ਦਿੱਲੀ ਵਿੱਚ ਫੈਲ ਰਹੇ ਪ੍ਰਦੂਸ਼ਣ ਨੂੰ ਲੈ ਕੇ ਰਾਜਨੀਤੀ ਸ਼ੁਰੂ ਹੋ ਗਈ ਹੈ, ਪ੍ਰਦੂਸ਼ਣ ਦੇ ਲਈ ਪੰਜਾਬ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਪਰਾਲੀ ਸਾੜਨ ਦੀ ਗੱਲ ਕਹੀ ਜਾ ਰਹੀ ਹੈ। ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਦੂਸ਼ਣ ਦੇ ਮੁੱਦੇ 'ਤੇ ਅੱਜ ਯਾਨ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਪੂਰੇ ਉੱਤਰ ਭਾਰਤ ਦੀ ਸਮੱਸਿਆ ਹੈ। ਪਰਾਲੀ ਲਈ ਕਿਸਾਨ ਜ਼ਿੰਮੇਵਾਰ ਨਹੀਂ ਹਨ, ਪੰਜਾਬ ਦੀ ਪਰਾਲੀ ਲਈ ਅਸੀਂ ਜ਼ਿੰਮੇਵਾਰ ਹਾਂ।ਉਨ੍ਹਾਂ ਨੇ ਭਰੋਸਾ ਦਿੱਤਾ ਅਗਲੇ ਸਾਲ ਨਵੰਬਰ ਮਹੀਨੇ ਤੱਕ ਪਰਾਲੀ ਦਾ ਹੱਲ ਕੱਢ ਦਿੱਤਾ ਜਾਵੇਗਾ।ਪਰਾਲੀ ਨਾ ਸਾੜਨ ਦੇ ਲਈ ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ 'ਤੇ ਪਰਚੇ ਦਰਜ ਕਰਨਾ ਕੋਈ ਹੱਲ ਨਹੀਂ ਹੈ।ਮੁੱਖ ਮੰਤਰੀ ਮਾਨ ਨੇ ਕਿਹਾਾ ਕਿ ਝੋਨੇ ਦੀ ਥਾਂ ਹੋਰ ਫ਼ਸਲਾਂ ਲਈ ਕਿਸਾਨਾਂ ਨੂੰ ਉਤਸ਼ਾਹਤ ਕੀਤਾ ਜਾਵੇਗਾ। ਪੰਜਾਬ ਦੇ ਖੇਤਾਂ 'ਚ ਪਰਾਲੀ ਨੂੰ ਦਾ ਨਿਪਟਾਰਾ ਕਰਨ ਦੇ ਲਈ 1.20 ਲੱਖ ਮਸ਼ੀਨਾਂ ਤਾਇਨਾਤ ਕੀਤੀਆਂ ਗਈਆਂ ਹਨ। ਗ੍ਰਾਮ ਪੰਚਾਇਤਾਂ ਨੇ ਪਰਾਲੀ ਨਹੀਂ ਸਾੜਨ ਦੇ ਸੰਬੰਧ 'ਚ ਪ੍ਰਸਤਾਵ ਪਾਸ ਕੀਤਾ ਹੈ।
ਫੈਲ ਰਹੇ ਪ੍ਰਦੂਸ਼ਣ ਨੂੰ ਲੈ ਕੇ ਸ਼ਨੀਵਾਰ ਤੋਂ ਦਿੱਲੀ 'ਚ ਪ੍ਰਾਇਮਰੀ ਸਕੂਲ ਬੰਦ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉੱਤਰ ਭਾਰਤ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕੇਂਦਰ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਹੈ।ਇਹ ਇਕ-ਦੂਜੇ 'ਤੇ ਇਲਜ਼ਾਮ ਲਗਾਉਣ ਅਤੇ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਪ੍ਰਾਇਮਰੀ ਸਕੂਲ ਕੱਲ ਤੋਂ ਯਾਨੀ ਸ਼ਨੀਵਾਰ ਤੋਂ ਬੰਦ ਕੀਤੇ ਜਾ ਰਹੇ ਹਨ।ਇਸ ਤੋਂ ਇਲਾਵਾ 5ਵੀਂ ਜਮਾਤ ਤੋਂ ਉੱਪਰ ਦੇ ਬੱਚਿਆਂ ਲਈ ਆਊਟਡੋਰ ਐਕਟੀਵਿਟੀਜ਼ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਓਡ-ਈਵਨ ਲਗਾਉਣ 'ਤੇ ਵੀ ਅਸੀਂ ਵਿਚਾਰ ਕਰ ਰਹੇ ਹਾਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Arvind Kejriwal, Bhagwant Mann, Delhi, Paddy, Paddy straw, Paddy Straw Burning, Punjab, School