ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਵਿੱਚ ਅੱਜ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਅਤੇ ਦਿੱਲੀ ਐੱਨ.ਸੀ.ਆਰ. ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪਰ ਇਸ ਸਭ ਦੇ ਵਿੱਚ ਰਾਹਤ ਦੀ ਗੱਲ ਰਹੀ ਕਿ ਇਸ ਦੌਰਾਨ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਚੰਡੀਗੜ੍ਹ 'ਚ 50 ਸੈਕੰਡ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਤੁਹਾਨੂੰ ਦੱਸ ਦਈਏ ਕਿ 5.4 ਦੀ ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਇੱਕ ਹਫਤੇ 'ਚ ਦੂਜੀ ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ
ਦਿੱਲੀ- ਐੱਨ.ਸੀ.ਆਰ. ਵਿੱਚ ਇੱਕ ਹਫਤੇ ਵਿੱਚ ਇਹ ਦੂਜੀ ਵਾਰ ਹੈ ਜਦੋਂ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ, ਜਿਸ ਕਾਰਨ ਸਹਿਮੇ ਲੋਕ ਦਫ਼ਤਰਾਂ ਅਤੇ ਘਰਾਂ ਦੇ ਵਿੱਚੋਂ ਬਾਹਰ ਨਿਕਲ ਕੇ ਸੜਕਾਂ 'ਤੇ ਆ ਗਏ। ਭੂਚਾਲ ਦੇ ਇਹ ਝਟਕੇ ਸ਼ਾਮ 7.58 ਵਜੇ ਲੱਗੇ। ਮਿਲੀ ਜਾਣਕਾਰੀ ਦੇ ਮੁਤਾਬਕ ਭੂਚਾਲ ਦੇ ਝਟਕੇ 50 ਸਕਿੰਟ ਤੱਕ ਲੱਗਦੇ ਰਹੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਬੁੱਧਵਾਰ ਅੱਧੀ ਰਾਤ ਨੂੰ ਦਿੱਲੀ-ਐੱਨਸੀਆਰ ਦੀ ਧਰਤੀ 2 ਵਾਰ ਹਿੱਲ ਗਈ ਸੀ।
ਪੌੜੀ ਗੜ੍ਹਵਾਲ 'ਚ ਸ਼ਾਮ 4.25 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਇਸ ਦੇ ਨਾਲ ਹੀ ਉੱਤਰਾਖੰਡ ਦੇ ਪੌੜੀ ਗੜ੍ਹਵਾਲ 'ਚ ਸ਼ਨੀਵਾਰ ਸ਼ਾਮ 4.25 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉੱਤਰਾਖੰਡ 'ਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.4 ਮਾਪੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਰਿਸ਼ੀਕੇਸ਼ ਭੂਚਾਲ ਦਾ ਕੇਂਦਰ ਸੀ। ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 5 ਕਿਲੋਮੀਟਰ ਹੇਠਾਂ ਦੱਸਿਆ ਜਾ ਰਿਹਾ ਹੈ। ਰਾਹਤ ਦੀ ਗੱਲ ਇਹ ਹੈ ਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Delhi, Earthquake, Noida, Punjab, Uttar Pardesh, Uttarakhand