ਮੋਦੀ ਤੇ ਸ਼ਾਹ ਨੂੰ ਕਲੀਨ ਚਿੱਟ ਤੋਂ ਨਾਰਾਜ਼ ਹੋਏ ਚੋਣ ਕਮਿਸ਼ਨਰ ਅਸ਼ੋਕ ਲਵਾਸਾ

News18 Punjab
Updated: May 18, 2019, 5:00 PM IST
ਮੋਦੀ ਤੇ ਸ਼ਾਹ ਨੂੰ ਕਲੀਨ ਚਿੱਟ ਤੋਂ ਨਾਰਾਜ਼ ਹੋਏ ਚੋਣ ਕਮਿਸ਼ਨਰ ਅਸ਼ੋਕ ਲਵਾਸਾ
News18 Punjab
Updated: May 18, 2019, 5:00 PM IST
ਚੋਣ ਕਮਿਸ਼ਨਰ ਅਸ਼ੋਕ ਲਵਾਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਰ-ਵਾਰ ਕਲੀਨ ਚਿੱਟ ਦਿੱਤੇ ਜਾਣ 'ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਮਿਸ਼ਨ ਦੀਆਂ ਬੈਠਕਾਂ 'ਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲਵਾਸਾ ਦਾ ਕਹਿਣਾ ਹੈ ਕਿ ਮੋਦੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ ਕਲੀਨ ਚਿੱਟ ਦਿੱਤੇ ਜਾਣ ਦਾ ਫ਼ੈਸਲਾ ਲੈਂਦੇ ਸਮੇਂ ਉਨ੍ਹਾਂ ਨੇ ਇਸ 'ਤੇ ਅਸਹਿਮਤੀ ਪ੍ਰਗਟਾਈ ਸੀ ਪਰ ਉਨ੍ਹਾਂ ਦੇ ਇਤਰਾਜ਼ਾਂ ਨੂੰ ਰਿਕਾਰਡ ਨਹੀਂ ਕੀਤਾ ਗਿਆ।

ਉਨ੍ਹਾਂ ਨੇ ਕਿਹਾ ਹੈ ਕਿ ਉਹ ਬੈਠਕ 'ਚ ਉਦੋਂ ਸ਼ਾਮਲ ਹੋਣਗੇ, ਜਦੋਂ ਕਮਿਸ਼ਨ ਉਨ੍ਹਾਂ ਦੀ ਵਿਰੋਧ ਟਿੱਪਣੀ ਨੂੰ ਰਿਕਾਰਡ 'ਚ ਲਵੇਗਾ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ 'ਚ ਮੁੱਖ ਚੋਣ ਅਧਿਕਾਰੀ ਸੁਨੀਲ ਅਰੋੜਾ ਤੋਂ ਇਲਾਵਾ ਦੋ ਹੋਰ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਅਤੇ ਸੁਨੀਲ ਚੰਦਰਾ ਵੀ ਸ਼ਾਮਲ ਹਨ। ਮਾਮਲੇ 'ਤੇ ਵਿਵਾਦ ਵਧਦਾ ਵੇਖ ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜਾ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਤਿੰਨ ਮੈਂਬਰ ਇੱਕ ਦੂਜੇ ਦੇ ਕਲੋਨ ਨਹੀਂ ਹੋ ਸਕਦੇ। ਪਹਿਲਾਂ ਵੀ ਅਜਿਹਾ ਕਈ ਵਾਰ ਹੋਇਆ ਹੈ ਜਦੋਂ ਵਿਚਾਰਾਂ ਵਿੱਚ ਮਤਭੇਦ ਵੇਖਣ ਨੂੰ ਮਿਲੇ ਹਨ। ਅਜਿਹਾ ਹੋ ਸਕਦਾ ਹੈ ਤੇ ਹੋਣਾ ਵੀ ਚਾਹੀਦਾ ਹੈ। ਉਨ੍ਹਾਂ ਮੀਡੀਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਿਵਾਦ ਨੂੰ ਟਾਲਿਆ ਵੀ ਜਾ ਸਕਦਾ ਹੈ।

Loading...
ਖ਼ਬਰਾਂ ਮੁਤਾਬਕ ਪੀਐਮ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਕਲੀਨ ਚਿੱਟ ਦੇਣ 'ਤੇ ਅਸਹਿਮਤੀ ਜਤਾਉਣ ਵਾਲੇ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਨੇ ਖੁੱਲ੍ਹ ਕੇ ਆਪਣਾ ਵਿਰੋਧ ਜਤਾਇਆ ਹੈ। ਲਵਾਸਾ ਨੇ ਮੁੱਖ ਚੋਣ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਅਸਹਿਮਤੀ ਵਾਲੇ ਪੱਖ ਨੂੰ ਆਨ ਰਿਕਾਰਡ ਨਹੀਂ ਕੀਤਾ ਜਾਏਗਾ, ਉਦੋਂ ਤੱਕ ਉਹ ਕਮਿਸ਼ਨ ਦੀ ਕਿਸੇ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।
First published: May 18, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...