Home /News /national /

ਰਾਤ ਨੂੰ ਸੁੱਤੇ ਪਏ ਦਾਦਾ ਤੇ ਪੋਤੇ ਦੀ ਗੋਲੀਆਂ ਮਾਰ ਕੇ ਹੱਤਿਆ

ਰਾਤ ਨੂੰ ਸੁੱਤੇ ਪਏ ਦਾਦਾ ਤੇ ਪੋਤੇ ਦੀ ਗੋਲੀਆਂ ਮਾਰ ਕੇ ਹੱਤਿਆ

ਰਾਤ ਨੂੰ ਸੁੱਤੇ ਪਏ ਦਾਦਾ ਤੇ ਪੋਤੇ ਦੀ ਗੋਲੀਆਂ ਮਾਰ ਕੇ ਹੱਤਿਆ

ਰਾਤ ਨੂੰ ਸੁੱਤੇ ਪਏ ਦਾਦਾ ਤੇ ਪੋਤੇ ਦੀ ਗੋਲੀਆਂ ਮਾਰ ਕੇ ਹੱਤਿਆ

ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਦੀ ਮੰਨੀਏ ਤਾਂ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਮ੍ਰਿਤਕ ਦਸ਼ਰਥ ਰਾਏ ਬਹੁਤ ਹੀ ਸ਼ਾਂਤ ਸੁਭਾਅ ਦਾ ਵਿਅਕਤੀ ਸੀ, ਉਸ ਦੀ ਸਮਾਜ ਵਿੱਚ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ।

  • Share this:

ਬਿਹਾਰ ਦਾ ਜ਼ਿਲ੍ਹਾ ਨਵਗਛੀਆ (Police District Naugachhia) ਇਕ ਵਾਰ ਫਿਰ ਗੋਲੀਆਂ ਨਾਲ ਗੂੰਜ ਉਠਿਆ। ਨਵਗਛੀਆ ਵਿਚ ਸ਼ਨੀਵਾਰ ਦੇਰ ਰਾਤ ਹੋਏ ਦੋਹਰੇ ਕਤਲ ਕਾਰਨ ਸਹਿਮ ਦਾ ਮਾਹੌਲ ਹੈ। ਅਪਰਾਧੀਆਂ ਨੇ ਦਾਦਾ ਦਸ਼ਰਥ ਰਾਏ ਅਤੇ ਸੱਤ ਸਾਲਾ ਪੋਤੇ ਕ੍ਰਿਸ਼ਨ ਰਾਏ ਨੂੰ ਨੀਂਦ ਵਿੱਚ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਸਵੇਰੇ ਜਦੋਂ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਜਗਾਉਣ ਗਏ ਤਾਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲੀਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਐਸਪੀ ਨਵਗਾਛੀਆ ਸੁਸ਼ਾਂਤ ਕੁਮਾਰ ਸਰੋਜ ਅਤੇ ਐਸਡੀਪੀਓ ਦਲੀਪ ਕੁਮਾਰ ਨੇ ਪਰਿਵਾਰਕ ਮੈਂਬਰਾਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਹੈ।

ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਦੀ ਮੰਨੀਏ ਤਾਂ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਮ੍ਰਿਤਕ ਦਸ਼ਰਥ ਰਾਏ ਬਹੁਤ ਹੀ ਸ਼ਾਂਤ ਸੁਭਾਅ ਦਾ ਵਿਅਕਤੀ ਸੀ, ਉਸ ਦੀ ਸਮਾਜ ਵਿੱਚ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ।

ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਤਲ ਤੋਂ ਬਾਅਦ ਗੁੱਸੇ 'ਚ ਆਏ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸੜਕ ਜਾਮ ਕਰ ਦਿੱਤੀ ਹੈ।

ਨਵਗਾਛੀਆ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਵਿੱਚ ਜੁਟੀ ਹੋਈ ਹੈ। ਦੂਜੇ ਪਾਸੇ ਲੁੱਟ-ਖੋਹ ਵਰਗੀਆਂ ਘਟਨਾਵਾਂ ਤੋਂ ਬਾਅਦ ਨਵਗਾਛੀਆ ਪੁਲਿਸ ਦੀ ਕਾਰਜਸ਼ੈਲੀ 'ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ।

Published by:Gurwinder Singh
First published:

Tags: Crime news