ਸੋਨੀਪਤ: Accident: ਹਰਿਆਣਾ (Haryana Crime News) ਦੇ ਸੋਨੀਪਤ (Sonepat news) ਜ਼ਿਲ੍ਹੇ ਵਿੱਚ ਅੱਜ ਫਿਰ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੋਨੀਪਤ ਤੋਂ ਲੰਘਦੇ ਈਸਟਰਨ ਪੈਰੀਫੇਰਲ ਐਕਸਪ੍ਰੈਸਵੇਅ 'ਤੇ ਜਾਖੋਲੀ ਟੋਲ ਨੇੜੇ ਇਕ ਦਰਦਨਾਕ ਸੜਕ ਹਾਦਸਾ (2 killed in Road Accident) ਵਾਪਰਿਆ। ਜਿੱਥੇ ਮਜ਼ਦੂਰਾਂ ਨੂੰ ਉੱਤਰ ਪ੍ਰਦੇਸ਼ ਤੋਂ ਹਰਿਆਣਾ ਲੈ ਕੇ ਜਾ ਰਹੀ ਈਕੋ ਵੈਨ ਦੀ ਟਰੱਕ ਨਾਲ (Van-Truck Collision) ਟੱਕਰ ਹੋ ਗਈ।
ਇਸ ਦਰਦਨਾਕ ਹਾਦਸੇ 'ਚ ਦੋ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਸੱਤ ਮਜ਼ਦੂਰ ਜ਼ਖ਼ਮੀ ਹੋ ਗਏ। ਮ੍ਰਿਤਕ ਮਜ਼ਦੂਰਾਂ ਦੀ ਪਛਾਣ ਰਾਘਵੇਂਦਰ ਅਤੇ ਛੇਦਲਾਲ, ਪੀਲੀਭੀਤ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਸਾਰੇ ਮਜ਼ਦੂਰ ਝੋਨਾ ਲਾਉਣ ਦਾ ਕੰਮ ਕਰਨ ਗੋਹਾਣਾ ਆ ਰਹੇ ਸਨ।
ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਸੋਨੀਪਤ ਕੁੰਡਲੀ ਥਾਣਾ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜਨਰਲ ਹਸਪਤਾਲ ਭੇਜ ਦਿੱਤਾ ਹੈ।
ਜ਼ਖਮੀਆਂ ਨੂੰ ਸੋਨੀਪਤ ਤੋਂ ਰੋਹਤਕ ਅਤੇ ਖਾਨਪੁਰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਫਿਲਹਾਲ ਸੋਨੀਪਤ ਕੁੰਡਲੀ ਥਾਣਾ ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Crime news, Haryana, Road accident