਹੋਈ ਜੂਨੀਅਰ ਡਾਕਟਰਾਂ ਦੀ ਹੜਤਾਲ ਪੂਰੇ ਦੇਸ਼ ਵਿਚ ਫੈਲ ਗਈ ਹੈ। ਪੱਛਮੀ ਬੰਗਾਲ ਦੇ ਡਾਕਟਰਾਂ ਦਾ ਸਮਰਥਨ ਕਰਦੇ ਹੋਏ ਦਿੱਲੀ ਮੈਡੀਕਲ ਐਸੋਸੀਏਸ਼ਨ ਨੇ ਹੜਤਾਲ ਬੁਲਾਈ ਹੈ। ਇਸ ਦਾ ਸਭ ਤੋਂ ਜ਼ਿਆਦਾ ਅਸਰ ਏਮਜ਼ (AIIMS) ਜਿਹੇ ਵੱਡੇ ਹਸਪਤਾਲ 'ਤੇ ਦੇਖਣ ਨੂੰ ਮਿਲੇਗਾ। ਦਿੱਲੀ ਅਤੇ ਮਹਾਰਾਸ਼ਟਰ ਤੋਂ ਇਲਾਵਾ ਪੰਜਾਬ, ਕੇਰਲ, ਰਾਜਸਥਾਨ, ਬਿਹਾਰ ਅਤੇ ਮੱਧ ਪ੍ਰਦੇਸ਼ 'ਚ ਵੀ ਡਾਕਟਰਾਂ ਨੇ ਕੰਮ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ 'ਚ ਮੈਡੀਕਲ ਕਾਲਜ ਐਂਡ ਹੋਸਪਿਟਲ ਦਾਰਜਲਿੰਗ ਦੇ 27 ਡਾਕਟਰਾਂ ਨੇ ਪੱਛਮੀ ਬੰਗਾਲ 'ਚ ਹੋਈ ਹਿੰਸਾ ਦੇ ਵਿਰੋਧ 'ਚ ਅਸਤੀਫ਼ਾ ਦੇ ਦਿੱਤਾ ਹੈ। ਹੁਣ ਤੱਕ 43 ਡਾਕਟਰਾਂ ਨੇ ਅਸਤੀਫ਼ਾ ਦੇ ਦਿੱਤਾ ਹੈ।

ਏਮਜ਼ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਵਿਰੋਧ 'ਚ ਹੈਲਮਟ ਪਹਿਨ ਕੇ ਕੰਮ ਕਰ ਰਹੇ ਹਨ। ਅੱਜ ਚੰਡੀਗੜ੍ਹ ਪੀਜੀਆਈ ਦੇ ਜੂਨੀਅਰ ਡਾਕਟਰਾਂ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਹੋਏ ਹੜਤਾਲ ਕਰ ਦਿੱਤੀ। ਹਾਲਾਂਕਿ 4 ਘੰਟਿਆਂ ਬਾਅਦ ਹੜਤਾਲ ਸਮਾਪਤ ਕਰ ਦਿੱਤੀ ਗਈ ਪਰ ਇਸ ਦੌਰਾਨ ਜੂਨੀਅਰ ਡਾਕਟਰਾਂ ਵੱਲੋਂ ਕੀਤੀ ਹੜਤਾਲ ਦੀ ਵਜ੍ਹਾ ਕਰਕੇ ਓਪੀਡੀ ਤੇ ਆਪ੍ਰੇਸ਼ਨ ਥੀਏਟਰ ਵਿੱਚ ਮਰੀਜ਼ਾਂ ਨੂੰ ਮੁਸ਼ਕਲਾਂ ਆਈਆਂ।
ਦੱਸ ਦੇਈਏ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੜਤਾਲ ਕਰ ਰਹੇ ਜੂਨੀਅਰ ਡਾਕਟਰਾਂ ਨੂੰ ਵੀਰਵਾਰ ਦੁਪਹਿਰ ਦੋ ਵਜੇ ਤੱਕ ਕੰਮ 'ਤੇ ਜਾਣ ਦਾ ਆਦੇਸ਼ ਦਿੱਤਾ। ਪਰ ਉਨ੍ਹਾਂ ਨੇ ਆਦੇਸ਼ ਨਹੀਂ ਮੰਨਿਆ। ਉਨ੍ਹਾਂ ਸਾਫ਼ ਕਹਿ ਦਿੱਤਾ ਕਿ ਜਦੋਂ ਤੱਕ ਸਰਕਾਰੀ ਹਸਪਤਾਲਾਂ 'ਚ ਸੁਰੱਖਿਆ ਸਬੰਧੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ।
Loading...
ਦਰਅਸਲ, ਕੋਲਕਾਤਾ ਦੇ ਐੱਨਆਰਐੱਸ ਮੈਡੀਕਲ ਕਾਲਜ 'ਚ ਹੜਤਾਲ ਦੌਰਾਨ ਇਕ 75 ਸਾਲਾ ਬਜ਼ੁਰਗ ਦੀ ਮੌਤ ਹੋ ਗਈ ਸੀ। ਬਜ਼ੁਰਗ ਦੇ ਪਰਿਵਾਰ ਵਾਲਿਆਂ ਨੇ ਡਾਕਟਰ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਅਤੇ ਡਾਕਟਰਾਂ ਨਾਲ ਕੁੱਟਮਾਰ ਕੀਤੀ। ਦੋਸ਼ ਹਨ ਕਿ ਕਰੀਬ 200 ਲੋਕ ਟਰੱਕਾਂ 'ਚ ਸਵਾਰ ਹੋ ਕੇ ਆਏ ਅਤੇ ਹਸਪਤਾਲ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਦੋ ਜੂਨੀਅਰ ਡਾਕਟਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ।
First published: June 14, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...